ਸੰਯੁਕਤ ਕਿਸਾਨ ਮੋਰਚੇ ਨੇ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਸਬੰਧੀ ਚੱਕਾ ਜਾਮ ਕਰਨ ਦਾ ਕੀਤਾ ਐਲਾਨ
ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਭਾਜਪਾ ਸਰਕਾਰ ਦੇ ਵਿਰੁੱਧ ਵੀ ਕਰਨਗੇ ਰੋਸ ਪ੍ਰਦਰਸ਼ਨ
ਲੁਧਿਆਣਾ: ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਲਖੀਮਪੁਰ ਖੀਰੀ ਕਾਂਡ ਦੀ ਵਰ੍ਹੇਗੰਢ ਮੌਕੇ 3 ਅਕਤੂਬਰ ਨੂੰ ਦੇਸ਼ ਭਰ 'ਚ ਭਾਜਪਾ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਕੇ ਮੋਦੀ ਸਰਕਾਰ ਦੀਆਂ ਅਰਥੀਆਂ ਫੂਕਣ ਅਤੇ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਸਬੰਧੀ 29 ਸਤੰਬਰ ਨੂੰ ਚੱਕਾ ਜਾਮ ਕਰਨ ਦਾ ਫ਼ੈਸਲਾ ਕੀਤਾ ਹੈ।
ਲਖੀਮਪੁਰ ਖੀਰੀ ਕਾਂਡ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਕੇ ਮੁੱਖ ਸਾਜਿਸ਼ਘਾੜੇ ਵਜੋਂ ਗ੍ਰਿਫ਼ਤਾਰ ਕਰਨ ਸਬੰਧੀ 3 ਅਕਤੂਬਰ ਨੂੰ ਪਿੰਡਾਂ ਵਿੱਚ ਲਖੀਮਪੁਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਇਲਾਵਾ ਬੰਦ ਪਈਆਂ ਖੰਡ ਮਿੱਲਾਂ ਨੂੰ ਦਰਪੇਸ਼ ਹੋਰਨਾਂ ਸਮੱਸਿਆਵਾਂ ਬਾਰੇ ਤਹਿਸੀਲ ਅਤੇ ਜ਼ਿਲ੍ਹਾ ਕੇਂਦਰਾਂ 'ਚ ਭਾਜਪਾ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ।
3 ਅਕਤੂਬਰ ਨੂੰ ਤਿਥੂਨੀਆਂ ਵਿੱਚ ਹੋ ਰਹੇ ਸ਼ਰਧਾਂਜਲੀ ਸਮਾਗਮ ਵਿੱਚ ਵੀ ਪੰਜਾਬ ਤੋਂ ਇੱਕ ਵਫ਼ਦ ਭੇਜਣ ਦਾ ਫ਼ੈਸਲਾ ਵੀ ਕੀਤਾ ਗਿਆ। ਇਸ ਤੋਂ ਇਲਾਵਾ ਗੰਨਾ ਧੰਨਵਾਲੀ ਫਾਟਕ 'ਤੇ 29 ਸਤੰਬਰ ਤੋਂ 24 ਕਾਸ਼ਤਕਾਰਾਂ ਦੀਆਂ ਮੰਗਾਂ ਸਬੰਧੀ ਘੰਟਿਆਂ ਲਈ ਜਾਮ ਲਗਾਉਣ ਦਾ ਐਲ਼ਾਨ ਕੀਤਾ ਹੈ।