Punjab News: ਮਾਂ ਨੇ ਆਪਣੀ 16 ਸਾਲਾ ਧੀ ਤੇ 6 ਸਾਲ ਦੇ ਬੱਚੇ ਨੂੰ ਮੌਤ ਦੇ ਘਾਟ ਉਤਾਰ ਕੇ ਕੀਤੀ ਖ਼ੁਦਕੁਸ਼ੀ
Punjab News: ਫਿਲਹਾਲ ਮੌਤ ਦੇ ਕਾਰਨਾਂ ਬਾਰੇ ਹਾਲੇ ਕੋਈ ਖ਼ੁਲਾਸਾ ਨਹੀਂ ਹੋਇਆ।
A mother committed suicide by killing her 16-year-old daughter and 6-month-old child
Punjab News: ਬਟਾਲਾ ਦੇ ਸਰਹੱਦੀ ਪਿੰਡ ਜੋੜੀਆ ਕਲਾਂ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇਕ 40 ਸਾਲਾ ਔਰਤ ਨੇ ਆਪਣੀ 16 ਸਾਲਾਂ ਦੀ ਧੀ ਅਤੇ ਛੇ ਸਾਲਾਂ ਦੇ ਬੱਚੇ ਨੂੰ ਜ਼ਹਿਰੀਲਾ ਪਦਾਰਥ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇੰਨਾ ਹੀ ਨਹੀਂ ਉਸ ਨੇ ਬੱਚਿਆਂ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਆਪ ਵੀ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ।
ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਗਈ। ਫਿਲਹਾਲ ਮੌਤ ਦੇ ਕਾਰਨਾਂ ਬਾਰੇ ਹਾਲੇ ਕੋਈ ਖ਼ੁਲਾਸਾ ਨਹੀਂ ਹੋਇਆ।
ਮ੍ਰਿਤਕਾਂ ਦੀ ਪਛਾਣ ਔਰਤ ਨਵਨੀਤ ਕੌਰ ਅਤੇ ਮਾਸੂਮ ਬੱਚਿਆਂ ਦਾ ਨਾਮ ਨਮਨਦੀਪ ਕੌਰ ਅਤੇ ਨਵਰਾਜ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਘਟਨਾ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ, ਪਰ ਪੁਲਿਸ ਵੱਲੋਂ ਅਜੇ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ।