Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ
Punjab Weather Update: ਜਾਣੋ ਆਪਣੇ ਸ਼ਹਿਰ ਦਾ ਹਾਲ
Punjab Weather Update:ਪੰਜਾਬ ਵਿੱਚ ਅੱਤ ਦੀ ਗਰਮੀ ਮੁੜ ਸ਼ੁਰੂ ਹੋ ਗਈ ਹੈ। ਇਸ ਕਰਕੇ ਹਰ ਪਾਸੇ ਹੁੰਮਸ ਵਰਗਾ ਮੌਸਮ ਹੋ ਗਿਆ ਹੈ। ਮੌਸਮ ਵਿਭਾਗ ਨੇ 23 ਜੁਲਾਈ ਅਤੇ 24 ਜੁਲਾਈ ਦੇ ਲਈ ਮੀਂਹ ਹੋਣ ਸੰਬੰਧੀ ਕ੍ਰਮਵਾਰ ਔਰੇਂਜ ਅਲਰਟ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ ਪਰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਦੇ ਵਿੱਚ ਬਰਸਾਤ ਨਹੀਂ ਹੋਈ।
ਮੌਸਮ ਵਿਭਾਗ ਦੇ ਮੁਤਾਬਕ 24 ਜੁਲਾਈ ਨੂੰ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਭਾਰੀ ਬਾਰਿਸ਼ ਹੋਣੀ ਸੀ ਪਰ ਕੁਝ ਕੁ ਹਿੱਸਿਆਂ ਦੇ ਵਿੱਚ ਹਲਕਾ ਮੀਂਹ ਜ਼ਰੂਰ ਪਿਆ ਅਤੇ ਬੱਦਲਵਾਈ ਵਾਲਾ ਮੌਸਮ ਬਣਿਆ ਹੋਇਆ ਹੈ।
ਆਈਐੱਮਡੀ ਦੇ ਮੁਤਾਬਕ ਜੇਕਰ ਅੱਜ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਦੇ ਵਿੱਚ ਲਗਭਗ 37 ਡਿਗਰੀ, ਪਟਿਆਲਾ ਦੇ ਵਿੱਚ 32 ਡਿਗਰੀ, ਲੁਧਿਆਣਾ ਦੇ ਵਿੱਚ 33.6 ਡਿਗਰੀ, ਚੰਡੀਗੜ੍ਹ ਦੇ ਵਿੱਚ 34 ਡਿਗਰੀ ਦੇ ਨੇੜੇ ਟੈਂਪਰੇਚਰ ਚੱਲ ਰਿਹਾ ਹੈ।
ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਵਿੱਚ 80 ਫੀਸਦੀ ਦੇ ਕਰੀਬ ਹਵਾ ਦੇ ਵਿੱਚ ਨਮੀ ਦੀ ਮਾਤਰਾ ਰਹੀ ਹੈ, ਜਦੋਂ ਕਿ ਚੰਡੀਗੜ੍ਹ ਦੇ ਵਿੱਚ 71 ਫੀਸਦੀ ਹਵਾ ਦੇ ਵਿੱਚ ਨਮੀ ਦੀ ਮਾਤਰਾ ਦਰਜ ਕੀਤੀ ਗਈ ਹੈ। ਹਾਲਾਂਕਿ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਅੱਜ ਹਲਕੀ ਬੂੰਦਾ-ਬਾਂਦੀ ਜ਼ਰੂਰ ਵੇਖਣ ਨੂੰ ਮਿਲੀ ਹੈ। ਲੁਧਿਆਣਾ 'ਚ ਵੀ ਦੇਰ ਸ਼ਾਮ ਮੀਂਹ ਪਿਆ ਪਰ ਮੀਂਹ ਤੋਂ ਬਾਅਦ ਮੁੜ ਤੋਂ ਗਰਮੀ ਵਧੀ ਹੈ।
