ਬਟਾਲਾ ਤਹਿਸੀਲ ਨੇ ਪੰਜਾਬ ਬੰਦ ਦੇ ਸੱਦੇ ਨੂੰ ਦਿੱਤਾ ਪੂਰਨ ਸਮੱਰਥਨ

ਏਜੰਸੀ

ਖ਼ਬਰਾਂ, ਪੰਜਾਬ

ਪੁਲਿਸ ਵੱਲੋਂ ਚੱਪੇ-ਚੱਪੇ ਤੇ ਦਿੱਤਾ ਜਾ ਰਿਹਾ ਹੈ ਪਹਿਰਾ

Batala

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਕਿਸਾਨਾਂ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਸ਼ਹਿਰ  ਨੇ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਸਮਰੱਥਨ ਦਿੱਤਾ। ਬਟਾਲਾ ਸ਼ਹਿਰ  ਵਿੱਚ ਪੂਰੀ ਤਰ੍ਹਾਂ ਚੁੱਪੀ ਛਾਈ ਹੋਈ ਹੈ। ਸ਼ਹਿਰ ਵਿਚ ਜ਼ਰੂਰੀ ਵਸਤੂਆਂ ਦੁੱਧ ਅਤੇ ਸਬਜ਼ੀਆਂ ਵੀ ਨਹੀਂ ਆਈਆਂ।

ਦੁੱਧ ਕੰਪਨੀਆਂ ਨੇ ਸਪਲਾਈ ਵੀ ਬੰਦ ਰੱਖੀ ਗਈ। ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਵੱਲੋਂ  ਚੱਪੇ-ਚੱਪੇ ਤੇ ਪਹਿਰਾ ਦਿੱਤਾ ਜਾ ਰਿਹਾ ਹੈ।