ਚੰਡੀਗੜ੍ਹ ਭਾਜਪਾ ਪ੍ਰਧਾਨ ਦੇ ਘਰ ਕੋਰੋਨਾ ਦੀ ਦਸਤਕ, ਪਤਨੀ ਦੀ ਰਿਪੋਰਟ ਪਾਜ਼ੇਟਿਵ

ਏਜੰਸੀ

ਖ਼ਬਰਾਂ, ਪੰਜਾਬ

ਚੰਡੀਗੜ੍ਹ ਵਿਚ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਦੀ ਪਤਨੀ ਅੰਬਿਕਾ ਸੂਦ ਨੂੰ ਕੋਰੋਨਾ ਵਾਇਰਸ ਪਾਜ਼ੇਟਿਵ ਪਾਇਆ ਗਿਆ ਹੈ।

Chandigarh bjp President Arun Sood

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਪ੍ਰਦੇਸ਼ ਪ੍ਰਧਾਨ ਦੀ ਪਤਨੀ ਅੰਬਿਕਾ ਸੂਦ ਨੂੰ ਕੋਰੋਨਾ ਵਾਇਰਸ ਪਾਜ਼ੇਟਿਵ ਪਾਇਆ ਗਿਆ ਹੈ, ਜਦਕਿ ਅਰੁਣ ਸੂਦ ਦੀ ਕੋਰੋਨਾ ਵਾਇਰਸ ਰਿਪੋਰਟ ਨੈਗੇਟਿਵ ਆਈ ਹੈ। ਇਸ ਦੇ ਨਾਲ ਹੀ ਪਰਿਵਾਰ ਦੇ ਇਕ ਹੋਰ ਮੈਂਬਰ ਦੀ ਰਿਪੋਰਟ ਵੀ ਨੈਗੇਟਿਵ ਆਈ ਹੈ। ਇਸ ਦੀ ਜਾਣਕਾਰੀ ਭਾਜਪਾ ਪ੍ਰਧਾਨ ਅਰੁਣ ਸੂਦ ਨੇ ਖੁਦ ਅਪਣੇ ਫੇਸਬੁੱਕ ਅਕਾਂਊਟ ਦੇ ਜ਼ਰੀਏ ਦਿੱਤੀ ਹੈ।

ਦੱਸ ਦਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ ਵਿਚ ਕੱਲ ਕੋਰੋਨਾ ਪੀੜਤਾਂ ਦੀ ਗਿਣਤੀ 1336861 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਐਕਟਿਵ ਮਰੀਜਾਂ ਦੀ ਗਿਣਤੀ 456071 ਹੋ ਗਈ ਹੈ। ਜਦਕਿ ਹੁਣ ਤੱਕ 849432 ਮਰੀਜ ਠੀਕ ਹੋ ਕੇ ਚੁੱਕੇ ਹਨ। ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 31358 ਮੌਤਾਂ ਹੋ ਚੁੱਕੀਆਂ ਹਨ।  ​

ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੀ ਗੱਲ਼ ਕਰੀਏ ਤਾਂ ਇੱਥੇ ਕੁੱਲ਼ ਮਰੀਜਾਂ ਦੀ ਗਿਣਤੀ 823 ਤੱਕ ਪਹੁੰਚ ਗਈ ਹੈ। ਇੱਥੇ ਐਕਟਿਵ ਮਾਮਲਿਆਂ ਦੀ ਗਿਣਤੀ 275 ਹੈ ਅਤੇ ਹੁਣ ਤੱਕ ਚੰਡੀਗੜ੍ਹ ਵਿਚ ਕੋਰੋਨਾ ਨਾਲ ਕੁੱਲ 13 ਮੌਤਾਂ ਹੋ ਚੁੱਕੀਆਂ ਹਨ ਜਦਕਿ 535 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।