Kisan Mahapanchayat News : 1-ਰੋਜ਼ਾ ਕਿਸਾਨ ਮਹਾਂਪੰਚਾਇਤ ਦੀ ਤਿਆਰੀ ਲਈ ਦੇਸ਼ ਭਰ 'ਚ ਕਿਸਾਨ ਮਹਾਂਪੰਚਾਇਤਾਂ ਦਾ ਐਲਾਨ
Kisan Mahapanchayat News : ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਿਕ) ਨੇ 25 ਅਗਸਤ ਨੂੰ ਦਿੱਲੀ 'ਚ ਕਰਨਗੇ ਮਹਾਂਪੰਚਾਇਤ
Kisan Mahapanchayat News in Punjabi : ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨੇ 25 ਅਗਸਤ ਨੂੰ ਦਿੱਲੀ ’ਚ ਹੋਣ ਵਾਲੀ 1-ਰੋਜ਼ਾ ਕਿਸਾਨ ਮਹਾਂਪੰਚਾਇਤ ਦੀ ਤਿਆਰੀ ਲਈ ਦੇਸ਼ ਭਰ ਵਿੱਚ ਕਿਸਾਨ ਮਹਾਂਪੰਚਾਇਤਾਂ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂਆਂ ਨੇ ਕਿਹਾ ਕਿ ਕਿਸਾਨ ਮਹਾਂਪੰਚਾਇਤਾਂ 30 ਜੁਲਾਈ ਨੂੰ ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ, 7 ਅਗਸਤ ਨੂੰ ਪੰਜਾਬ ਦੇ ਲੁਧਿਆਣਾ, 10 ਅਗਸਤ ਨੂੰ ਹਰਿਆਣਾ ਦੇ ਪਾਣੀਪਤ, 11 ਅਗਸਤ ਨੂੰ ਰਾਜਸਥਾਨ ਦੇ ਸ਼੍ਰੀਗੰਗਾਨਗਰ, 14 ਅਗਸਤ ਨੂੰ ਮੱਧ ਪ੍ਰਦੇਸ਼ ਦੇ ਇਟਾਰਸੀ, 17 ਅਗਸਤ ਨੂੰ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਅਤੇ 18 ਅਗਸਤ ਨੂੰ ਉੱਤਰ ਪ੍ਰਦੇਸ਼ ਦੇ ਸੰਭਲ ਵਿੱਚ ਆਯੋਜਿਤ ਕੀਤੀਆਂ ਜਾਣਗੀਆਂ।
ਕਿਸਾਨ ਆਗੂਆਂ ਨੇ ਕਿਹਾ ਕਿ 25 ਅਗਸਤ ਨੂੰ ਦਿੱਲੀ ਵਿੱਚ 1-ਰੋਜ਼ਾ ਕਿਸਾਨ ਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਐਮਐਸਪੀ ਗਾਰੰਟੀ ਕਾਨੂੰਨ ਲਾਗੂ ਕਰਨ, ਭਾਰਤ ਅਤੇ ਅਮਰੀਕਾ ਵਿਚਕਾਰ ਪ੍ਰਸਤਾਵਿਤ ਮੁਕਤ ਵਪਾਰ ਸਮਝੌਤੇ ਤੋਂ ਖੇਤੀਬਾੜੀ, ਪੋਲਟਰੀ ਅਤੇ ਡੇਅਰੀ ਨੂੰ ਬਾਹਰ ਰੱਖਣ ਅਤੇ ਸ਼ੰਭੂ-ਖਨੌਰੀ 'ਤੇ ਅੰਦੋਲਨ ਦੌਰਾਨ ਹਰਿਆਣਾ ਸਰਕਾਰ ਵੱਲੋਂ ਦਾਇਰ ਕੀਤੇ ਗਏ ਝੂਠੇ ਕੇਸਾਂ ਨੂੰ ਰੱਦ ਕਰਨ ਦੇ ਮੁੱਦੇ ਸ਼ਾਮਲ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਉਹ ਦਿੱਲੀ ਵਿੱਚ ਇੱਕ ਦਿਨ ਦਾ ਸ਼ਾਂਤੀਪੂਰਨ ਪ੍ਰੋਗਰਾਮ ਕਰਨਗੇ ਅਤੇ ਇਸਦੀ ਇਜਾਜ਼ਤ ਲਈ ਉਨ੍ਹਾਂ ਨੇ 8 ਜੁਲਾਈ ਨੂੰ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਇੱਕ ਪੱਤਰ ਦਿੱਤਾ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਵੱਖ-ਵੱਖ ਰਾਜਾਂ ਵਿੱਚ ਹੋਣ ਵਾਲੀਆਂ ਕਿਸਾਨ ਮਹਾਂਪੰਚਾਇਤਾਂ ਵਿੱਚ ਸਥਾਨਕ ਮੁੱਦੇ ਵੀ ਉਠਾਏ ਜਾਣਗੇ, ਜਿਵੇਂ ਕਿ ਲੁਧਿਆਣਾ ਵਿੱਚ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਵਿੱਚ, ਕਿਸਾਨਾਂ ਨੂੰ ਇੱਕਜੁੱਟ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਵਿਰੁੱਧ ਜਾਗਰੂਕ ਕੀਤਾ ਜਾਵੇਗਾ।
(For more news apart from Delhi Kisan Mahapanchayat 1-day Kisan Mahapanchayat News in Punjabi, stay tuned to Rozana Spokesman)