‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਤਹਿਤ ਸੱਭਿਆਚਾਰਕ ਪ੍ਰੋਗਰਾਮ ਅਤੇ ਫਿੱਟ ਇੰਡੀਆ ਰਨ ਦਾ ਆਯੋਜਨ
ਅੰਮ੍ਰਿਤਸਰ ਦੇ ਖੇਤਰੀ ਪ੍ਰਚਾਰ ਅਧਿਕਾਰੀ ਨੇ ਦੱਸਿਆ ਕਿ 24 ਅਗਸਤ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਟਾਊਨ ਹਾਲ ਵਿਚ ਫੋਟੋ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ।
ਅੰਮ੍ਰਿਤਸਰ: ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਰਾਸ਼ਟਰੀ ਪੱਧਰ ’ਤੇ ਆਯੋਜਿਤ ਕੀਤੇ ਜਾ ਰਹੇ ‘ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ’ ਦੀ ਲੜੀ ਤਹਿਤ ਅੰਮ੍ਰਿਤਸਰ ਵਿਚ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਅਧੀਨ ਖੇਤਰੀ ਪ੍ਰਚਾਰ ਬਿਊਰੋ ਵੱਲੋਂ 24 ਤੋਂ 26 ਅਗਸਤ ਤੱਕ ਫੋਟੋ ਪ੍ਰਦਰਸ਼ਨੀ, ਸੱਭਿਆਚਾਰਕ ਪ੍ਰੋਗਰਾਮ ਅਤੇ ਫਿੱਟ ਇੰਡੀਆ ਰਨ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ: ਮੀਟਿੰਗ ਤੋਂ ਬਾਅਦ ਬੋਲੇ ਹਰੀਸ਼ ਰਾਵਤ, ‘ਕਿਸੇ ਦੀ ਨਰਾਜ਼ਗੀ ਕਾਂਗਰਸ ਦੇ ਰਾਹ ’ਚ ਨਹੀਂ ਆਉਣੀ ਚਾਹੀਦੀ’
ਅੰਮ੍ਰਿਤਸਰ ਦੇ ਖੇਤਰੀ ਪ੍ਰਚਾਰ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ 24 ਅਗਸਤ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਟਾਊਨ ਹਾਲ ਵਿਚ ਫੋਟੋ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰਦਰਸ਼ਨੀ ਵਿਚ ਸੁਤੰਤਰਤਾ ਸੰਗਰਾਮ, ਸੁਤੰਤਰਤਾ ਨਾਲ ਜੁੜੀਆਂ ਮਹੱਤਵਪੂਰਨ ਘਟਨਾਵਾਂ ਅਤੇ ਇਤਿਹਾਸਕ ਸਥਾਨਾਂ ਨੂੰ ਫੋਟੋ ਰਾਹੀਂ ਦਰਸਾਇਆ ਗਿਆ। ਇਸ ਦੌਰਾਨ 25 ਅਗਸਤ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਇੰਡੀਆ ਗੇਟ ਅੰਮ੍ਰਿਤਸਰ ਤੱਕ ਫਿੱਟ ਇੰਡੀਆ ਰਨ ਦਾ ਆਯੋਜਨ ਕੀਤਾ ਗਿਆ।
ਹੋਰ ਪੜ੍ਹੋ: ਹੁਣ ਸਿਰਫ਼ ਈ-ਵੀਜ਼ਾ 'ਤੇ ਹੀ ਭਾਰਤ ਦੀ ਯਾਤਰਾ ਕਰ ਸਕਣਗੇ ਅਫ਼ਗਾਨਿਸਤਾਨ ਦੇ ਨਾਗਰਿਕ- ਸਰਕਾਰ
ਉਹਨਾਂ ਦੱਸਿਆ ਕਿ ਇਸ ਦੌਰਾਨ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕਲਾਕਾਰਾਂ ਅਤੇ ਐਨਸੀਸੀ ਦੇ ਕੈਡਿਟਸ ਤੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਅਧਾਰਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਵਿਸ਼ੇ ’ਤੇ ਕਈ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।