ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਪ੍ਰਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਅੰਮ੍ਰਿਤਸਰ: ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਅੱਜ ਅਪਣੇ ਪ੍ਰਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਪੰਜਾਬ ਸਣੇ ਦੇਸ਼ ਦੇ ਕਈ ਸੂਬਿਆਂ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਕਾਰਨ ਜ਼ਖ਼ਮੀ ਹੋਏ ਲੋਕਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਪ੍ਰਤਾਪ ਸਿੰਘ ਸ਼ੁਕਲਾ ਨੂੰ ਸਨਮਾਨਤ ਵੀ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ ਨਾਲ ਸਬੰਧਤ ਨਵੇਂ ਚੁਣੇ IAS/IRS ਅਫ਼ਸਰਾਂ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨਾਲ ਕੀਤੀ ਮੁਲਾਕਾਤ
ਇਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਨੇ ਦਸਿਆ ਕਿ ਜਦੋਂ ਉਤਰ ਪ੍ਰਦੇਸ਼ ਵਿਚ ਪਹਿਲੀ ਵਾਰ ਭਾਜਪਾ ਦੀ ਸਰਕਾਰ ਬਣੀ ਸੀ ਤਾਂ ਉਦੋਂ ਉਹ ਸਿੱਖਿਆ ਮੰਤਰੀ ਬਣਨ ਤੋਂ ਬਾਅਦ ਪੰਜਾਬ ਦੌਰੇ ’ਤੇ ਆਏ ਸਨ, ਉਸ ਸਮੇਂ ਉਨ੍ਹਾਂ ਨੂੰ ਇਥੇ ਆਉਣ ਦਾ ਸੁਭਾਗ ਪ੍ਰਾਪਤ ਹੋਇਆ ਸੀ ਇਸ ਤੋਂ ਬਾਅਦ ਮਨ ਵਿਚ ਕਈ ਵਾਰ ਦਰਬਾਰ ਸਾਹਿਬ ਨਤਮਸਤਕ ਹੋਣ ਦੀ ਤਾਂਘ ਸੀ ਜੋ ਕਿ ਅੱਜ ਜਾ ਕੇ ਪੂਰੀ ਹੋਈ।
ਇਹ ਵੀ ਪੜ੍ਹੋ: ਪੰਜਾਬ ’ਚ GST ਰਜਿਸਟ੍ਰੇਸ਼ਨ ਦੇ ਧੋਖਾਧੜੀ ਮਾਮਲੇ ਗੁਆਂਢੀ ਸੂਬਿਆਂ ਤੋਂ ਵੱਧ
ਰਾਜਪਾਲ ਨੇ ਦਸਿਆ ਕਿ ਲੰਗਰ ਹਾਲ ਵਿਚ ਭਾਂਡਿਆਂ ਦੀ ਸੇਵਾ ਕਰ ਕੇ ਮਨ ਨੂੰ ਬਹੁਤ ਸਕੂਨ ਮਿਲਿਆ, ਜਿਸ ਨੂੰ ਸ਼ਬਦਾਂ ਵਿਚ ਨਹੀਂ ਬਿਆਨਿਆ ਜਾ ਸਕਦਾ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਾਲੇ ਕੁੱਝ ਮੁੱਦਿਆਂ ਨੂੰ ਲੈ ਕੇ ਜਾਰੀ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਉਹ ਇਕ ਸੰਵਿਧਾਨਕ ਅਹੁਦੇ ’ਤੇ ਹਨ, ਇਸ ਲਈ ਕੋਈ ਬਿਆਨਬਾਜ਼ੀ ਨਹੀਂ ਕਰ ਸਕਦੇ।