ਪਟਰੌਲ-ਡੀਜ਼ਲ ਦੀਆਂ ਕੀਮਤਾਂ 15 ਪੈਸੇ ਪ੍ਰਤੀ ਲੀਟਰ ਘਟੀਆਂ 

ਏਜੰਸੀ

ਖ਼ਬਰਾਂ, ਪੰਜਾਬ

ਪਟਰੌਲ-ਡੀਜ਼ਲ ਦੀਆਂ ਕੀਮਤਾਂ 15 ਪੈਸੇ ਪ੍ਰਤੀ ਲੀਟਰ ਘਟੀਆਂ 

image

ਨਵੀਂ ਦਿੱਲੀ, 24 ਅਗੱਸਤ : ਅੰਤਰਰਾਸ਼ਟਰੀ ਬਾਜਾਰ ਵਿਚ ਸੋਮਵਾਰ ਨੂੰ  ਤੇਲ ਦੀਆਂ ਕੀਮਤਾਂ ਵਿਚ ਤੇਜੀ ਦੇ ਬਾਵਜੂਦ ਘਰੇਲੂ ਪੱਧਰ 'ਤੇ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਮੰਗਲਵਾਰ ਨੂੰ  15 ਪੈਸੇ ਪ੍ਰਤੀ ਲੀਟਰ ਦੀ ਕਮੀ ਦੇਖੀ ਗਈ ਹੈ | ਇਸ ਤੋਂ ਪਹਿਲਾਂ ਐਤਵਾਰ ਨੂੰ  ਪਟਰੌਲ 35 ਦਿਨਾਂ ਬਾਅਦ 20 ਪੈਸੇ ਪ੍ਰਤੀ ਲੀਟਰ ਸਸਤਾ ਹੋਇਆ ਸੀ | ਇਸੇ ਤਰ੍ਹਾਂ ਡੀਜ਼ਲ ਦੀਆਂ ਕੀਮਤਾਂ ਵਿਚ ਵੀ 20 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ | ਅੱਜ ਦਿੱਲੀ ਦੇ ਇੰਡੀਅਨ ਆਇਲ ਪੰਪ 'ਤੇ ਪਟਰੌਲ 101.49 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.92 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ |              (ਏਜੰਸੀ)