ਕਿਸਾਨ ਅੰਦੋਲਨ ਦੌਰਾਨ ਇਕ ਹੋਰ ਕਿਸਾਨ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Sajjan Singh

 

ਮੁਹਾਲੀ: ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਨੌ ਮਹੀਨੇ ਹੋ ਗਏ ਹਨ। ਇਸ ਦੌਰਾਨ  500 ਤੋਂ ਵਧੇਰੇ ਕਿਸਾਨ ਸ਼ਹੀਦ ਹੋ ਗਏ ਹਨ। ਇਸ ਦੇ ਬਾਵਜੂਦ ਕੇਂਦਰ ਸਰਕਾਰ ਦੇ ਕੰਨਾਂ ‘ਤੇ ਜੂੰਅ ਨਹੀਂ ਸਰਕ ਰਹੀ।

 

 

ਸੰਘਰਸ਼ੀ ਸਥਾਨਾਂ ‘ਤੇ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।  ਤਰਨ ਤਾਰਨ ਦੇ ਪਿੰਡ ਵਰਾਣਾ ਦੇ ਕਿਸਾਨ ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ।

 

ਮ੍ਰਿਤਕ ਦੀ ਪਹਿਚਾਣ ਸੱਜਣ ਸਿੰਘ (75) ਪੁੱਤਰ ਸਰਦਾਰਾ ਸਿੰਘ ਵਜੋਂ ਹੋਈ ਹੈ। ਕਿਸਾਨ ਸੱਜਣ ਸਿੰਘ ਦਾ ਉਨ੍ਹਾਂ ਦੇ ਪਿੰਡ ਹਜ਼ਾਰਾਂ ਕਿਸਾਨਾਂ ਦੀ ਹਾਜ਼ਰੀ ’ਚ ਕਿਸਾਨੀ ਝੰਡੇ ਹੇਠ ਅੰਤਿਮ ਸੰਸਕਾਰ ਕੀਤਾ ਗਿਆ। 

 

 

ਜਾਣਕਾਰੀ ਅਨੁਸਾਰ ਦਿੱਲੀ ਤੋਂ ਪਿੰਡ ਨੂੰ ਵਾਪਸ ਆਉਣ ਸਮੇਂ ਪਾਣੀਪਤ ਦੇ ਰੇਲਵੇ ਸਟੇਸ਼ਨ ’ਤੇ ਗੱਡੀ ਦੀ ਉਡੀਕ ਸਮੇਂ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਨਾਲ ਉਹਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ।