ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਬਿਆਨ, ‘ਸੁਖਬੀਰ ਬਾਦਲ ਨੂੰ ਸੰਮਨ ਨਹੀਂ, ਸਗੋਂ ਸਿੱਧਾ ਗ੍ਰਿਫ਼ਤਾਰ ਕਰੋ’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਹਨਾਂ ਕਿਹਾ ਕਿ ਜਿਸ ਵਿਅਕਤੀ ਖ਼ਿਲਾਫ਼ ਇੰਨੇ ਸਬੂਤ ਹੋਣ, ਉਸ ਨੂੰ ਸੰਮਨ ਨਹੀਂ, ਸਗੋਂ ਸਿੱਧਾ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।

Kunwar Vijay Pratap Singh

 

ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਲਬ ਕੀਤਾ ਹੈ। ਇਸ ਮਗਰੋਂ ਆਮ ਆਦਮੀ ਪਾਰਟੀ  ਦੇ ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਸੰਮਨ ਨਹੀਂ, ਸਗੋਂ ਸਿੱਧਾ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।

Kunwar Vijay Pratap Singh

ਉਹਨਾਂ ਕਿਹਾ ਕਿ ਜਿਸ ਵਿਅਕਤੀ ਖ਼ਿਲਾਫ਼ ਇੰਨੇ ਸਬੂਤ ਹੋਣ, ਉਸ ਨੂੰ ਸੰਮਨ ਨਹੀਂ, ਸਗੋਂ ਸਿੱਧਾ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ। ਜਿੰਨੇ ਵੀ ਇਸ ਮਾਮਲੇ 'ਚ ਮੁਲਜ਼ਮ ਹਨ, ਉਹਨਾਂ ਨੂੰ ਬਿਨਾਂ ਦੇਰ ਕੀਤੇ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ। ‘ਆਪ’ ਵਿਧਾਇਕ ਨੇ ਇਤਰਾਜ਼ ਜਤਾਉਂਦਿਆਂ ਕਿਹਾ ਕਿ 7 ਸਾਲ ਬੀਤ ਜਾਣ ਤੋਂ ਬਾਅਦ ਹਾਲੇ ਵੀ ਸੰਮਨ ਹੀ ਭੇਜੇ ਜਾ ਰਹੇ ਹਨ ਜਦਕਿ ਹੁਣ ਤੱਕ ਸੁਖਬੀਰ ਬਾਦਲ ਨੂੰ ਗ੍ਰਿਫ਼ਤਾਰ ਕਰ ਲੈਣਾ ਚਾਹੀਦਾ ਸੀ।

SUKHBIR BADAL

ਦੱਸ ਦੇਈਏ ਕਿ ਸਿੱਟ ਵੱਲੋਂ ਸੁਖਬੀਰ ਬਾਦਲ ਨੂੰ 30 ਅਗਸਤ ਨੂੰ ਸਵੇਰੇ ਸਾਢੇ 10 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਉਨ੍ਹਾਂ ਤੋਂ 2015 ’ਚ ਹੋਏ ਗੋਲੀਕਾਂਡ ਦੀ ਘਟਨਾ ਦੇ ਮਾਮਲੇ ਬਾਰੇ ਪੁੱਛਗਿੱਛ ਕੀਤੀ ਜਾਵੇਗੀ।