ਪੰਥਕ ਜਥੇਬੰਦੀਆਂ ਵਲੋਂ ਗੁਰਦਾਸ ਮਾਨ ਦੀ ਮੁਆਫ਼ੀ ਨਾ ਮਨਜ਼ੂਰ

ਏਜੰਸੀ

ਖ਼ਬਰਾਂ, ਪੰਜਾਬ

ਪੰਥਕ ਜਥੇਬੰਦੀਆਂ ਵਲੋਂ ਗੁਰਦਾਸ ਮਾਨ ਦੀ ਮੁਆਫ਼ੀ ਨਾ ਮਨਜ਼ੂਰ

image

ਅੰਮਿ੍ਤਸਰ, 24 ਅਗੱਸਤ (ਸੁਖਵਿੰਦਰਜੀਤ ਸਿੰਘ ਬਹੋੜੂ): ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੀ ਵੰਸ਼ ਵਿੱਚੋਂ ਸਾਂਈਾ ਮੁਰਾਦ ਸ਼ਾਹ ਨੂੰ  ਦੱਸਣ ਬਾਰੇ ਵਿਵਾਦਿਤ ਸ਼ਬਦਾਂ ਲਈ ਭਾਂਵੇਂ ਅੱਜ ਮਾਫ਼ੀ ਮੰਗ ਲਈ ਗਈ ਹੈ ਪਰ ਪੰਥਕ ਜਥੇਬੰਦੀਆਂ ਵਲੋ ਲਗਾਤਾਰ ਪ੍ਰਦਸ਼ਨ ਜਾਰੀ ਰਿਹਾ | ਸਿੱਖ ਤਾਲਮੇਲ ਕਮੇਟੀ ਦੇ ਆਗੂ ਭਾਈ ਤਜਿੰਦਰ ਸਿੰਘ ਪ੍ਰਦੇਸੀ, ਭਾਈ ਹਰਪਾਲ ਸਿੰਘ ਚੱਢਾ, ਭਾਈ ਹਰਪ੍ਰੀਤ ਸਿੰਘ ਨੀਟੂ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਬਲਬੀਰ ਸਿੰਘ ਮੁੱਛਲ, ਜਥਾ ਸਿਰਲੱਥ ਖ਼ਾਲਸਾ ਦੇ ਮੁੱਖ ਜਥੇਦਾਰ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਭੁਪਿੰਦਰ ਸਿੰਘ ਛੇ ਜੂਨ, ਆਵਾਜ ਏ  ਕੌਮ ਦੇ ਪ੍ਰਧਾਨ ਭਾਈ ਮਨਜੀਤ ਸਿੰਘ ਕਰਤਾਰਪੁਰ, ਭਾਈ ਨੋਬਲਜੀਤ ਸਿੰਘ ਬੁੱਲੋਵਾਲ, ਭਾਈ ਹਰਜਿੰਦਰ ਸਿੰਘ ਨਿਹੰਗ ਪ੍ਰਧਾਨ ਨੀਲੀਆਂ ਫ਼ੌਜਾਂ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਭਾਈ ਪਰਮਿੰਦਰ ਸਿੰਘ ਮੁਕੇਰੀਆਂ, ਬਾਬਾ ਦੀਪ ਸਿੰਘ ਜੀ ਸੇਵਾ ਮਿਸ਼ਨ ਦੇ ਭਾਈ ਜਤਿੰਦਰ ਪਾਲ ਸਿੰਘ ਮਝੈਲ, ਭਾਈ ਬਲਦੇਵ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਭਾਈ ਸੁਖਜੀਤ ਸਿੰਘ ਡਰੋਲੀ, ਭਾਈ ਮਨਜੀਤ ਸਿੰਘ ਰੇਰੂ, ਭਾਈ ਸੁਰਜੀਤ ਸਿੰਘ ਖਾਲਿਸਤਾਨੀ, ਭਾਈ ਤਰਲੋਕ ਸਿੰਘ ਖਾਲਸਤਾਨੀ ਨੇ ਗੁਰਦਾਸ ਮਾਨ ਵੱਲੋਂ ਮੰਗੀ ਮਾਫ਼ੀ ਨੂੰ  ਨਾ ਮਨਜ਼ੂਰ ਕਰਦਿਆਂ ਕਿਹਾ ਕਿ ਅਸੀਂ ਉਸ ਉੱਤੇ ਧਾਰਮਿਕ ਭਾਵਨਾਵਾਂ ਨੂੰ  ਠੇਸ ਪਹੁੰਚਾਉਣ ਦਾ ਪਰਚਾ ਦਰਜ਼ ਕਰਵਾ ਕੇ ਹੀ ਸਾਹ ਲਵਾਂਗੇ | ਜੇ ਪੁਲਿਸ ਪ੍ਰਸ਼ਾਸਨ ਨੇ ਗੁਰਦਾਸ ਮਾਨ ਤੇ ਪਰਚਾ ਦਰਜ ਨਾ ਕੀਤਾ ਤਾਂ ਅਸੀਂ ਸੰਘਰਸ਼ ਹੋਰ ਵੀ ਤਿੱਖਾ ਕਰਾਂਗੇ | ਧਰਨੇ ਦੌਰਾਨ ਗੁਰਦਾਸ ਮਾਨ ਮੁਰਦਾਬਾਦ, ਪੁਲਿਸ ਪ੍ਰਸ਼ਾਸਨ ਮੁਰਦਾਬਾਦ ਦੇ ਨਾਅਰੇ ਵੀ ਲੱਗੇ | 

ਕੈਪਸ਼ਨ—ਏ ਐਸ ਆਰ ਬਹੋੜੂ— 24— 7— ਵੱਖ ਵੱਖ ਜਥੇਬੰਦੀਆਂ ਦੇ ਆਗੂ ਗੁਰਦਾਸ ਮਾਨ ਖਿਲਾਫ ਰੋਹ ਪ੍ਰਦਸ਼ਨ ਕਰਦੇ ਹੋਏ  |