ਦਰਦਨਾਕ ਸੜਕ ਹਾਦਸਾ: ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਓ-ਪੁੱਤ ਦੀ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਮ੍ਰਿਤਕ ਦੇ ਪਰਿਵਾਰ ਦੀ ਪੁਲਿਸ ਪ੍ਰਸ਼ਾਸਨ ਤੋਂ ਮੰਗ ਹੈ ਕਿ ਕਾਰ ਚਾਲਕ ਵਿਰੁੱਧ ਸਫ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ।

Speeding car hit father son on motorcycle at Patiala, Sirhind Road

ਪਟਿਆਲਾ: ਸਰਹਿੰਦ ਰੋਡ (Sirhind Road) ’ਤੇ ਇਕ ਤੇਜ਼ ਰਫ਼ਤਾਰ ‘ਚ ਆ ਰਹੀ ਕਾਰ ਨੇ ਮੋਟਰਸਾਈਕਲ ’ਤੇ ਸਵਾਰ ਪਿਓ-ਪੁੱਤ ਨੂੰ ਕੁਚਲ (Accident) ਦਿੱਤਾ। ਕਾਰ ਮੋਟਰਸਾਈਕਲ ਸਵਾਰ ਪਿਓ-ਪੁੱਤਾਂ (Father- Son) ਨੂੰ ਦੂਰ ਤੱਕ ਘੜੀਸਦੀ ਹੋਈ ਲੈ ਗਈ, ਜਿਸ ਕਾਰਨ ਇਕ ਦੀ ਮੌਕੇ ’ਤੇ ਹੀ ਮੌਤ ਹੋ (Death) ਗਈ ਅਤੇ ਇਕ ਦੀ ਹਸਪਤਾਲ ਲਿਜਾਂਦੇ ਵਕਤ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਿਤਾ ਮਨਜੀਤ ਸਿੰਘ ਅਤੇ ਪੁੱਤਰ ਜਸਮੀਤ ਸਿੰਘ ਵਜੋਂ ਹੋਈ ਹੈ।  ਜੋ ਕਿ ਸ਼ੇਰ-ਏ-ਪੰਜਾਬ ਮਾਰਕੀਟ ਦੇ ਵਸਨੀਕ ਸਨ।

ਇਹ ਵੀ ਪੜ੍ਹੋ - ਪਨਬੱਸ ਤੇ PRTC ਵਲੋਂ 26 ਜੁਲਾਈ ਨੂੰ ਬੱਸ ਸਟੈਂਡ ਬੰਦ ਕਰਕੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਮ੍ਰਿਤਕ ਮਨਜੀਤ ਸਿੰਘ ਦੇ ਚਚੇਰੇ ਭਰਾ ਨੇ ਦੱਸਿਆ ਕਿ ਉਸਾ ਭਰਾ ਦਵਾਈਆਂ ਦੀਆਂ ਦੁਕਾਨਾਂ ‘ਤੇ ਸਪਲਾਈ ਦਾ ਕੰਮ ਕਰਦਾ ਸੀ ਅਤੇ ਬੀਤੇ ਦਿਨ ਉਹ ਆਪਣੇ ਪੁੱਤਰ ਨਾਲ ਰਾੜਾ ਸਾਹਿਬ ਗੁਰਦੇਆਰਾ ਵਿਖੇ ਦਰਸ਼ਨ ਕਰਨ ਗਿਆ ਸੀ। ਰਾਤ ਹੋਣ ਕਾਰਨ ਉਹ ਗੁਰਦੁਆਰਾ ਦੂਖਨਿਵਾਰਨ ਸਾਹਿਬ ਹੀ ਠਹਿਰ ਗਏ। ਸਵੇਰੇ 6 ਵਜੇ ਜਦ ਉਹ ਵਾਪਸ ਆ ਰਹੇ ਸਨ ਤਾਂ ਪਿਛੇ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਮੋਰਟਸਾਈਕਲ ਨੂੰ ਟੱਕਰ ਮਾਰ (Car hit the Motorcycle) ਦਿੱਤੀ। ਇਹ ਸਭ ਦੱਸਦਿਆਂ ਉਨ੍ਹਾਂ ਦੀਆਂ ਅੱਖਾਂ ਭਰ ਆਈਆਂ। 

ਇਹ ਵੀ ਪੜ੍ਹੋ -ਭਾਰਤੀ ਨਿਸ਼ਾਨੇਬਾਜ਼ਾਂ ਦਾ ਖ਼ਰਾਬ ਪ੍ਰਦਰਸ਼ਨ, ਨਹੀਂ ਬਣਾ ਪਾਈਆਂ ਮਨੂੰ ਤੇ ਯਸ਼ਸਵਿਨੀ ਫ਼ਾਈਨਲ 'ਚ ਜਗ੍ਹਾ

ਇਹ ਵੀ ਪੜ੍ਹੋ - Rajasthan: ਕਾਂਗਰਸ ਹਾਈਕਮਾਨ ਲਵੇਗੀ ਗਹਿਲੋਤ ਸਰਕਾਰ ਦੇ ਮੰਤਰੀ ਮੰਡਲ ਵਿਸਥਾਰ ਦਾ ਫੈਸਲਾ

ਮ੍ਰਿਤਕ ਦੇ ਭਰਾ ਨੇ ਅੱਗੇ ਦੱਸਿਆ ਕਿ ਉਸਦਾ ਭਰਾ ਇਕੱਲਾ ਹੀ ਘਰ ‘ਚ ਕਮਾਉਣ ਵਾਲਾ ਸੀ। ਉਨ੍ਹਾਂ ਦੋਵਾਂ ਦੇ ਜਾਣ ਮਗਰੋਂ ਹੁਣ ਘਰ ਵਿਚ ਬਜ਼ੁਰਗ ਮਾਤਾ-ਪਿਤਾ, ਮ੍ਰਿਤਕ ਦੀ ਪਤਨੀ ਅਤੇ 17 ਸਾਲਾਂ ਦੀ ਧੀ ਰਹਿ ਗਈ ਹੈ। ਪੁਲਿਸ ਨੇ ਕਾਰ ਚਾਲਕ ਨੂੰ ਮੌਕੇ ’ਤੇ ਕਾਬੂ ਕਰ ਲਿਆ ਸੀ। ਮ੍ਰਿਤਕ ਦੇ ਪਰਿਵਾਰ ਦੀ ਪੁਲਿਸ ਪ੍ਰਸ਼ਾਸਨ ਤੋਂ ਮੰਗ ਹੈ ਕਿ ਕਾਰ ਚਾਲਕ ਵਿਰੁੱਧ ਸਫ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ। ਪੁਲਿਸ ਨੇ ਕਿਹਾ ਕਿ ਪਰਿਵਾਰ ਦੇ ਬਿਆਨਾਂ ਦੇ ਅਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।