ਸੇਵਾਮੁਕਤ ਐਸ.ਡੀ.ਐਮ. ਹਰਕਨਵਲਜੀਤ ਸਿੰਘ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੇਵਾਮੁਕਤ ਐਸ.ਡੀ.ਐਮ. ਹਰਕਨਵਲਜੀਤ ਸਿੰਘ ਆਪਣੇ ਸਾਥੀਆਂ ਸਮੇਤ ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ।

Retired SDM Harkanwaljit Singh joins BJP along with colleagues

ਚੰਡੀਗੜ੍ਹ: ਅੱਜ ਚੰਡੀਗੜ੍ਹ ਵਿਖੇ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਸੇਵਾਮੁਕਤ ਐਸ.ਡੀ.ਐਮ. ਹਰਕਨਵਲਜੀਤ ਸਿੰਘ ਆਪਣੇ ਸਾਥੀਆਂ ਸਮੇਤ ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ।

ਹਰਕਨਵਲਜੀਤ ਨਾਲ ਜਗਰਾਓਂ ਤੋਂ ਸੁਰੇਸ਼ ਗਰਗ, ਬਲਦੇਵ ਸਿੰਘ ਖਾਲਸਾ, ਮੋਹਾਲੀ ਤੋਂ ਜੁਝਾਰ ਸਿੰਘ ਅਤੇ ਹਰਕਨਵਲ ਸਿੰਘ, ਲੁਧਿਆਣਾ ਤੋਂ ਰੋਮੀ ਅਤੇ ਸੁਰਿੰਦਰ ਪਾਲ ਸਿੰਘ ਗਿੱਲ ਨੇ ਵੀ ਭਾਜਪਾ ਦਾ ਹੱਥ ਫੜਿਆ।

ਹਰਕਨਵਲਜੀਤ ਨੇ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਖੁਸ਼ੀ ਜ਼ਾਹਿਰ ਕੀਤੀ ਅਤੇ ਪਾਰਟੀ ਦੇ ਵਰਿਸ਼ਠ ਨੇਤਾਵਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਭਾਜਪਾ ਦੀ ਵਿਚਾਰਧਾਰਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਲੋਕ-ਹਿਤੈਸ਼ੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਪਾਰਟੀ ਵੱਲੋਂ ਦਿੱਤੀ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ ਦਾ ਸੰਕਲਪ ਲਿਆ।

ਇਸ ਮੌਕੇ ’ਤੇ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਸੂਬਾ ਜਰਨਲ ਸਕੱਤਰ ਪਰਮਿੰਦਰ ਬਰਾੜ ਅਤੇ ਜਗਰਾਓਂ ਭਾਜਪਾ ਦੇ  ਜ਼ਿਲ੍ਹਾ ਪ੍ਰਧਾਨ ਡਾ. ਰਜਿੰਦਰ ਸ਼ਰਮਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।