ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ ਦੁਕਾਨਦਾਰ !

ਏਜੰਸੀ

ਖ਼ਬਰਾਂ, ਪੰਜਾਬ

4 ਦਿਨ ਤੋਂ ਨਹੀਂ ਹੋਈ ਬਿਜਲੀ ਸਪਲਾਈ !

Black Diwali Shopkeeper

ਮੁਕਤਸਰ: ਸ੍ਰੀ ਮੁਕਤਸਰ ਸਾਹਿਬ ਦੇ ਬੈਂਕ ਰੋਡ ਦੇ ਦੁਕਾਨਦਾਰ ਹੁਣ ਬਿਜਲੀ ਬੋਰਡ ਦੀ ਅਣਗਹਿਲੀ ਕਾਰਨ ਕਾਲੀ ਦੀਵਾਲੀ ਮਨਾਉਣਗੇ । ਚਾਰ ਦਿਨਾਂ ਤੋਂ ਬਿਜਲੀ ਸਪਲਾਈ ਨਾ ਆਉਣ ਕਾਰਨ ਦੁਕਾਨਦਾਰਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਸ੍ਰੀ ਮੁਕਤਸਰ ਸਾਹਿਬ ਦੇ ਏਡੀਸੀ ਅਤੇ ਪਾਵਰਕੌਮ ਵਿਭਾਗ ਕੋਈ ਸੁਣਵਾਈ ਨਹੀਂ ਕਰ ਰਿਹਾ।

ਸ੍ਰੀ ਮੁਕਤਸਰ ਸਾਹਿਬ ਦੇ ਬੈਂਕ ਰੋਡ ਦੇ ਦੁਕਾਨਦਾਰਾਂ ਨੇ ਅੱਜ ਚਾਰ ਦਿਨਾਂ ਤੋਂ ਬਿਜਲੀ ਸਪਲਾਈ ਨਾ ਆਉਣ ਕਾਰਨ ਪਾਵਰਕੌਮ ਅਤੇ ਸਿਵਲ ਪ੍ਰਸ਼ਾਸਨ ਦੇ ਵਿਰੁੱਧ ਬੈਂਕ ਰੋਡ ਉੱਪਰ ਹੀ ਧਰਨਾ ਪ੍ਰਦਰਸ਼ਨ ਲਗਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉੱਥੇ ਹੀ ਇਸ ਮੌਕੇ 'ਤੇ ਡੇਜੀ ਜੈਨ ਅਤੇ ਕਸ਼ਮੀਰ ਸਿੰਘ ਨੇ ਦੱਸਿਆ ਕਿ ਮਾਰਕੀਟ ਵਿੱਚ ਚਾਰ ਦਿਨਾਂ ਤੋਂ ਬਿਜਲੀ ਸਪਲਾਈ ਨਹੀਂ ਆ ਰਹੀ ਜਿਸ ਕਾਰਨ ਦੁਕਾਨਦਾਰਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ।

ਉਨ੍ਹਾਂ ਦੱਸਿਆ ਕਿ ਜੇਕਰ ਕੁਝ ਸਮਾਂ ਬਿਜਲੀ ਆਈ ਤਾਂ ਉਹ ਇੰਨੀ ਜ਼ਿਆਦਾ ਸੀ ਜਿਸ ਕਾਰਨ ਕਈ ਇਲੈਕਟ੍ਰਾਨਿਕ ਸਮਾਨ ਜਲ਼ ਕੇ ਸੁਆਹ ਹੋ ਗਿਆ। ਪ੍ਰਦਰਸ਼ਨਕਾਰੀਆਂ ਨੇ ਦਸਿਆ ਕਿ ਉਹਨਾਂ ਨੂੰ ਚਾਰ ਦਿਨ ਤੋਂ ਹਨੇਰੇ ਵਿਚ ਹੀ ਰਹਿਣਾ ਪੈ ਰਿਹਾ ਹੈ। ਪ੍ਰਸ਼ਾਸਨ ਵੱਲੋਂ ਵੀ ਕੋਈ ਮਦਦ ਨਹੀਂ ਮਿਲੀ। ਉਹਨਾਂ ਕੋਲ ਜਈ ਹੀ ਹੈ ਨਹੀਂ। ਪੀੜਤਾਂ ਨੇ ਕਿਹਾ ਕਿ ਉਹ ਉਦੋਂ ਤਕ ਧਰਨਾ ਲਗਾਉਣਗੇ ਜਦੋਂ ਤਕ ਉਹਨਾਂ ਨੂੰ ਕੋਈ ਮਦਦ ਨਹੀਂ ਮਿਲ ਜਾਂਦੀ।

ਉੱਥੇ ਹੀ ਪੀੜਤ ਲੋਕਾਂ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਪਾਵਰਕਾਮ ਦੇ ਉੱਚ ਅਧਿਕਾਰੀਆਂ ਨੂੰ ਵੀ ਮਿਲ ਚੁੱਕੇ ਹਨ ਪਰ ਉਹਨਾਂ ਦੀ ਕਿਤੇ ਵੀ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪਾਵਰਕੌਮ ਦੇ ਅਧਿਕਾਰੀਆਂ ਦਾ ਕਹਿਣਾ ਸੀ ਕਿ ਉਹਨਾਂ ਦੇ ਮੁਲਾਜ਼ਮ ਜੋ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਾਉਂਦੇ ਹਨ।

ਉਨ੍ਹਾਂ ਨੂੰ ਰੋਕਣ ਲਈ ਵੱਖ ਵੱਖ ਪਿੰਡਾਂ ਵਿੱਚ ਗਏ ਹੋਏ ਹਨ ਜਿਸ ਕਾਰਨ ਬਿਜਲੀ ਦੀ ਸਪਲਾਈ ਦੀਵਾਲੀ ਤੋਂ ਬਾਅਦ ਹੀ ਠੀਕ ਹੋਵੇਗੀ ਇਸ ਬਾਬਤ ਦੁਕਾਨਦਾਰਾਂ ਨੇ ਕਿਹਾ ਕਿ ਉਹਨਾਂ ਵੱਲੋਂ ਧਰਨਾ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਬਿਜਲੀ ਦੀ ਸਪਲਾਈ ਨਹੀਂ ਕੀਤੀ ਜਾਂਦੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।