Mohali News : ਵੱਡੀ ਖ਼ਬਰ : ਮਨੀ ਲਾਂਡਰਿੰਗ ਮਾਮਲੇ 'ਚ ਸਾਬਕਾ ਮੰਤਰੀ ਧਰਮਸੋਤ ਸਮੇਤ ਦੋ ਖਿਲਾਫ਼ ਸਪਲੀਮੈਂਟਰੀ ਚਲਾਨ ਪੇਸ਼
Mohali News : ED ਨੇ ਮੁਹਾਲੀ ਦੀ ਜ਼ਿਲ੍ਹਾ ਅਦਾਲਤ 'ਚ ਚਲਾਨ ਕੀਤਾ ਦਾਖ਼ਲ, ਅਦਾਲਤ ਨੇ ਧਰਮਸੋਤ ਦੇ ਬੇਟੇ ਦੀ ਜਾਇਦਾਦ ਦੀ ਵੀ ਮੰਗੀ ਜਾਣਕਾਰੀ
Mohali News in Punjabi : ਮਨੀ ਲਾਂਡਰਿੰਗ ਦੇ ਮਾਮਲੇ 'ਚ ਈ.ਡੀ ਵਲੋਂ ਦਰਜ ਕੀਤੇ ਗਏ ਮਾਮਲੇ ਦੀ ਸੁਣਵਾਈ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ 'ਚ ਹੋਈ । ਅਦਾਲਤ 'ਚ ਅੱਜ ਈ.ਡੀ ਵਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਮੁਲਜ਼ਮ ਗੁਰਪ੍ਰੀਤ ਸਿੰਘ ਖਿਲਾਫ਼ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ।
ਇਸ ਮਾਮਲੇ 'ਚ ਪਿਛਲੀ ਪੇਸ਼ੀ 'ਤੇ ਅਦਾਲਤ ਵਲੋਂ ਸਾਧੂ ਸਿੰਘ ਧਰਮਸੋਤ ਦੇ ਲੜਕੇ ਹਰਪ੍ਰੀਤ ਸਿੰਘ ਨੂੰ ਭਗੌੜਾ ਕਰਾਰ ਦੇ ਦਿੱਤਾ ਸੀ। ਅਦਾਲਤ ਵਲੋਂ ਹਰਪ੍ਰੀਤ ਸਿੰਘ ਦੀ ਜਾਇਦਾਦ ਦੀ ਜਾਣਕਾਰੀ ਮੰਗੀ ਗਈ ਹੈ ਤਾਂ ਜੋ ਸੀ.ਆਰ.ਪੀ.ਸੀ ਦੀ ਧਾਰਾ 83 ਅਧੀਨ ਜਾਇਦਾਦ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕੇ। ਮਨੀ ਲਾਂਡਰਿੰਗ ਦੇ ਇਸ ਕੇਸ 'ਚ ਸਾਧੂ ਸਿੰਘ ਧਰਮਸੋਤ ਇਸ ਵੇਲੇ ਜ਼ਮਾਨਤ 'ਤੇ ਬਾਹਰ ਹਨ। ਦੱਸਣਯੋਗ ਹੈ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਈ.ਡੀ ਵਲੋਂ ਜਨਵਰੀ 2024 'ਚ ਮਨੀ ਲਾਂਡਰਿੰਗ ਕੇਸ 'ਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ 'ਤੇ ਦੋਸ਼ ਸੀ ਕਿ ਜੰਗਲਾਤ ਵਿਭਾਗ ਦੇ ਮੰਤਰੀ ਰਹਿੰਦਿਆਂ ਕਰੋੜਾਂ ਰੁਪਏ ਦਾ ਭਿ੍ਸ਼ਟਾਚਾਰ ਕੀਤਾ ਹੈ।
ਕਾਂਗਰਸ ਦੀ ਸਰਕਾਰ ਸਮੇਂ ਸਾਧੂ ਸਿੰਘ ਧਰਮਸੋਤ ਕੈਬਨਿਟ ਮੰਤਰੀ ਸਨ। ਆਪ ਸਰਕਾਰ ਨੇ ਸੱਤਾ 'ਚ ਆਉਂਦਿਆਂ ਹੀ ਧਰਮਸੋਤ ਦੀ ਵਿਜੀਲੈਂਸ ਇਨਕੁਆਰੀ ਸ਼ੁਰੂ ਕਰਵਾਈ ਤਾਂ ਵਿਜੀਲੈਂਸ ਵਲੋਂ ਉਨ੍ਹਾਂ 'ਤੇ 2 ਵੱਖ- ਵੱਖ ਮਾਮਲੇ ਦਰਜ ਕੀਤੇ ਅਤੇ ਬਾਅਦ ਵਿਚ ਈ.ਡੀ ਵਲੋਂ ਵੀ ਵੱਖਰਾ ਮਾਮਲਾ ਦਰਜ ਕਰਕੇ ਸਾਧੂ ਸਿੰਘ ਧਰਮਸੋਤ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਬਾਅਦ ਵਿਚ ਧਰਮਸੋਤ ਦੇ ਲੜਕੇ ਨੂੰ ਵੀ ਨਾਮਜ਼ਦ ਕਰ ਲਿਆ ਸੀ।
(For more news apart from Supplementary challan filed against former minister Dharamsot and two others in money laundering case News in Punjabi, stay tuned to Rozana Spokesman)