Punjab News : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ ਹੋਵੇਗੀ 28 ਅਗਸਤ ਨੂੰ
Punjab News : ਕਮਿਸ਼ਨ ਦੀ ਇਹ ਮੀਟਿੰਗ ਪੰਜ ਸਾਲ ਬਾਅਦ ਹੋਣ ਜਾ ਰਹੀ ਹੈ ਅਤੇ ਪਹਿਲਾਂ ਇਹ ਮੀਟਿੰਗ ਸਾਲ 2019 ਵਿਚ ਹੋਈ ਸੀ।
Punjab News in Punjabi : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ, ਮਿਤੀ 28-08-2025 ਨੂੰ ਸਰਦਾਰ ਜਸਵੀਰ ਸਿੰਘ ਗੜ੍ਹੀ ਚੇਅਰਮੈਨ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਦੇ ਕਮੇਟੀ ਰੂਮ ਵਿਖੇ ਹੋਵੇਗੀ ।
ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਦੀ ਇਹ ਮੀਟਿੰਗ ਪੰਜ ਸਾਲ ਬਾਅਦ ਹੋਣ ਜਾ ਰਹੀ ਹੈ ਅਤੇ ਪਹਿਲਾਂ ਇਹ ਮੀਟਿੰਗ ਸਾਲ 2019 ਵਿਚ ਹੋਈ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਨੂੰ ਤੋਂ ਇਲਾਵਾ ਮੁੱਖ ਸਕੱਤਰ ਪੰਜਾਬ ਸਰਕਾਰ, ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ, ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਅਤੇ ਡਾਇਰੈਕਟਰ ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਸਬੰਧੀ ਕਾਰਵਾਈ ਦਾ ਮੁਲਾਂਕਣ ਵੀ ਕੀਤਾ ਜਾਵੇਗਾ।
(For more news apart from 26th meeting Punjab State Scheduled Castes Commission will be held on August 28 News in Punjabi, stay tuned to Rozana Spokesman)