ਸੁਪਰੀਮ ਕੋਰਟ ਨੇ ਪ੍ਰੀਖਿਆ ਲਈ ਕੇਂਦਰ ਸਰਕਾਰ ਅਤੇ ਯੂਪੀਐਸਸੀ ਨੂੰ ਜਾਰੀ ਕੀਤਾ ਨੋਟਿਸ

ਏਜੰਸੀ

ਖ਼ਬਰਾਂ, ਪੰਜਾਬ

ਸੁਪਰੀਮ ਕੋਰਟ ਨੇ ਪ੍ਰੀਖਿਆ ਲਈ ਕੇਂਦਰ ਸਰਕਾਰ ਅਤੇ ਯੂਪੀਐਸਸੀ ਨੂੰ ਜਾਰੀ ਕੀਤਾ ਨੋਟਿਸ

image

ਨਵੀਂ ਦਿੱਲੀ, 24 ਸਤੰਬਰ : ਆਗਾਮੀ ਸਿਵਲ ਸਰਵਿਸਿਜ਼ ਪ੍ਰੀਖਿਆ ਨੂੰ ਟਾਲਣ ਲਈ ਯੂਪੀਐਸਸੀ ਉਮੀਦਵਾਰਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਅਤੇ ਯੂਪੀਐਸਸੀ ਨੂੰ ਨੋਟਿਸ ਜਾਰੀ ਕੀਤਾ। ਮਾਮਲੇ ਦੀ ਅਗਲੇ ਸੁਣਵਾਈ 28 ਸਤੰਬਰ ਨੂੰ ਹੋਵੇਗੀ। ਭਾਰਤ ਵਿਚ ਲਗਾਤਾਰ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਵਧ ਰਹੀ ਹੈ। ਅੱਜ ਦੇਸ਼ ਵਿਚ ਕੋਰੋਨਾ ਵਾਇਰਸ ਦੇ 86508 ਨਵੇਂ ਮਾਮਲੇ ਸਾਹਮਣੇ ਆਏ। ਪਿਛਲੇ 24 ਘੰਟਿਆਂ ਵਿਚ ਕੋਰੋਨਾ ਨਾਲ 1129 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਵਾਇਰਸ ਦੇ 966382 ਸਰਗਰਮ ਮਾਮਲੇ ਹਨ। (ਏਜੰਸੀ)