ਕਈ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ: ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪਠਾਨਕੋਟ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਜਿਹੇ ਵਿੱਚ ਜ਼ਿਲ੍ਹੇ ਲਈ ਆਰੇਂਜ ਅਲਰਟ ਹੈ। ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਮਾਨਸਾ, ਨਵਾਂਸ਼ਹਿਰ, ਰੂਪਨਗਰ, ਪਟਿਆਲਾ ਅਤੇ ਮੋਹਾਲੀ 'ਚ ਤੂਫਾਨ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਜੁਲਾਈ ਦਾ ਮਹੀਨਾ ਖਤਮ ਹੋਣ ਨੂੰ ਹੈ ਪਰ ਇਸਦੇ ਬਾਵਜੂਦ ਉਸ ਮੁਤਾਬਕ ਮੀਂਹ ਨਹੀਂ ਪਿਆ, ਜਿੰਨੀ ਦੀ ਉਮੀਦ ਕੀਤੀ ਜਾਂਦੀ ਹੈ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਾਰਿਸ਼ ਜਿਆਦਾ ਨਹੀਂ ਹੋਈ। ਇਸਦੇ ਨਾਲ ਹੀ 1 ਜੂਨ ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਸਿਰਫ਼ 49 ਪ੍ਰਤੀਸ਼ਤ ਬਾਰਿਸ਼ ਘੱਟ ਹੋਈ ਹੈ।
ਪਠਾਨਕੋਟ, ਤਰਨਤਾਰਨ, ਮਾਨਸਾ ਅਤੇ ਸੰਗਰੂਰ ਵਿੱਚ ਵੀ ਜਿਆਦਾ ਬਾਰਿਸ਼ ਨਹੀਂ ਹੋਈ। ਜਦੋਂ ਕਿ ਪੰਜਾਬ ਦੇ ਕਈ ਜ਼ਿਲ੍ਹਿਆ ਵਿੱਚ ਕਾਫੀ ਮੀਂਹ ਪਿਆ। ਜਦੋਂ ਕਿ ਛੇ ਜ਼ਿਲ੍ਹਿਆਂ ਵਿੱਚ ਰੂਪਨਗਰ ਵਿੱਚ 62 ਫੀਸਦੀ, ਐਸਬੀਐਸ ਨਗਰ ਵਿੱਚ 64 ਫੀਸਦੀ, ਮੁਹਾਲੀ ਵਿੱਚ 72 ਫੀਸਦੀ, ਫਤਿਹਗੜ੍ਹ ਸਾਹਿਬ ਵਿੱਚ 80 ਫੀਸਦੀ,
ਫਿਰੋਜ਼ਪੁਰ ਵਿੱਚ 66 ਫੀਸਦੀ ਅਤੇ ਬਠਿੰਡਾ ਵਿੱਚ 73 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ 30 ਤੋਂ 59 ਘੱਟ ਮੀਂਹ ਦਰਜ ਕੀਤਾ ਗਿਆ ਹੈ।
ਇਸ ਸਾਲ ਜੁਲਾਈ ਦਾ ਮਹੀਨਾ ਖਤਮ ਹੋਣ ਵਾਲਾ ਹੈ ਪਰ ਇਸ ਦੇ ਬਾਵਜੂਦ ਉਸ ਅਨੁਸਾਰ ਮੀਂਹ ਨਹੀਂ ਪੈ ਰਿਹਾ। ਸਾਰੇ ਜ਼ਿਲ੍ਹਿਆਂ ਵਿੱਚ ਘੱਟ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ 1 ਜੂਨ ਤੋਂ ਹੁਣ ਤੱਕ ਸੂਬੇ 'ਚ 49 ਫੀਸਦੀ ਘੱਟ ਬਾਰਿਸ਼ ਹੋਈ ਹੈ। ਪਠਾਨਕੋਟ, ਤਰਨਤਾਰਨ, ਮਾਨਸਾ ਅਤੇ ਸੰਗਰੂਰ ਵਿੱਚ ਆਮ ਮੀਂਹ ਪਿਆ ਹੈ।