CM Bhagwant Mann: ਰਾਸ਼ਨ ਕਾਰਡ ਮੁੱਦੇ 'ਤੇ CM ਮਾਨ ਦੀ ਪੰਜਾਬੀਆਂ ਦੇ ਨਾਮ ਖੁੱਲ੍ਹੀ ਚਿੱਠੀ, ਕਿਹਾ-''ਮੈਂ ਕਿਸੇ ਦਾ ਹੱਕ ਨਹੀਂ ਖੋਹਣ ਦਿਆਂਗਾ'
ਲਿਖਿਆ-ਕੇਂਦਰ 55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਜਾ ਰਹੀ, 'BJP ਪੰਜਾਬ ਨਾਲ ਸ਼ਰ੍ਹੇਆਮ ਧੱਕਾ ਕਰ ਰਹੀ ਤੇ ਪੰਜਾਬੀ ਕਦੇ ਵੀ ਧੱਕਾ ਬਰਦਾਸ਼ਤ ਨਹੀਂ ਕਰਦੇ'
CM Bhagwant Mann's open letter to Punjabi News in punjabi : ਪੰਜਾਬ ਵਿੱਚ ਰਾਸ਼ਨ ਕਾਰਡ ਰੱਦ ਕਰਨ ਦੇ ਮੁੱਦੇ 'ਤੇ ਰਾਜਨੀਤੀ ਤੇਜ਼ ਹੋ ਗਈ ਹੈ। ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿਚਕਾਰ ਚੱਲ ਰਹੇ ਵਿਵਾਦ ਵਿੱਚ ਇੱਕ ਨਵਾਂ ਮੋੜ ਆ ਗਿਆ ਹੈ। ਕੱਲ੍ਹ ਜਿੱਥੇ ਪੰਜਾਬ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੇ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਪ੍ਰੈਸ ਕਾਨਫਰੰਸਾਂ ਕਰ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਉੱਥੇ ਹੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਜਨਤਾ ਦੇ ਨਾਮ ਇੱਕ ਖੁੱਲ੍ਹਾ ਪੱਤਰ ਜਾਰੀ ਕੀਤਾ।
ਚਿੱਠੀ ਵਿੱਚ ਉਨ੍ਹਾਂ ਲਿਖਿਆ, "ਵੋਟਾਂ ਚੋਰੀ ਕਰਨ ਤੋਂ ਬਾਅਦ, ਭਾਜਪਾ ਹੁਣ ਰਾਸ਼ਨ ਚੋਰੀ ਕਰਨ ਦੀ ਤਿਆਰੀ ਕਰ ਰਹੀ ਹੈ, ਪਰ ਮੈਂ ਅਜਿਹਾ ਨਹੀਂ ਹੋਣ ਦਿਆਂਗਾ। ਤੁਹਾਡਾ ਭਰਾ ਭਗਵੰਤ ਮਾਨ ਤੁਹਾਡੇ ਨਾਲ ਖੜ੍ਹਾ ਹੈ। ਤੁਹਾਨੂੰ ਘਬਰਾਉਣ ਦੀ ਲੋੜ ਨਹੀਂ ਹੈ।" ਮੁੱਖ ਮੰਤਰੀ ਨੇ ਪੱਤਰ ਵਿੱਚ ਲਿਖਿਆ ਹੈ ਕਿ ਮੇਰੇ ਪਿਆਰੇ ਪੰਜਾਬੀਓ, ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿੱਚ ਬਹੁਤ ਵੱਡੀ ਸਾਜ਼ਿਸ਼ ਘੜ ਰਹੀ ਹੈ। ਕੇਂਦਰ ਸਰਕਾਰ ਨੇ ਕਿਹਾ ਕਿ ਪੰਜਾਬ ਦੇ 55 ਲੱਖ ਲੋਕਾਂ ਨੂੰ ਮੁਫ਼ਤ ਰਾਸ਼ਨ ਮਿਲ ਰਿਹਾ ਸੀ ਜੋ ਹੁਣ ਬੰਦ ਕਰਨ ਦਾ ਫੈਸਲਾ ਕੀਤਾ ਗਿਆ।
