ਅੱਖਾਂ ਦਾਨ ਕਰਨ ਲਈ ਲੋਕਾਂ ਨੂੰ ਅੱਗੇ ਆਉਣ ਦੀ ਲੋੜ : ਬਲਬੀਰ ਸਿੰਘ ਸਿੱਧੂ
ਅੱਖਾਂ ਦਾਨ ਕਰਨ ਲਈ ਲੋਕਾਂ ਨੂੰ ਅੱਗੇ ਆਉਣ ਦੀ ਲੋੜ : ਬਲਬੀਰ ਸਿੰਘ ਸਿੱਧੂ
ਚੰਡੀਗੜ੍ਹ, 24 ਅਗੱਸਤ (ਭੁੱਲਰ) : ਲੋਕਾਂ ਨੂੰ ਅੱਖਾਂ ਦਾਨ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਮੌਤ ਤੋਂ ਬਾਅਦ ਅਪਣੀਆਂ ਅੱਖਾਂ ਦਾਨ ਕਰਨ ਲਈ ਵਚਨ ਕਰਨ ਵਾਸਤੇ ਪ੍ਰੇਰਿਤ ਕਰਨ ਲਈ, ਸਿਹਤ ਅਤੇ ਪਰਵਾਰ ਭਲਾਈ ਵਿਭਾਗ ਵਲੋਂ 25 ਅਗੱਸਤ ਤੋਂ 8 ਸਤੰਬਰ ਤਕ 36ਵਾਂ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ।
ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਅੰਨ੍ਹਾਪਣ ਸਾਡੇ ਦੇਸ਼ ਵਿਚ ਗੰਭੀਰ ਜਨਤਕ ਸਿਹਤ ਸਮੱਸਿਆਵਾਂ ਵਿਚੋਂ ਇਕ ਹੈ। ਵਿਸ਼ਵ ਸਿਹਤ ਸੰਗਠਨ ਅਨੁਸਾਰ, ਮੋਤੀਆ ਅਤੇ ਗਲੂਕੋਮਾ ਤੋਂ ਬਾਅਦ, ਕੌਰਨੀਆ ਸਬੰਧੀ ਬੀਮਾਰੀਆਂ ਅੱਖਾਂ ਦੇ ਨੁਕਸਾਨ ਅਤੇ ਅੰਨ੍ਹੇਪਣ ਦਾ ਮੁੱਖ ਕਾਰਨ ਹਨ। ਕੌਰਨੀਆ ਦੀ ਬਿਮਾਰੀ ਨਾਲ ਹੋਣ ਵਾਲਾ ਅੰਨ੍ਹਾਪਣ ਪੁਤਲੀ ਬਦਲਣ ਦੇ ਆਪਰੇਸਨ (ਜਿਸ ਨੂੰ ਕੌਰਨੀਅਲ ਟ੍ਰਾਂਸਪਲਾਂਟੇਸ਼ਨ ਜਾਂ ਕੇਰਾਟੋਪਲਾਸਟੀ ਵੀ ਕਿਹਾ ਜਾਂਦਾ ਹੈ) ਨਾਲ ਦੂਰ ਕੀਤਾ ਜਾ ਸਕਦਾ ਹੈ। ਜਿਥੇ ਧੁੰਦਲੇ ਕੌਰਨੀਆ ਦੀ ਥਾਂ ’ਤੇ ਦਾਨੀ ਅੱਖ ਤੋਂ ਇਕ ਸਿਹਤਮੰਦ ਕੌਰਨੀਆ ਮਰੀਜ਼ ਦੀ ਅੱਖ ਵਿਚ ਟਰਾਂਸਪਲਾਂਟ ਕਰ ਦਿਤਾ ਜਾਂਦਾ ਹੈ। ਇਸ ਸਮੇਂ ਪੰਜਾਬ ਵਿਚ ਕੁੱਲ 31 ਰਜਿਸਟਰਡ ਆਈ ਬੈਂਕ ਅਤੇ ਕੌਰਨੀਆ ਟਰਾਂਸਪਲਾਂਟੇਸ਼ਨ ਸੈਂਟਰ ਹਨ।
ਪੰਜਾਬ ਦੇ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਮੌਤ