ਕੈਪਟਨ ਸਰਕਾਰ ਨੇ ਖੁਸ਼ ਕੀਤੇ ਮੁਲਾਜ਼ਮ

ਏਜੰਸੀ

ਖ਼ਬਰਾਂ, ਪੰਜਾਬ

ਕੈਪਟਨ ਸਰਕਾਰ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਉੱਤਰੇ ਮੁਲਾਜ਼ਮਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ..

Punjab govt

ਚੰਡੀਗੜ੍ਹ : ਕੈਪਟਨ ਸਰਕਾਰ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਉੱਤਰੇ ਮੁਲਾਜ਼ਮਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਬੁੱਧਵਾਰ ਨੂੰ ਡੇਰਾ ਬਾਬਾ ਨਾਨਕ ਵਿਖੇ ਹੋਈ ਕੈਬਨਿਟ ਮੀਟਿੰਗ ਦੌਰਾਨ ਕੁਝ ਫੈਸਲੇ ਲਏ ਗਏ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਕੇਂਦਰ ਦੇ ਫੈਸਲੇ ਦੀ ਲੀਹ 'ਤੇ ਨਵੀਂ ਪੈਨਸ਼ਨ ਸਕੀਮ ਤਹਿਤ ਮੁਲਾਜ਼ਮਾਂ ਲਈ ਮੁੱਢਲੀ ਤਨਖ਼ਾਹ ਤੇ ਮਹਿੰਗਾਈ ਭੱਤੇ ਦੇ 10 ਫ਼ੀਸਦੀ ਦੇ ਬਰਾਬਰ ਉਸ ਵੱਲੋਂ ਪਾਏ ਜਾਂਦੇ ਯੋਗਦਾਨ ਨੂੰ ਵਧਾ ਕੇ 14 ਫ਼ੀਸਦੀ ਕਰ ਦਿੱਤਾ ਹੈ।

ਇਸੇ ਤਰ੍ਹਾਂ ਇੱਕ ਹੋਰ ਮੁਲਾਜ਼ਮ ਪੱਖੀ ਫੈਸਲਾ ਲੈਂਦਿਆਂ ਵਜ਼ਾਰਤ ਨੇ ਮੌਤ-ਕਮ-ਸੇਵਾ ਮੁਕਤੀ ਗ੍ਰੈਚੂਟੀ ਦਾ ਲਾਭ ਸੂਬਾ ਸਰਕਾਰ ਦੇ ਸਾਰੇ ਮੁਲਾਜ਼ਮਾਂ ਨੂੰ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਜਿਨ੍ਹਾਂ ਵਿੱਚ 1 ਜਨਵਰੀ, 2004 ਨੂੰ ਜਾਂ ਉਸ ਤੋਂ ਬਾਅਦ ਨਵੀਂ ਪੈਨਸ਼ਨ ਸਕੀਮ ਦੇ ਘੇਰੇ ਹੇਠ ਆਉਂਦੇ ਮੁਲਾਜ਼ਮਾਂ ਵੀ ਸ਼ਾਮਲ ਹੋਣਗੇ।

ਮੰਤਰੀ ਮੰਡਲ ਨੇ 1 ਜਨਵਰੀ, 2004 ਨੂੰ ਜਾਂ ਉਸ ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਵਿੱਚੋਂ ਕਿਸੇ ਵੀ ਮੁਲਾਜ਼ਮ ਦੀ ਨੌਕਰੀ ਦੌਰਾਨ ਮੌਤ ਹੋ ਜਾਣ ’ਤੇ ਉਸ ਦੇ ਵਾਰਸਾਂ ਨੂੰ ਐਕਸ ਗ੍ਰੇਸ਼ੀਆ ਦਾ ਲਾਭ ਦੇਣ ਸਬੰਧੀ ਕਦਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।