1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਲੈ ਕੇ ਮੁੱਖ ਮੰਤਰੀ ਨਾਇਬ ਸੈਣੀ ਦਾ ਵੱਡਾ ਐਲਾਨ
ਹਰਿਆਣਾ ਦੇ 121 ਪਰਿਵਾਰਾਂ ਦੇ ਇਕ- ਇੱਕ ਮੈਂਬਰ ਨੂੰ ਮਿਲੇਗੀ ਨੌਕਰੀ
Chief Minister Naib Saini's big announcement regarding the families of the victims of the 1984 Sikh massacre
ਚੰਡੀਗੜ੍ਹ: 1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਹਰਿਆਣੇ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਹੈ ਕਿ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਹੈ ਕਿ ਹਰਿਆਣੇ ਦੇ 121 ਪਰਿਵਾਰਾਂ ਵਿਚੋਂ ਇਕ-ਇਕ ਮੈਂਬਰ ਨੂੰ ਨੌਕਰੀ ਮਿਲੇਗੀ। ਪੀੜਤ ਪਰਿਵਾਰ ਜ਼ਿਲਿਆ ਦੇ ਡੀਸੀ ਰਾਹੀਂ ਅਰਜ਼ੀ ਦੇ ਸਕਣਗੇ।