Moga Women Death News: ਮੋਗਾ ਵਿਚ 55 ਸਾਲਾ ਮਹਿਲਾ ਦੀ ਭੇਦਭਰੀ ਹਾਲਾਤ ਵਿਚ ਮੌਤ! ਪ੍ਰੇਮੀ 'ਤੇ ਸ਼ੱਕ, ਮੌਤ
Moga Women Death News: ਮਨੀ ਨਾਮਕ ਵਿਅਕਤੀ ਨਾਲ ਪਿਛਲੇ ਦੋ ਸਾਲਾਂ ਤੋਂ ਸਨ ਨਾਜਾਇਜ਼ ਸਬੰਧ
Moga Women Death News: ਮੋਗਾ ਦੇ ਕਸਬਾ ਅਜੀਤਵਾਲਾ 'ਚ 55 ਸਾਲਾ ਔਰਤ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਮ੍ਰਿਤਕ ਦੇ ਪੁੱਤਰ ਸੰਦੀਪ ਸਿੰਘ ਨੇ ਦੱਸਿਆ ਕਿ ਉਸ ਦੀ ਮਾਤਾ ਪਿਛਲੇ 6 ਸਾਲਾਂ ਤੋਂ ਪਿੰਡ ਅਜੀਤਵਾਲ ਵਿਖੇ ਇਕੱਲੀ ਰਹਿੰਦੀ ਸੀ। ਉਸ ਦੇ ਪਿੰਡ ਰੋਡੇ ਦੇ ਰਹਿਣ ਵਾਲੇ ਮਨੀ ਨਾਮਕ ਵਿਅਕਤੀ ਨਾਲ ਪਿਛਲੇ ਦੋ ਸਾਲਾਂ ਤੋਂ ਨਾਜਾਇਜ਼ ਸਬੰਧ ਸਨ।
ਮਕਾਨ ਮਾਲਕ ਨੇ ਸਾਨੂੰ ਦੱਸਿਆ ਕਿ ਤੁਹਾਡੀ ਮਾਂ ਦੀ ਮੌਤ ਹੋ ਗਈ ਹੈ। ਅਸੀਂ ਮੌਕੇ 'ਤੇ ਪਹੁੰਚ ਕੇ ਪਤਾ ਲਗਾਇਆ ਕਿ ਮਨੀ ਦੇਰ ਰਾਤ ਮੇਰੀ ਮਾਂ ਕੋਲ ਆਇਆ ਸੀ ਅਤੇ ਕਿਸੇ ਕਾਰਨ ਮੇਰੀ ਮਾਂ ਅਤੇ ਮਨੀ ਵਿਚਕਾਰ ਲੜਾਈ ਹੋ ਗਈ ਸੀ, ਜਿਸ ਕਾਰਨ ਮੇਰੀ ਮਾਂ ਦੀ ਮੌਤ ਹੋ ਗਈ ਸੀ।
ਅਜੀਤਵਾਲ ਥਾਣੇ ਦੇ ਏਐਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਗੁਰਪਾਲ ਕੌਰ (55) ਦੀ ਮੌਤ ਹੋ ਗਈ ਹੈ। ਅਸੀਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਰਕਾਰੀ ਹਸਪਤਾਲ ਮੋਗਾ ਦੇ ਮੁਰਦਾਘਰ 'ਚ ਰਖਵਾ ਦਿੱਤਾ ਹੈ। ਜਾਣਕਾਰੀ ਅਨੁਸਾਰ ਗੁਰਪਾਲ ਕੌਰ ਅਜੀਤਵਾਲ ਵਿੱਚ ਕਿਰਾਏ ਦੇ ਮਕਾਨ ਵਿੱਚ ਇਕੱਲੀ ਰਹਿੰਦੀ ਸੀ ਅਤੇ ਉਸ ਦੇ ਮਨੀ ਨਾਲ ਨਾਜਾਇਜ਼ ਸਬੰਧ ਸਨ।
ਦੇਰ ਰਾਤ ਮਨੀ ਉਸ ਨੂੰ ਮਿਲਣ ਆਇਆ। ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਦਾ ਝਗੜਾ ਹੋ ਗਿਆ। ਫਿਲਹਾਲ ਔਰਤ ਦੀ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਨੀ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