ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਤਿੰਨ ਵਿਰੁਧ ਮਾਮਲਾ ਦਰਜ, ਇਕ ਪੋਕਲੇਨ ਤੇ ਦੋ ਰੇਤੇ ਦੀਆਂ ਟਰਾਲੀਆਂ ਜ਼ਬਤ
ਮਾਈਨਿੰਗ ਵਿਭਾਗ ਵਲੋਂ ਸੀ.ਆਈ.ਏ. ਸਟਾਫ਼ ਨਾਲ ਮਿਲ ਕੇ ਕੀਤੀ ਗਈ ਕਾਰਵਾਈ
ਕੋਟਕਪੂਰਾ: ਫਰੀਦਕੋਟ ਸੀ.ਆਈ.ਏ. ਸਟਾਫ਼ ਵਲੋਂ ਕਾਰਵਾਈ ਕਰਦਿਆਂ ਜ਼ਿਲ੍ਹੇ ਦੇ ਪਿੰਡ ਚੰਦਬਾਜਾ ਵਿਚ ਨਾਜਾਇਜ਼ ਮਾਈਨਿੰਗ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਮਾਈਨਿੰਗ ਅਫ਼ਸਰ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਦਰ ਪੁਲਿਸ ਵਲੋਂ ਦਰਜ ਕੀਤੀ ਗਈ ਐਫ.ਆਈ.ਆਰ. ਅਨੁਸਾਰ ਵਿਭਾਗ ਦੇ ਫੂਡ ਸਟਾਫ਼ ਅਤੇ ਸੀ.ਆਈ.ਏ. ਦੇ ਐਸ.ਆਈ. ਗੁਰਲਾਲ ਸਿੰਘ ਅਤੇ ਪੁਲਿਸ ਟੀਮ ਵਲੋਂ ਸਾਂਝੀ ਕਾਰਵਾਈ ਦੌਰਾਨ ਨਾਜਾਇਜ਼ ਮਾਈਨਿੰਗ ਵਿਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ: ਯੂਕੇ-ਇੰਡੀਆ ਯੰਗ ਪ੍ਰੋਫੈਸ਼ਨਲ ਸਕੀਮ ਦੇ ਦੂਜੇ ਪੜਾਅ ਤਹਿਤ ਯੂਕੇ ਵੀਜ਼ਾ ਲਈ ਅਰਜ਼ੀ ਪ੍ਰਕਿਰਿਆ ਸ਼ੁਰੂ
ਜਿਨ੍ਹਾਂ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਘੁਮਿਆਰਾ, ਕਾਲਾ ਪੁੱਤਰ ਅਰਜਨ ਵਾਸੀ ਰਾਮੂ ਵਾਲਾ ਅਤੇ ਜ਼ੋਰਾਵਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਗੋਲੇਵਾਲਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਵਿਅਕਤੀਆਂ ਕੋਲੋਂ ਇਕ ਟਰਾਲੀ ਵਿਚ ਲਿਆਂਦੀ ਜਾ ਰਹੀ ਰੇਤ ਸਮੇਤ ਦੋ ਟਰੈਕਟਰ, ਤਿੰਨ ਟਰਾਲੀਆਂ ਨੂੰ ਬਰਾਮਦ ਕੀਤਾ ਹੈ। ਇਸ ਸਬੰਧੀ ਉਪਰੋਕਤ ਤਿੰਨਾਂ ਦੋਸ਼ੀਆਂ ਵਿਰੁਧ ਥਾਣਾ ਸਦਰ ਫਰੀਦਕੋਟ ਵਿਖੇ ਮਾਈਨਿੰਗ ਮਿਨਰਲ ਐਕਟ ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।