Punjab News: ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤ, ਡਿਊਟੀ ਦੌਰਾਨ ਫ਼ੋਨ ਚਲਾਇਆ ਤਾਂ ਹੋਵੇਗੀ ਸਖ਼ਤ ਕਾਰਵਾਈ
ਇਹ ਹੁਕਮ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਵੱਲੋਂ ਜਾਰੀ ਕੀਤੇ ਗਏ ਹਨ।
File Photo
Punjab News: ਅੰਮ੍ਰਿਤਸਰ - ਅੰਮ੍ਰਿਤਸਰ ਦੇ ਪੁਲਿਸ ਮੁਲਾਜ਼ਮਾਂ ਨੂੰ ਵੱਡੀ ਹਦਾਇਤ ਦਿੱਤੀ ਗਈ ਹੈ। ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਸਮਾਰਟਫ਼ੋਨ ‘ਤੇ ਚੈਟ ਕਰਨ ਜਾਂ ਸੋਸ਼ਲ ਮੀਡੀਆ ‘ਤੇ ਵੀਡੀਓ ਦੇਖਣ, ਬਣਾਉਣ ਤੋਂ ਸਖ਼ਤ ਮਨ੍ਹਾਂ ਕੀਤਾ ਗਿਆ ਹੈ। ਪੱਤਰ ਵਿਚ ਕਿਹਾ ਗਿਆ ਹੈ ਜਿਹਨਾਂ ਨੇ ਇਸ ਹੁਕਮਾਂ ਦੀ ਪਾਲਣਾ ਨਾ ਕੀਤੀ ਉਹਨਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੱਤਰ ਵਿਚ ਲਿਖਿਆ ਗਿਆ ਹੈ ਕਿ ਮੁਲਾਜ਼ਮ ਆਪਣੀ ਡਿਊਟੀ ਦੌਰਾਨ ਸਮਾਰਟਫ਼ੋਨ ‘ਤੇ ਵਿਅਸਤ ਰਹਿੰਦੇ ਹਨ, ਜਿਸ ਕਾਰਨ ਕਈ ਵਾਰ ਲੋਕਾਂ ਦੀ ਅਤੇ ਉਨ੍ਹਾਂ ਦੀ ਖ਼ੁਦ ਦੀ ਸੁਰੱਖਿਆ ਖ਼ਤਰੇ ਵਿਚ ਪੈ ਜਾਂਦੀ ਹੈ, ਇਸ ਲਈ ਜੇਕਰ ਕੋਈ ਕਰਮਚਾਰੀ ਡਿਊਟੀ ਦੌਰਾਨ ਫ਼ੋਨ ‘ਤੇ ਚੈਟਿੰਗ ਕਰਦਾ ਜਾਂ ਵੀਡੀਓਜ਼ ਦੇਖਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਵੱਲੋਂ ਜਾਰੀ ਕੀਤੇ ਗਏ ਹਨ।