ਕੈਬਨਿਟ ਮੰਤਰੀਆਂ ਵਲੋਂ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੋਕਾਂ ਦੀ ਮਦਦ ਲਈ ਪੰਜਾਬ ਸਰਕਾਰ ਹਰ ਵੇਲੇ ਯਤਨਸ਼ੀਲ : ਚੰਨੀ

Cabinet Ministers Visit Flood Affected Areas of Anandpur Sahib

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਹੜ੍ਹਾਂ ਦੇ ਨਾਲ ਹੋਏ ਨੁਕਸਾਨ ਦੇ ਲਈ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੇ ਮੁੜ ਵਸੇਬੇ ਲਈ ਬਣਾਈ ਗਈ ਦੋ ਕੈਬਨਿਟ ਮੰਤਰੀਆਂ ਦੀ ਕਮੇਟੀ ਜਿਨ੍ਹਾਂ ਵਿਚ ਚਰਨਜੀਤ ਸਿੰਘ ਚੰਨੀ ਅਤੇ ਸੁੰਦਰ ਸ਼ਾਮ ਅਰੋੜਾ ਨੇ ਅੱਜ ਗਰਾਊਂਡ ਜੀਰੋ ਤੇ ਪਹੁੰਚ ਕੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਦਾ ਜਾਇਜਾ ਲਿਆ ਅਤੇ ਲੋਕਾਂ ਨੂੰ ਦਰਪੇਸ ਆ ਰਹੀਆਂ ਮੁਸਕਲਾਂ  ਤੁਰੰਤ ਦੂਰ ਕਰਨ ਦੇ ਲਈ ਅਤੇ ਲੋਕਾਂ ਦੇ ਮੁੜ ਵਸੇਬੇ  ਪਹਿਲ ਦੇ ਆਧਾਰ ਤੇ ਨੇਪਰੇ ਚਾੜ੍ਹਨ ਲਈ ਸਮੂਹ ਜ਼ਿਲ੍ਹਾ ਅਤੇ ਸਥਾਨਕ ਪੱਧਰ ਦੇ ਅਧਿਕਾਰੀਆਂ ਹਦਾਇਤਾਂ ਜਾਰੀ ਕੀਤੀਆਂ ।

ਪੰਜਾਬ ਸਰਕਾਰ ਵੱਲੋਂ ਐਲਾਨੀ ਇਸ ਕੁਦਰਤੀ ਆਫ਼ਤ ਦੇ ਨਾਲ ਨਜਿੱਠਣ ਵਾਸਤੇ ਨੱਥੇ ਲੋਕਾਂ  ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਲੋਕਾਂ ਦੇ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ ਦੇਣ ਦੇ ਲਈ ਆਪਣੇ ਪੱਧਰ 'ਤੇ ਕੰਮ ਕਰ ਰਹੀ ਹੈ। ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਦੇ ਨਾਲ ਵੀ ਰਾਬਤਾ ਕਾਇਮ ਕਰਕੇ ਵਿਸੇਸ਼ ਰਾਹਤ ਪੈਕੇਜ ਦੀ ਮੰਗ ਕੀਤੀ ਗਈ ਹੈ ਤਾਂ ਜੋ ਸੈਂਕੜੇ ਕਰੋੜਾਂ ਰੁਪਏ ਦੇ ਹੋਏ ਬੁਨਿਆਦੀ ਢਾਂਚੇ ਦੇ ਨੁਕਸਾਨ ਨੂੰ ਮੁੜ ਤੋਂ ਵਿਕਸਤ ਕੀਤਾ ਜਾ ਸਕੇ ਅਤੇ ਹੜ੍ਹਾਂ ਨਾਲ ਨੁਕਸਾਨੇ ਗਏ ਇਲਾਕਿਆਂ ਨੂੰ ਮੁੜ ਲੀਹ ਤੇ ਲਿਆਂਦਾ ਜਾ ਸਕੇ।

ਸ੍ਰੀ ਅਨੰਦਪੁਰ ਸਾਹਿਬ ਦੇ ਕਿਸਾਨ ਹਵੇਲੀ ਵਿਖੇ ਪਹੁੰਚੇ ਚੰਨੀ ਅਤੇ ਅਰੋੜਾ ਨੇ ਸਮੂਹ ਅਧਿਕਾਰੀਆਂ ਦੇ ਨਾਲ ਬੈਠਕ ਕਰਕੇ ਤਾਜਾ ਸਥਿਤੀ ਦਾ ਜਾਇਜਾ ਲਿਆ ਜਿਸ ਤੋਂ ਬਾਅਦ ਉਹ ਪਿੰਡ ਬੁਰਜ ਵਿਖੇ ਪਹੁੰਚੇ ਅਤੇ ਸਾਰੇ ਹਾਲਾਤਾਂ ਦਾ ਨਿੱਜੀ ਤੌਰ ਤੇ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਪਿੰਡ ਬੁਰਜ ਨੂੰ ਜਾਣ ਵਾਲੇ ਸੰਪਰਕ ਮਾਰਗ ਨੂੰ ਤੁਰੰਤ ਠੀਕ ਕੀਤਾ ਜਾਵੇ ਤਾਂ ਜੋ ਉਥੋਂ ਦੇ ਨਿਵਾਸੀਆਂ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰਨਾਂ ਇਲਾਕਿਆਂ ਦੇ ਨਾਲ ਜੋੜਿਆ ਜਾਵੇ।

ਇਸ ਮੌਕੇ ਪਿੰਡ ਨਿਵਾਸੀਆਂ ਨੇ ਮੰਤਰੀਆਂ ਨੂੰ ਆਪਣੀਆਂ ਮੁਸ਼ਕਲਾਂ ਅਤੇ ਹੋਏ ਨੁਕਸਾਨ ਦੇ ਬਾਰੇ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਹਰ ਸਾਲ ਹੜ੍ਹਾਂ ਦੇ ਕਾਰਨ ਉਨ੍ਹਾਂ ਦਾ  ਨੁਕਸਾਨ ਹੁੰਦਾ ਹੈ। ਇਸ ਲਈ ਇਸ ਬੁਨਿਆਦੀ ਸਮੱਸਿਆ ਦਾ ਕੋਈ ਪੱਕਾ ਹੱਲ ਕੀਤਾ ਜਾਵੇ। ਇਸ ਤੋਂ ਬਾਅਦ ਦੋਵੇ ਮੰਤਰੀ ਸਹਿਬਾਨ ਨੇ ਪਿੰਡ ਹਰਸਾ ਬੇਲਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਐਮ.ਐਲ.ਏ. ਅਮਰਜੀਤ ਸਿੰਘ ਸੰਦੋਆ, ਡਾ. ਸੁਮਿਤ ਜਾਰੰਗਲ ਡਿਪਟੀ ਕਮਿਸ਼ਨਰ,  ਸਵਪਨ ਸ਼ਰਮਾ ਐਸ.ਐਸ.ਪੀ., ਐਸ.ਡੀ.ਐਮ. ਕਨੂ ਗਰਗ ਅਤੇ ਵੱਡੀ ਗਿਣਤੀ ਵਿਚ ਅਧਿਕਾਰੀ ਹਾਜ਼ਰ ਸਨ।