ਸਿੱਖਾਂ ਤੇ ਹਿੰਦੂਆਂ ਦਾ ਅਫ਼ਗ਼ਾਨਿਸਤਾਨ 'ਚ ਫਸੇ ਹੋਣਾ ਚਿੰਤਾਜਨਕ : ਹਰਸਿਮਰਤ ਕੌਰ ਬਾਦਲ

ਏਜੰਸੀ

ਖ਼ਬਰਾਂ, ਪੰਜਾਬ

ਸਿੱਖਾਂ ਤੇ ਹਿੰਦੂਆਂ ਦਾ ਅਫ਼ਗ਼ਾਨਿਸਤਾਨ 'ਚ ਫਸੇ ਹੋਣਾ ਚਿੰਤਾਜਨਕ : ਹਰਸਿਮਰਤ ਕੌਰ ਬਾਦਲ

image

ਬਠਿੰਡਾ, 24 ਅਗੱਸਤ (ਬਲਵਿੰਦਰ ਸ਼ਰਮਾ) : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਇਥੇ ਕਿਹਾ ਕਿ ਅਫਗਾਨਿਸਤਾਨ ਦੇ ਹਾਲਾਤ ਬਹੁਤ ਮਾੜੇ ਹਨ | ਉਥੇ ਸਿੱਖਾਂ ਤੇ ਹਿੰਦੂਆਂ ਦਾ ਫਸੇ ਹੋਣਾ ਬਹੁਤ ਚਿੰਤਾਜਨਕ ਹੈ | 
ਉਹ ਤਲਵੰਡੀ ਸਾਬੋ ਤੋਂ ਅਕਾਲੀ-ਬਸਪਾ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਦੇ ਦਫ਼ਤਰ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ, ਜਿਨ੍ਹਾਂ ਨਾਲ ਮੋਹਿਤ ਗੁਪਤਾ ਜਨਰਲ ਸਕੱਤਰ ਅਕਾਲੀ ਦਲ ਵੀ ਸਨ | ਜੋ ਭਾਜਪਾ ਦੇ ਦਿੱਗਜ਼ ਆਗੂ ਰਹੇ ਹਨ ਤੇ ਹੁਣ ਅਕਾਲੀ ਦਲ 'ਚ ਸ਼ਾਮਲ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅਫਗਾਨਿਸਤਾਨ ਦੇ ਮਾਮਲੇ ਸਬੰਧੀ ਕੇਂਦਰ ਸਰਕਾਰ ਨੇ ਸਰਵਪਾਰਟੀ ਮੀਟਿੰਗ ਬੁਲਾਈ ਗਈ ਹੈ | ਅਕਾਲੀ ਦਲ ਮੀਟਿੰਗ ਵਿਚ ਸ਼ਾਮਲ ਹੋਵੇਗੀ ਜਾਂ ਨਹੀਂ, ਇਸ ਪਾਰਟੀ ਹਾਈਕਮਾਨ ਨੇ ਵਿਚਾਰ ਕਰਨਾ ਹੈ | ਇਸ ਬਾਰੇ ਉਹ ਕੁਝ ਨਹੀਂ ਕਹਿ ਸਕਦੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ  ਚਾਹੀਦਾ ਹੈ ਕਿ ਅਫਗਾਨਿਸਤਾਨ 'ਚ ਫਸੇ ਹਿੰਦੂਆਂ ਤੇ ਸਿੱਖਾਂ ਨੂੰ  ਤੁਰੰਤ ਕੱਢਿਆ ਜਾਵੇ | 
ਬੀਬੀ ਬਾਦਲ ਨੇ ਕਿਹਾ ਕਿ ਜਿਥੇ ਪਾਕਿਸਤਾਨ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਐਲਾਨ ਕਰ ਚੁੱਕੀ ਹੈ ਤਾਂ ਕੇਂਦਰ ਸਰਕਾਰ ਨੂੰ  ਚਾਹੀਦਾ ਹੈ ਕਿ ਉਹ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਲਾਂਘਾ ਖੋਲ੍ਹਣ ਤੁਰੰਤ ਐਲਾਨ ਕਰੇ | ਉਨ੍ਹਾਂ ਕਿਹਾ ਕਿ ਜਦੋਂ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ ਸੀ, ਉਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੀ ਅੱਤਵਾਦੀ ਗਤੀਵਿਧੀਆਂ ਨੂੰ  ਵਧ ਸਕਦੀਆਂ ਹਨ, ਪਰ ਅਜਿਹਾ ਕੁਝ ਨਹੀਂ ਹੋਇਆ |
 ਸਗੋਂ ਸਿੱਖ ਸੰਗਤਾਂ ਸ਼ਰਧਾਪੂਰਵਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਕੇ ਪਰਤਦੀਆਂ ਰਹੀਆਂ ਹਨ | ਪਰ ਪਾਕਿਸਤਾਨ 'ਚੋਂ ਇਧਰ ਕੋਈ ਅਤਿਵਾਦੀ ਨਹੀਂ ਆਇਆ |