ਪੰਜਾਬ ਵਿੱਚ 1.53 ਕਰੋੜ ਲੋਕਾਂ ਨੂੰ ਰਾਸ਼ਨ ਮਿਲ ਰਿਹਾ ਹੈ, ਪਰ ਕੇਂਦਰ ਸਰਕਾਰ ਨੇ ਇਨ੍ਹਾਂ 55 ਲੱਖ ਲੋਕਾਂ ਦੀ ਸਬਸਿਡੀ ਦੀ ਰਕਮ ਰੋਕ ਕੇ ਇਸ ਦਾ ਬਹਾਨਾ ਬਣਾਇਆ ਹੈ। ਇਹ ਸਿਰਫ਼ ਸਰਕਾਰੀ ਫੈਸਲਾ ਨਹੀਂ ਹੈ, ਇਹ ਪੰਜਾਬ ਦੇ ਗਰੀਬਾਂ, ਮਜ਼ਦੂਰਾਂ, ਕਿਸਾਨਾਂ ਅਤੇ ਆਮ ਪਰਿਵਾਰਾਂ ਦੀ ਥਾਲੀ 'ਤੇ ਸਿੱਧਾ ਹਮਲਾ ਹੈ।
ਕੇਂਦਰ ਸਰਕਾਰ ਨੇ ਜੁਲਾਈ ਤੋਂ 23 ਲੱਖ ਗਰੀਬ ਲੋਕਾਂ ਦਾ ਰਾਸ਼ਨ ਇਹ ਕਹਿ ਕੇ ਰੋਕ ਦਿੱਤਾ ਹੈ ਕਿ ਉਨ੍ਹਾਂ ਨੇ ਈ-ਕੇਵਾਈਸੀ ਨਹੀਂ ਕੀਤਾ ਹੈ।
ਭਾਜਪਾ ਸਤੰਬਰ ਮਹੀਨੇ ਤੋਂ ਲਗਭਗ 32 ਲੱਖ ਹੋਰ ਪੰਜਾਬੀਆਂ ਦਾ ਰਾਸ਼ਨ ਇਹ ਕਹਿ ਕੇ ਰੋਕਣ ਜਾ ਰਹੀ ਹੈ ਕਿ ਇਹ ਲੋਕ ਗਰੀਬ ਨਹੀਂ ਹਨ। ਇਸ ਤਰ੍ਹਾਂ ਭਾਜਪਾ ਕੁੱਲ 55 ਲੱਖ ਲੋਕਾਂ ਦਾ ਰਾਸ਼ਨ ਰੋਕਣ ਦੀ ਯੋਜਨਾ ਬਣਾ ਰਹੀ ਹੈ। ਜ਼ਰਾ ਸੋਚੋ, ਅਸੀਂ ਪੰਜਾਬ ਦੇ ਲੋਕ ਅਨਾਜ ਪੈਦਾ ਕਰਦੇ ਹਾਂ, ਪੂਰੇ ਦੇਸ਼ ਦਾ ਢਿੱਡ ਭਰਦੇ ਹਾਂ, ਅਤੇ ਅੱਜ ਕੇਂਦਰ ਸਰਕਾਰ ਉਸੇ ਪੰਜਾਬ ਦੀ ਥਾਲੀ ਵਿੱਚੋਂ ਰੋਟੀ ਦਾ ਬੁਰਕਾ ਖੋਹਣ 'ਤੇ ਤੁਲੀ ਹੋਈ ਹੈ। ਕੀ ਇਹ ਇਨਸਾਫ਼ ਹੈ?
ਆਪਣੇ ਪੱਤਰ ਦੇ ਆਖਰੀ ਹਿੱਸੇ ਵਿੱਚ, ਮੁੱਖ ਮੰਤਰੀ ਨੇ ਕਿਹਾ ਹੈ ਕਿ “ਤੁਹਾਡਾ ਭਰਾ ਭਗਵੰਤ ਮਾਨ ਤੁਹਾਡੇ ਨਾਲ ਖੜ੍ਹਾ ਹੈ। ਤੁਹਾਨੂੰ ਘਬਰਾਉਣ ਦੀ ਲੋੜ ਨਹੀਂ ਹੈ। ਜਿੰਨਾ ਚਿਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਕਿਸੇ ਦਾ ਵੀ ਰਾਸ਼ਨ ਕਾਰਡ ਨਹੀਂ ਕੱਟਿਆ ਜਾਵੇਗਾ। ਕਿਸੇ ਘਰ ਦਾ ਚੁੱਲ੍ਹਾ ਨਹੀਂ ਬੁਝੇਗਾ, ਕਿਸੇ ਮਾਂ ਦੀ ਰਸੋਈ ਖਾਲੀ ਨਹੀਂ ਰਹੇਗੀ ਅਤੇ ਕੋਈ ਬੱਚਾ ਭੁੱਖਾ ਨਹੀਂ ਸੌਂਵੇਗਾ। ਅਸੀਂ ਪਹਿਲਾਂ ਹੀ 29 ਲੱਖ ਰਾਸ਼ਨ ਕਾਰਡ ਧਾਰਕਾਂ ਦੀ ਤਸਦੀਕ ਕਰ ਲਈ ਹੈ ਅਤੇ ਬਾਕੀ ਕੰਮ ਛੇ ਮਹੀਨਿਆਂ ਵਿੱਚ ਪੂਰਾ ਕਰ ਲਿਆ ਜਾਵੇਗਾ।
"(For more news apart from “CM Bhagwant Mann's open letter to Punjabi News in punjabi , ” stay tuned to Rozana Spokesman.)