ਫਿਰੋਜ਼ਪੁਰ 'ਚ ਆਵਾਰਾ ਗਾਵਾਂ ਦੇ ਵਿਰੁੱਧ ਖੜ੍ਹੇ ਹੋਏ ਹਿੰਦੂ ਸੰਗਠਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ-ਆਵਾਰਾ ਗਾਵਾਂ ਦਾ ਹੱਲ ਕਰੇ ਸਰਕਾਰ

Hindu organizations set up against Stray cattle in Ferozepur

ਫਿਰੋਜ਼ਪੁਰ: ਸੜਕਾਂ 'ਤੇ ਘੁੰਮ ਰਹੀਆਂ ਅਵਾਰਾ ਗਾਵਾਂ ਨੇ ਲੋਕਾਂ ਦਾ ਜਿਉਣਾ ਦੁੱਭਰ ਕੀਤਾ ਹੋਇਆ ਹੈ। ਫ਼ਸਲਾਂ ਦਾ ਉਜਾੜਾ ਕੀਤੇ ਜਾਣ ਕਾਰਨ ਜਿੱਥੇ ਪਹਿਲਾਂ ਕਿਸਾਨਾਂ ਵੱਲੋਂ ਅਵਾਰਾ ਗਾਵਾਂ ਦਾ ਵਿਰੋਧ ਕੀਤਾ ਜਾਂਦਾ ਸੀ। ਉਥੇ ਹੀ ਹੁਣ ਫਿਰੋਜ਼ਪੁਰ ਦਾ ਹਿੰਦੂ ਭਾਈਚਾਰਾ ਵੀ ਸੜਕਾਂ 'ਤੇ ਆਵਾਰਾ ਘੁੰਮ ਰਹੇ ਗਊ ਵੰਸ਼ ਦੇ ਵਿਰੋਧ ਵਿਚ ਸੜਕਾਂ 'ਤੇ ਉਤਰ ਆਇਆ ਹੈ ਅਤੇ ਫਿਰੋਜ਼ਪੁਰ ਵਿਚ ਸਾਰੇ ਦੁਕਾਨਦਾਰਾਂ ਨੂੰ ਇਸ ਦੇ ਵਿਰੋਧ ਵਿਚ ਦੁਕਾਨਾਂ ਬੰਦ ਕਰਨ ਦਾ ਸੱਦਾ ਦਿੱਤਾ।

ਫਿਰੋਜ਼ਪੁਰ ਵਿਚ ਹਿੰਦੂ ਸੰਗਠਨਾਂ ਵਲੋਂ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਅਤੇ ਬੰਦ ਕੀ ਕਾਲ ਦੇ ਚਲਦਿਆਂ ਸ਼ਹਿਰ ਵਿਚ ਬਹੁਤ ਸਾਰੀਆਂ ਦੁਕਾਨਾਂ ਬੰਦ ਨਜ਼ਰ ਆਈਆਂ। ਇਸ ਮੌਕੇ ਹਿੰਦੂ ਸੰਗਠਨਾਂ ਨਾਲ ਜੁੜੇ ਦੁਕਾਨਦਾਰਾਂ ਨੇ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਹੋਰਨਾਂ ਦੁਕਾਨਦਾਰਾਂ ਨੂੰ ਇਸ ਦੇ ਰੋਸ ਵਜੋਂ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ। ਇਸ ਦੌਰਾਨ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਵੀ ਮੌਜੂਦ ਸੀ.।

ਹਿੰਦੂ ਸੰਗਠਨਾਂ ਨਾਲ ਜੁੜੇ ਇਨ੍ਹਾਂ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸੜਕਾਂ 'ਤੇ ਅਵਾਰਾ ਗਊ ਵੰਸ਼ ਇੰਨਾ ਜ਼ਿਆਦਾ ਵਧ ਚੁੱਕਿਆ ਹੈ ਕਿ ਇਨ੍ਹਾਂ ਕਾਰਨ ਨਿੱਤ ਦਿਨ ਲੋਕ ਸੜਕੀ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਆਖਿਆ ਕਿ ਸਰਕਾਰ ਨੂੰ ਗਊ ਸੈੱਸ ਦੇਣ ਦੇ ਬਾਵਜੂਦ ਆਵਾਰਾ ਘੁੰਮ ਰਹੀਆਂ ਗਾਵਾਂ ਦਾ ਕੋਈ ਹੱਲ ਨਹੀਂ ਹੋ ਰਿਹਾ, ਜਿਸ ਨੂੰ ਦੇਖਦੇ ਹੋਏ ਇੰਝ ਜਾਪਦੈ ਕਿ ਸਰਕਾਰ ਇਸ ਦੇ ਲਈ ਰੱਤੀ ਭਰ ਵੀ ਗੰਭੀਰ ਨਹੀਂ। ਰੋਸ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਹਿੰਦੂ ਸੰਗਠਨਾਂ ਨੇ ਇਹ ਵੀ ਆਖਿਆ ਕਿ ਜੇਕਰ ਜ਼ਿਲ੍ਹੇ ਵਿਚ ਘੁੰਮ ਰਹੀਆਂ ਅਵਾਰਾ ਗਾਵਾਂ ਦਾ ਕੋਈ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਉਹ ਹੋਰ ਵੱਡਾ ਸੰਘਰਸ਼ ਕਰਨਗੇ।

ਦੇਖੋ ਵੀਡੀਓ: 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।