ਦਾਦੂਵਾਲ ਨੂੰ ਨਹੀਂ ਮਿਲੀ ਜ਼ਮਾਨਤ, ਜੇਲ੍ਹ 'ਚ ਹੀ ਕੱਟਣਗੇ ਦੀਵਾਲੀ ਦੀ ਰਾਤ

ਏਜੰਸੀ

ਖ਼ਬਰਾਂ, ਪੰਜਾਬ

ਸਿਵਲ ਲਾਈਨ ਕਲੱਬ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਸੰਤ ਬਲਜੀਤ ਸਿੰਘ ਦਾਦੂਵਾਲ ਨੂੰ ਬਠਿੰਡਾ ਜੇਲ੍ਹ ਫਿਰ ਫਿਰੋਜ਼ਪੁਰ ਅਤੇ ਬਾਅਦ 'ਚ

Baljit Singh Daduwal

ਬਠਿੰਡਾ : ਸਿਵਲ ਲਾਈਨ ਕਲੱਬ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਸੰਤ ਬਲਜੀਤ ਸਿੰਘ ਦਾਦੂਵਾਲ ਨੂੰ ਬਠਿੰਡਾ ਜੇਲ੍ਹ ਫਿਰ ਫਿਰੋਜ਼ਪੁਰ ਅਤੇ ਬਾਅਦ 'ਚ ਕਪੂਰਥਲਾ ਜੇਲ੍ਹ ਸ਼ਿਫਟ ਕਰ ਦਿੱਤਾ ਗਿਆ ਸੀ। ਸ਼ਾਂਤੀ - ਭੰਗ ਦੇ ਮਾਮਲੇ 'ਚ ਬੇਸ਼ੱਕ ਐੱਸ. ਡੀ. ਐੱਮ. ਤਲਵੰਡੀ ਦੀ ਅਦਾਲਤ ਨੇ ਦਾਦੂਵਾਲ ਸਮੇਤ ਉਨ੍ਹਾਂ ਦੇ 4 ਸੇਵਕਾਂ ਦੀ ਜ਼ਮਾਨਤ ਮੰਗ ਬੁੱਧਵਾਰ ਨੂੰ ਮਨਜ਼ੂਰ ਕਰ ਲਈ ਸੀ ਪਰ ਕਪੂਰਥਲਾ ਜੇਲ੍ਹ 'ਚ ਮੋਬਾਇਲ ਬਰਾਮਦਗੀ ਦੇ ਮਾਮਲੇ 'ਚ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

ਜਾਣਕਾਰੀ ਅਨੁਸਾਰ 20 ਅਕਤੂਬਰ ਨੂੰ ਅੰਮ੍ਰਿਤਸਰ ਦੀ ਵਿਸ਼ੇਸ਼ ਟਾਸਕ ਫੋਰਸ ਵੱਲੋਂ ਕਪੂਰਥਲਾ ਜੇਲ 'ਚ ਕੈਦੀਆਂ ਦੀ ਤਲਾਸ਼ੀ ਲਈ ਗਈ ਸੀ, ਜਿਥੇ ਦਾਦੂਵਾਲ ਤੇ ਉਨ੍ਹਾਂ ਦੇ ਸੇਵਕਾਂ ਕੋਲੋਂ ਮੋਬਾਇਲ ਬਰਾਮਦ ਹੋਇਆ ਸੀ। ਇਸ ਸਬੰਧੀ ਕਪੂਰਥਲਾ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ। ਵੀਰਵਾਰ ਨੂੰ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ।

ਜਿਥੇ ਅਦਾਲਤ ਨੇ ਸੰਤ ਬਲਜੀਤ ਸਿੰਘ ਦਾਦੂਵਾਲ ਸਮੇਤ ਉਨ੍ਹਾਂ ਦੇ ਸਾਥੀਆਂ ਦੀ ਜ਼ਮਾਨਤ ਅਪੀਲ ਰੱਦ ਕਰ ਕੇ ਉਨ੍ਹਾਂ ਨੂੰ 14 ਦਿਨ ਲਈ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ। ਹੁਣ ਦਾਦੂਵਾਲ ਦੀ ਦੀਵਾਲੀ ਦੀ ਰਾਤ ਜੇਲ 'ਚ ਹੀ ਕਟੇਗੀ, ਜਦਕਿ ਉਨ੍ਹਾਂ ਦੇ ਸਮਰਥਕਾਂ ਨੇ ਪੁਲਿਸ ਅਤੇ ਸਰਕਾਰ 'ਤੇ ਭੇਦਭਾਵ ਦਾ ਦੋਸ਼ ਲਗਾਇਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।