Bikram Majithia: ਬਿਕਰਮ ਮਜੀਠੀਆ ਦੇ ਘਰ ’ਤੇ ਵਿਜੀਲੈਂਸ ਦੀ ਛਾਪੇਮਾਰੀ
ਅੰਮ੍ਰਿਤਸਰ ਰਿਹਾਇਸ਼ ’ਤੇ ਸਵੇਰ ਤੋਂ ਹੀ ਵਿਜੀਲੈਂਸ ਟੀਮ ਕਰ ਰਹੀ ਜਾਂਚ
Bikram Majithia
Bikram Majithia: ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਵਿਖੇ ਗ੍ਰੀਨ ਐਵੇਨਿਊ ਵਿਚ ਸਥਿਤ ਰਿਹਾਇਸ਼ ਵਿਖੇ ਵਿਜੀਲੈਂਸ ਦੀ ਟੀਮ ਵਲੋਂ ਛਾਪਾ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।
ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਹੀ ਇਹ ਟੀਮ ਮਜੀਠੀਆ ਦੇ ਗ੍ਰਹਿ ਵਿਖੇ ਪੁੱਜੀ। ਪੱਤਰਕਾਰਾਂ ਨੂੰ ਕੋਠੀ ਦੇ ਅੰਦਰ ਜਾਣ ਤੋਂ ਰੋਕਿਆ ਜਾ ਰਿਹਾ ਹੈ।