Hoshiarpur News : ਪਿੰਡ ਮੁਸਾਹਿਬਪੁਰ ਨੇੜੇ ਕਾਰ ਦੀ ਲਪੇਟ 'ਚ ਆਉਣ ਨਾਲ ਦੋ ਸਕੇ ਭਰਾਵਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Hoshiarpur News : ਦੋਵੇਂ ਪਿਛਲੇ ਕਾਫੀ ਸਮੇਂ ਤੋਂ ਵੈਲਡਿੰਗ ਦੀ ਚਲਾਉਂਦੇ ਸਨ ਦੁਕਾਨ 

ਮ੍ਰਿਤਕ ਰਵਿਦਾਸ ਅਤੇ ਗੁਰਮੀਤ ਲਾਲ

Hoshiarpur News : ਜਲੰਧਰ-ਪਠਾਨਕੋਟ ਮੁੱਖ ਮਾਰਗ 'ਤੇ ਪਿੰਡ ਮੁਸਾਹਿਬਪੁਰ ਦੇ ਸਾਹਮਣੇ ਬੀਤੀ ਰਾਤ ਸੜਕ ਹਾਦਸੇ ਦੌਰਾਨ ਕਾਰ ਦੀ ਲਪੇਟ 'ਚ ਆਉਣ ਨਾਲ ਦੋ ਸਕੇ ਭਰਾਵਾਂ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਏ.ਐੱਸ.ਆਈ ਰਵਿੰਦਰ ਸਿੰਘ ਨੇ ਦੱਸਿਆ ਕਿ ਰਵਿਦਾਸ (50) ਅਤੇ ਗੁਰਮੀਤ ਲਾਲ ਪੁੱਤਰ ਤਰਲੋਕ ਚੰਦ ਵਾਸੀ ਬਾਧੂਪੁਰ ਥਾਣਾ ਮੁਕੇਰੀਆਂ ਦੋਵੇਂ ਪਿਛਲੇ ਕਾਫੀ ਸਮੇਂ ਤੋਂ ਭੰਗਾਲਾ ਦੇ ਮੰਜਪੁਰ ਰੋਡ 'ਤੇ ਇਕ ਵੈਲਡਿੰਗ ਦੀ ਦੁਕਾਨ ਚਲਾਉਂਦੇ ਸਨ। ਬੀਤੀ ਰਾਤ ਕਰੀਬ 6.30 ਵਜੇ ਦੋਵੇਂ ਭਰਾ ਭੰਗਾਲਾ ਤੋਂ ਦੁਕਾਨ ਬੰਦ ਕਰਕੇ ਆਪਣੇ ਘਰ ਪਰਤ ਰਹੇ ਸਨ ਕਿ ਜਦੋਂ ਉਹ ਪਿੰਡ ਮੁਸਾਹਿਬਪੁਰ ਮੁੱਖ ਮਾਰਗ 'ਤੇ ਘਟਨਾ ਵਾਲੀ ਥਾਂ 'ਤੇ ਪਹੁੰਚੇ ਤਾਂ ਮੁਕੇਰੀਆਂ ਵਾਲੇ ਪਾਸੇ ਤੋਂ ਆ ਰਹੀ ਤੇਜ਼ ਰਫ਼ਤਾਰ ਸਵਿਫ਼ਟ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਇਸ ਹਾਦਸੇ 'ਚ ਦੋਵੇਂ ਭਰਾ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੁਕੇਰੀਆਂ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਪੁਲਿਸ ਨੇ ਕਾਰ ਚਾਲਕ ਮੁਹੰਮਦ ਰਫੀਕ ਪੁੱਤਰ ਫਕਰਦੀਨ ਪੁੱਤਰ ਸੁਕਰਦੀਨ ਵਾਸੀ ਕੋਲਪੁਰ ਥਾਣਾ ਦਸੂਹਾ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

(For more news apart from Two brothers died after being hit by a car near village Musahibpur  News in Punjabi, stay tuned to Rozana Spokesman)