SGPC ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪੁੱਤਰੀ ਦਾ ਹੋਇਆ ਦਿਹਾਂਤ
ਬਰੇਨ ਟਿਊਮਰ ਦੀ ਬਿਮਾਰੀ ਤੋਂ ਪੀੜਤ ਸੀ ਗੁਰਮਨ ਕੌਰ
Former SGPC President Bhai Gobind Singh Longowal's daughter passes away
Gobind Singh Longowal's daughter news : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸਪੁੱਤਰੀ ਗੁਰਮਨ ਕੌਰ ਦਾ ਦਿਹਾਂਤ ਹੋ ਗਿਆ ਹੈ। ਗੁਰਮਨ ਕੌਰ ਪਿਛਲੇ ਕਾਫੀ ਲੰਮੇ ਸਮੇਂ ਤੋਂ ਬਰੇਨ ਟਿਊਮਰ ਦੀ ਬਿਮਾਰੀ ਨਾਲ ਪੀੜਤ ਸਨ ਅਤੇ ਉਨ੍ਹਾਂ ਦਾ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ।
ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਵੱਖ-ਵੱਖ ਰਾਜਨੀਤਕ ਅਤੇ ਧਾਰਮਿਕ ਸ਼ਖਸੀਅਤਾਂ ਵਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਦੁੱਖਦਾਇਕ ਖਬਰ ਤੋਂ ਬਾਅਦ ਲੌਂਗੋਵਾਲ ਸਮੇਤ ਨੇੜਲੇ ਇਲਾਕਿਆਂ ਵਿਚ ਸੋਗ ਦੀ ਲਹਿਰ ਦੌੜ ਗਈ। ਗੁਰਮਨ ਕੌਰ ਦਾ ਅੰਤਿਮ ਸੰਸਕਾਰ ਅੱਜ 25 ਅਗਸਤ ਨੂੰ ਰਾਮ ਬਾਗ ਲੌਂਗੋਵਾਲ ਵਿਖੇ ਕੀਤਾ ਜਾਵੇਗਾ।