Punjab Panchayat Elections: ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਜਾਰੀ ਹੋਇਆ ਸ਼ਾਡਿਊਲ , ਇਹ ਦਿਨ ਲੱਗੇਗਾ ਚੋਣ ਜਾਬਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab Panchayat Elections: ਚੋਣ ਕਮਿਸ਼ਨ ਨੇ ਜਾਰੀ ਕੀਤੀਆਂ ਹਦਾਇਤਾਂ

Panchayat elections announced in Punjab

Punjab Panchayat Elections:  ਪੰਜਾਬ ਚੋਣ ਕਮਿਸ਼ਨ ਵੱਲੋਂ ਪੰਚਾਇਤਾਂ ਚੋਣਾ ਦਾ ਐਲਾਨ ਕੀਤਾ ਗਿਆ ਹੈ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਤਿਉਹਾਰਾਂ ਨੂੰ ਧਿਆਨ ਵਿੱਚ ਰੱਖ ਕੇ ਸ਼ਾਡਿਊਲ ਜਾਰੀ ਕੀਤਾ ਹੈ।  ਸੂਬੇ ਵਿੱਚ 15 ਅਕਤੂਬਰ ਵੋਟਾਂ ਪੈਣਗੀਆਂ। ਦੱਸ ਦਈਏ ਕਿ ਸਵੇਰੇ 8 ਵਜੇ ਤੋਂ 4 ਵਜੇ ਤੱਕ ਵੋਟਿੰਗ ਹੋਵੇਗੀ। ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ 27 ਸਤੰਬਰ ਤੋਂ ਨਾਮਜ਼ਦਗੀਆਂ ਭਰਨੀਆਂ ਸ਼ੁਰੂ ਹੋ ਜਾਣਗੀਆਂ। ਉਮੀਦਵਾਰ 4 ਅਕਤੂਬਰ ਤੱਕ ਨਾਮਜ਼ਦਗੀਆਂ ਭਰ ਸਕਣਗੇ। 5 ਅਕਤੂਬਰ ਨੂੰ ਸਕਰੂਟਨਿੰਗ ਹੋਵੇਗੀ। 7 ਅਕਤੂਬਰ ਤੱਕ ਉਮੀਦਵਾਰ ਆਪਣੀਆਂ ਨਾਮਜ਼ਗੀਆਂ ਵਾਪਸ ਲੈ ਸਕਣਗੇ।

ਸਟੇਟ ਇਲੈਕਸ਼ਨ ਕਮਿਸ਼ਨਰ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੂਬੇ ਵਿੱਚ ਪੰਚਾਇਤੀ ਚੋਣਾਂ ਲਈ ਕੁੱਲ 19110 ਪੋਲਿੰਗ ਬੂਥ ਬਣਾਏ ਜਾਣਗੇ। ਸੂਬੇ ਵਿੱਚ ਕੁੱਲ 13397932 ਵੋਟਰ ਹਨ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਬੈਲਟ ਬਾਕਸ ਰਾਹੀਂ ਹੀ ਵੋਟਿੰਗ ਹੋਵੇਗੀ। ਵੋਟਰ ਇਸ ਵਾਰ ਨੋਟਾ (Nota) ਦਾ ਵੀ ਇਸਤੇਮਾਲ ਕਰ ਸਕਣਗੇ।

ਦੱਸ ਦਈਏ ਕਿ ਜਰਨਲ ਕੈਟਾਗਿਰੀ ਲਈ ਨਾਮਜ਼ਦਗੀ ਭਰਨ ਲਈ 100 ਰੁਪਏ ਫੀਸ ਹੋਵੇਗੀ, ਜਦਕਿ ਐਸ ਅਤੇ ਬੀਸੀ ਲਈ ਇਹ ਫੀਸ 50 ਰੁਪਏ ਹੋਵੇਗੀ। ਇਸ ਤੋਂ ਇਲਾਵਾ ਸਰਪੰਚ ਲਈ 40 ਹਜ਼ਾਰ ਰੁਪਏ ਤੇ ਪੰਚ ਲਈ 30 ਹਜ਼ਾਰ ਰੁਪਏ ਦਾ ਖਰਚਾ ਤੈਅ ਕੀਤਾ ਗਿਆ ਹੈ।

ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਪੰਜਾਬ ਵਿੱਚ 13 ਹਜ਼ਾਰ 237 ਪੰਚਾਇਤਾਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇੱਥੇ 19 ਹਜ਼ਾਰ 110 ਪੋਲਿੰਗ ਬੂਥ ਹੋਣਗੇ।ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਪੰਜਾਬ ਵਿੱਚ 1 ਕਰੋੜ 33 ਲੱਖ 97932 ਵੋਟਰ ਹਨ। ਪੰਚਾਇਤੀ ਚੋਣ ਬੈਲਟ ਬਾਕਸ ਦੁਆਰਾ ਹੀ ਹੋਵੇਗੀ। ਉਨ੍ਹਾਂ ਨੇਕਿਹਾ ਹੈ ਕਿ ਉਮੀਦਵਾਰ ਲਈ 100 ਰੁਪਏ ਦੀ ਹੋਵੇਗੀ। ਪੰਚਾਇਤੀ ਚੋਣਾਂ ਵਿੱਚ 50 ਰੁਪਏ ਫੀਸ ਅਦਾ ਕਰਨੀ ਪਵੇਗੀ। ਵੈੱਬਸਾਈਟ sec.punjabgovt.in ਨੂੰ ਅਪਡੇਟ ਕੀਤਾ ਗਿਆ ਹੈ। ਅੱਜ 25 ਸਤੰਬਰ ਤੋਂ ਚੋਣ ਜਾਬਤਾ ਲਾਗੂ ਕੀਤਾ ਗਿਆ।