ਚੀਫ਼ ਖਾਲਸਾ ਦੀਵਾਨ ਦੇ ਸਾਰੇ ਮੈਂਬਰਾਂ ਨੂੰ 1 ਸਤੰਬਰ ਤੱਕ ਬਣਨਾ ਹੋਵੇਗਾ ਅੰਮ੍ਰਿਤਧਾਰੀ
ਅੰਮ੍ਰਿਤਧਾਰੀ ਨਾ ਹੋਣ ’ਤੇ ਮੈਂਬਰਸ਼ਿਪ ਕੀਤੀ ਜਾਵੇਗੀ ਖ਼ਾਰਜ
Chief Khalsa Diwan news : ਚੀਫ ਖਾਲਸਾ ਦੀਵਾਨ ਦੇ ਸਾਰੇ ਮੈਂਬਰਾਂ ਨੂੰ 1 ਸਤੰਬਰ ਤੱਕ ਅੰਮ੍ਰਿਤਧਾਰੀ ਹੋਣ ਦਾ ਅਲਟੀਮੇਟਮ ਦਿੱਤਾ ਗਿਆ ਹੈ। ਇਹ ਹੁਕਮ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤਾ ਗਿਆ ਸੀ। ਬੀਤੇ ਦਿਨੀਂ ਚੀਫ਼ ਖਾਲਸਾ ਦੀਵਾਨ ਦੀ ਰਿਜੈਕਟਿਵ ਕਮੇਟੀ ਦੇ ਮੈਂਬਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ। ਉਸ ਸਮੇਂ ਹੁਕਮ ਦਿੱਤਾ ਗਿਆ ਸੀ ਕਿ ਚੀਫ਼ ਖਾਲਸਾ ਦੀਵਾਨ ਦੇ ਸਾਰੇ ਮੈਂਬਰ ਅੰਮ੍ਰਿਤਧਾਰੀ ਹੋਣ ਨਹੀਂ ਤਾਂ ਉਨ੍ਹਾਂ ਦੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਜਾਵੇਗੀ।
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜ ਪਿਆਰੇ ਸਾਹਿਬਾਨ ਚੀਫ਼ ਖਾਲਸਾ ਦੀਵਾਨ ਵਿਖੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਉਥੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਜਿੱਥੇ ਚੀਫ਼ ਖਾਲਸਾ ਦੀਵਾਨ ਦੇ ਕੁੱਝ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਅੰਮ੍ਰਿਤ ਛਕਿਆ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਚੀਫ਼ ਖਾਲਸਾ ਦੀਵਾਨ ਦੇ ਕੁੱਝ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਅੱਜ ਅੰਮ੍ਰਿਤ ਛਕਿਆ ਗਿਆ ਹੈ, ਜੋ ਕਿ ਬਹੁਤ ਹੀ ਚੰਗੀ ਗੱਲ ਹੈ। ਉਨ੍ਹਾਂ ਅੱਗੇ ਜਿਹੜੇ ਵੀ ਮੈਂਬਰ ਅੰਮ੍ਰਿਤ ਛਕਣ ਤੋਂ ਰਹਿ ਗਏ ਹਨ ਉਹ ਵੀ ਆਉਂਦੀ 1 ਸਤੰਬਰ ਤੱਕ ਅੰਮ੍ਰਿਤ ਛਕ ਲੈਣਗੇ।