ਇਜ਼ਰਾਇਲੀ ਪੰਜਾਬੀ ਭਾਈਚਾਰੇ ਨੇ ਧਾਰਮਿਕ ਸਮਾਗਮ ਦੀ ਸਹੂਲਤ ਲਈ ਕੈਪਟਨ ਅਮਰਿੰਦਰ ਸਿੰਘ ਦੀ ਮੰਗੀ ਮਦਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਜ਼ਰਾਇਲ ਦੇ ਪੰਜਾਬੀ ਭਾਈਚਾਰੇ ਦੇ ਇਕ ਵਫ਼ਦ ਨੇ ਵੀਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਧਾਰਮਿਕ ਸਮਾਗਮ ਕਰਵਾਉਣ ਲਈ...

Israel’s Punjabi community seeks Capt Amarinder’s help...

ਚੰਡੀਗੜ੍ਹ (ਸਸਸ) : ਇਜ਼ਰਾਇਲ ਦੇ ਪੰਜਾਬੀ ਭਾਈਚਾਰੇ ਦੇ ਇਕ ਵਫ਼ਦ ਨੇ ਵੀਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਧਾਰਮਿਕ ਸਮਾਗਮ ਕਰਵਾਉਣ ਲਈ ਸਥਾਨਕ ਅਥਾਰਟੀਆਂ ਪਾਸੋਂ ਪ੍ਰਵਾਨਗੀ ਲੈਣ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ ਜ਼ਮੀਨ ਹਾਸਲ ਕਰਨ ਵਾਸਤੇ ਉਨਾਂ ਦੀ ਮਦਦ ਮੰਗੀ। ਮੁੱਖ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿਤਾ ਕਿ ਉਹ ਇਸ ਬਾਰੇ ਇਜ਼ਰਾਈਲ ਵਿਚ ਭਾਰਤੀ ਰਾਜਦੂਤ ਪਵਨ ਕਪੂਰ ਨੂੰ ਉਨਾਂ ਦੀ ਮਦਦ ਲਈ ਕਹਿਣਗੇ।

ਇਸ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨਾਂ ਦੀ ਸਰਕਾਰ ਨੇ ਅਜਿਹੇ ਏਜੰਟਾਂ ਵਿਰੁੱਧ ਪਹਿਲਾਂ ਹੀ ਕਾਰਵਾਈ ਆਰੰਭੀ ਹੋਈ ਹੈ ਅਤੇ ਸੂਬੇ ਵਿਚ ਇਸ ਦੇ ਪਾਸਾਰ ਨੂੰ ਠੱਲ ਪਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਉਹ ਇਸ ਮਸਲੇ ਪ੍ਰਤੀ ਚਿਤੰਤ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਸਖਤੀ ਨਾਲ ਪੇਸ਼ ਆਉਣ ਦੇ ਹੁਕਮ ਦਿਤੇ ਗਏ ਹਨ।

ਅਪਣੀ ਇਜ਼ਰਾਇਲ ਫੇਰੀ ਦੇ ਆਖਰੀ ਦਿਨ ਮੌਕੇ ਮੁੱਖ ਮੰਤਰੀ ਨੇ ਹੌਫ ਹਾਸ਼ਰੋਨ ਵਿਖੇ ਅਫਿਕਿਮ ਡੇਅਰੀ ਫਾਰਮ ਦਾ ਵੀ ਦੌਰਾ ਕੀਤਾ ਜਿੱਥੇ ਉਨਾਂ ਨੇ ਡੇਅਰੀ ਫਾਰਮਿੰਗ ਦੀ ਗੁਣਵੱਤਾ ਵਧਾਉਣ ਲਈ ਵਰਤੀਆਂ ਜਾ ਰਹੀਆਂ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨਾਂ ਨੇ ਅਧਿਕਾਰੀਆਂ ਨਾਲ ਚਾਰੇ ਦੀਆਂ ਵੱਖ-ਵੱਖ ਕਿਸਮਾਂ ਦੇ ਨਾਲ-ਨਾਲ ਫਾਰਮ ਦੇ ਪਸ਼ੂਆਂ ਦੀ ਸੰਭਾਲ ਤੇ ਸਾਫ-ਸਫਾਈ ਬਾਰੇ ਵੀ ਵਿਚਾਰ-ਚਰਚਾ ਕੀਤੀ।

ਉਨਾਂ ਦੱਸਿਆ ਕਿ ਹਰੇਕ ਗਾਂ ਨੂੰ ਪ੍ਰਤੀ ਦਿਨ 120 ਲਿਟਰ ਪਾਣੀ ਦਿਤਾ ਜਾਂਦਾ ਹੈ। ਇਸੇ ਤਰਾਂ ਸੂਰਜੀ ਊਰਜਾ ਨਾਲ ਚੱਲਣ ਵਾਲੇ ਪੱਖਿਆਂ ਦੇ ਨਾਲ-ਨਾਲ ਫੁਹਾਰਾਨੁਮਾ ਪੱਖਿਆਂ ਰਾਹੀਂ ਸਾਰੇ ਸ਼ੈੱਡਾਂ ਦੀ ਆਬੋ-ਹਵਾ ਨੂੰ ਕਾਬੂ ’ਚ ਰੱਖਿਆ ਜਾਂਦਾ ਹੈ।