ਸਿੱਧੂ ਮੂਸੇਵਾਲਾ ਦੇ ਇਨਸਾਫ ਲਈ ਪਰਿਵਾਰ ਅੱਜ ਕੱਢੇਗਾ ਸ਼ਾਂਤਮਈ ‘ਕੈਂਡਲ ਮਾਰਚ’

ਏਜੰਸੀ

ਖ਼ਬਰਾਂ, ਪੰਜਾਬ

ਸਿੱਧੂ ਮੂਸੇਵਾਲਾ ਦੇ ਭੋਗ ਵਾਲੀ ਜਗ੍ਹਾ ਤੋਂ ਸ਼ੁਰੂ ਹੋਵੇਗਾ ਕੈਂਡਲ ਮਾਰਚ

photo

 

 ਮੁਹਾਲੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਇਨਸਾਫ਼ ਲਈ ਮਾਨਸਾ ਵਿੱਚ ਅੱਜ ਕੈਂਡਲ ਮਾਰਚ ਕੱਢਿਆ ਜਾਵੇਗਾ। ਜਿਸ ਦੀ ਅਗਵਾਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਕਰਨਗੇ। ਮੂਸੇਵਾਲਾ ਦੇ ਪਿਤਾ ਨੇ ਸਮੂਹ ਸਰੋਤਿਆਂ ਨੂੰ ਦੱਸਿਆ ਕਿ ਇਹ ਕੈਂਡਲ ਮਾਰਚ ਸ਼ਾਮ 4 ਵਜੇ ਤੋਂ ਬਾਅਦ ਬਾਹਰੀ ਅਨਾਜ ਮੰਡੀ ਤੋਂ ਸ਼ੁਰੂ ਹੋਵੇਗਾ।

 

ਇਸ ਸਥਾਨ ’ਤੇ ਹੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਭੋਗ ਪਿਆ ਸੀ। ਇਹ ਮਾਰਚ ਮੂਸੇਵਾਲਾ ਦੀ 'ਲਾਸਟ ਰਾਈਡ' ਵੱਲ ਜਾਵੇਗਾ। ਇਹ ਉਹੀ ਥਾਂ ਹੈ ਜਿੱਥੇ 29 ਮਈ ਨੂੰ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਦੇ ਮਾਪਿਆਂ ਨੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਬਾਜ਼ਾਰ ਨਾ ਜਾਵੇ। ਇਸ ਦੇ ਨਾਲ ਹੀ ਆਗੂ ਇਸ ਵਿੱਚ ਹਿੱਸਾ ਲੈ ਸਕਦੇ ਹਨ ਪਰ ਕੋਈ ਸਿਆਸੀ ਬਿਆਨ ਨਹੀਂ ਦੇ ਸਕਦੇ।