ਹੁਣ ਕਿੱਥੇ ਗਈਆਂ ਸੁਖਬੀਰ ਬਾਦਲ ਦੀਆਂ ਪਾਣੀ ‘ਚ ਚੱਲਣ ਵਾਲੀਆਂ ਬੱਸਾਂ ?
ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਅਤੇ ਸੇਵਾਦਾਰਾਂ ਵੱਲੋਂ ਹੜ੍ਹ ਪੀੜਤਾਂ ਦੀ ਮੱਦਦ ਕੀਤੀ ਜਾ ਰਹੀ ਹੈ।
ਚੰਡੀਗੜ੍ਹ: ਪੰਜਾਬ ਵਿੱਚ ਜਿੱਥੇ ਭਾਰੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ, ਉੱਥੇ ਹੀ ਵੱਖ-ਵੱਖ ਸੰਸਥਾਵਾਂ ਵੱਲੋਂ ਹੜ੍ਹ ਪੀੜਤ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਦਾ ਨੇਕ ਕਾਰਜ ਕੀਤਾ ਜਾ ਰਿਹਾ ਹੈ। ਦਰਅਸਲ ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਅਤੇ ਸੇਵਾਦਾਰਾਂ ਵੱਲੋਂ ਹੜ੍ਹ ਪੀੜਤਾਂ ਦੀ ਮੱਦਦ ਕੀਤੀ ਜਾ ਰਹੀ ਹੈ।
ਇਸ ਮੌਕੇ ‘ਤੇ ਪਹੁੰਚੇ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਪੰਜਾਬ ‘ਚ ਆਏ ਹੜ੍ਹ ਕੁਦਰਤੀ ਆਫ਼ਤ ਨਹੀਂ, ਸਗੋਂ ਗੰਦੀ ਸਿਆਸਤ ਕਰਨ ਵਾਲਿਆਂ ਦੀ ਅੱਤ ਕੀਤੀ ਹੋਈ ਹੈ। ਭਾਈ ਵਡਾਲਾ ਨੇ ਹੜ੍ਹ ਪੀੜਤਾਂ ਨੂੰ ਸਰਕਾਰ ਕੋਲੋਂ ਕੋਈ ਉਮੀਦ ਨਾ ਰੱਖਣ ਦੀ ਅਪੀਲ ਕੀਤੀ। ਉਹਨਾਂ ਸਰਕਾਰਾਂ ‘ਤੇ ਤਿੱਖੇ ਸ਼ਬਦੀ ਹਮਲੇ ਕਰਦੇ ਕਿਹਾ ਕਿ ਰੈਲੀਆਂ ਦੌਰਾਨ ਹੈਲੀਕਪਟਰਾਂ ਅਤੇ ਬੱਸਾਂ ਦਾ ਪ੍ਰੰਬਧ ਕੀਤਾ ਜਾ ਸਕਦਾ ਹੈ ਪਰ ਹੜ੍ਹ ਪੀੜਤਾਂ ਲਈ ਕੋਈ ਪ੍ਰਬੰਧ ਨਹੀਂ।
ਦੱਸ ਦੇਈਏ ਕਿ ਇੰਟਰਨੈਸ਼ਨਲ ਸਮਾਜ ਸੇਵੀ ਸੰਸਥਾ ਖਾਲਸਾ ਏਡ ਵੱਲੋਂ ਵੀ ਪੰਜਾਬ ‘ਚ ਹੜ੍ਹ ਪੀੜਤਾਂ ਦੀ ਮਦਦ ਲਈ ਡੇਢ ਲੱਖ ਪੌਂਡ ਦਾ ਐਲਾਨ ਕੀਤਾ ਗਿਆ ਹੈ, ਸਾਰੀ ਦੁਨੀਆ 'ਚ ਆਪਣੀ ਵੱਖਰੀ ਪਛਾਣ ਬਣਾ ਚੁੱਕੀ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਨੇ ਸਾਰੇ ਪੰਜਾਬ ਦੇ ਯੂਨਿਟਾਂ ਨੂੰ ਲੋੜਵੰਦਾਂ ਲਈ ਡਟ ਜਾਣ ਦੇ ਹੁਕਮ ਦਿੱਤੇ ਹਨ, ਜਿਸ ਕਾਰਨ ਸੋਸ਼ਲ ਮੀਡੀਆ 'ਤੇ ਲੱਖਾਂ ਲੋਕ ਸਿੱਖ ਦਰਿਆਦਿਲੀ ਨੂੰ ਸਲੂਟ ਕਰ ਰਹੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।