ਕਿਸਾਨ ਅੰਦੋਲਨ 'ਤੇ ਸਰਕਾਰ ਨਾਲ ਸਹਿਮਤੀ ਜਤਾਉਣ ਵਾਲਿਆਂ ਖਿਲਾਫ ਬੂਟਾ ਸਿੰਘ ਨੇ ਕੱਢੀ ਭੜਾਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੇਸ਼ ਭਰ ਦੇ ਕਿਸਾਨ 18, 19 ਅਤੇ 20 ਅਗਸਤ ਨੂੰ ਲਖੀਮਪੁਰ ਖੇੜੀ ਵਿੱਚ ਕਰਨਗੇ 72 ਘੰਟੇ ਦਾ ਮਾਰਚ

Farmer leader Boota Singh

 

ਚੰਡੀਗੜ੍ਹ:  ਕਿਸਾਨ ਮੋਰਚਾ ਦੇ ਬੂਟਾ ਸਿੰਘ ਬੁਰਜਗਿੱਲ ਨੇ ਕਿਸਾਨ ਅੰਦੋਲਨ 'ਤੇ ਸਰਕਾਰ ਨਾਲ ਸਹਿਮਤੀ ਜਤਾਉਣ ਵਾਲਿਆਂ 'ਤੇ ਗੁੱਸਾ ਕੱਢਿਆ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬੂਟਾ ਸਿੰਘ ਨੇ ਕਿਹਾ ਕਿ ਚੋਣ ਲੜਨ ਵਾਲੇ ਕਿਸਾਨ ਆਗੂ ਧੋਖੇਬਾਜ਼ ਹਨ।

 

 

ਬੂਟਾ ਸਿੰਘ ਨੇ ਦੋਸ਼ ਲਾਇਆ ਕਿ ਰਾਜੇਵਾਲ ਸਮੇਤ 4 ਆਗੂਆਂ ਨੇ ਕਿਸਾਨ ਅੰਦੋਲਨ ’ਤੇ ਸਹਿਮਤੀ ਸਬੰਧੀ ਸਰਕਾਰ ਨੂੰ ਪੱਤਰ ਲਿਖਿਆ ਸੀ ਅਤੇ ਉਨ੍ਹਾਂ ਦੀ ਸਹਿਮਤੀ ਨਾਲ ਕਿਸਾਨ ਦਿੱਲੀ ਤੋਂ ਵਾਪਸ ਪਰਤ ਆਏ ਹਨ। ਇਹ 4 ਕਿਸਾਨ ਆਗੂ ਸਰਕਾਰ ਨੂੰ ਚੋਰੀ ਛਿਪੇ ਮਿਲਦੇ ਰਹੇ।

ਬੂਟਾ ਸਿੰਘ ਨੇ ਕਿਹਾ ਕਿ ਜਦੋਂ ਕਿਸਾਨ ਮੋਰਚਾ ਖਤਮ ਹੋਇਆ ਸੀ ਤਾਂ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਇਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਖਿਲਾਫ ਦਰਜ ਸਾਰੇ ਕੇਸ ਰੱਦ ਕੀਤੇ ਜਾਣਗੇ ਅਤੇ ਇਸ ਦੇ ਨਾਲ ਹੀ ਕਿਸਾਨਾਂ ਦੀ ਬਿਹਤਰੀ ਲਈ ਸਰਕਾਰ ਦੀ ਤਰਫੋਂ ਵੱਡੇ ਪੱਧਰ 'ਤੇ ਕੰਮ ਕੀਤਾ ਜਾਵੇਗਾ ਪਰ ਸਰਕਾਰ ਨੇ ਇਨ੍ਹਾਂ ਦੋਵਾਂ ਵਾਅਦਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੱਕ ਮੀਟਿੰਗ ਵਿੱਚ ਐਲਾਨ ਕੀਤਾ ਗਿਆ ਸੀ ਕਿ ਦੇਸ਼ ਭਰ ਦੇ ਕਿਸਾਨ 18, 19 ਅਤੇ 20 ਅਗਸਤ ਨੂੰ ਲਖੀਮਪੁਰ ਖੇੜੀ ਵਿੱਚ 72 ਘੰਟੇ ਦਾ ਮਾਰਚ ਕਰਨਗੇ।