SGPC ਨੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਰੋਸ ਪ੍ਰਦਰਸ਼ਨ ਕਰਨ 'ਤੇ ਲਾਈ ਪਾਬੰਦੀ

ਏਜੰਸੀ

ਖ਼ਬਰਾਂ, ਪੰਜਾਬ

ਹਿੰਸਕ ਟਕਰਾਅ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕੈਪਟਨ ਸਰਕਾਰ ਨੂੰ ਕੀਤੀ ਅਪੀਲ

Govind singh longowal

ਬੀਤੇ ਦਿਨ ਸ਼ੋਮਣੀ ਗੁਰਦੁਆਰਾ ਕਮੇਟੀ ਦੀ ਟਾਸਕ ਫੋਰਸ ਅਤੇ ਸਤਿਕਾਰ ਕਮੇਟੀ ਦੇ ਮੈਬਰਾਂ ਵਿਚਕਾਰ ਹੋਈ ਖੂਨੀ ਝੜਪ ਤੋਂ ਬਆਦ ਪਲਿਸ ਨੇ ਸਤਿਕਾਰ ਕਮੇਟੀ ਤੇ ਵੱਡੀ ਕਾਰਵਾਈ ਕੀਤੀ ਗਈ ਹੈ । ਇਸ ਦੇ ਨਾਲ ਹੀ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਕਿਸੇ ਨੂੰ ਵੀ ਰੋਸ ਧਰਨਾ ਦੇਣ ਜਾਂ ਰੋਸ ਪ੍ਰਦਰਸ਼ਨ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ।

ਉਨ੍ਹਾਂ ਕਿਹਾ ਕਿ ਕੱਲ੍ਹ ਵਾਲੀ ਵਾਪਰੀ ਘਟਨਾ ਬਹੁਤ ਹੀ ਦੁੱਖਦਾਇਕ ਹੈ । ਲੌਂਗੋਵਾਲ ਨੇ ਬੀਤੇ ਦਿਨ ਹਿੰਸਕ ਟਕਰਾਅ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਅਪੀਲ ਕੀਤੀ ਹੈ । ਉਹਨਾਂ ਕਿਹਾ ਕਿ ਕਿਹਾ ਕਿ ਇਹ ਧਰਨਾਕਾਰੀ ਬੀਤੇ ਕਈ ਦਿਨਾਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਾਵਨ ਮਰਯਾਦਾ 'ਚ ਦਖ਼ਲ ਦਿੰਦੇ ਆ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਮੁਲਾਜ਼ਮਾਂ ਨੂੰ ਗਾਲੀ-ਗਲੋਚ ਵੀ ਕਰ ਰਹੇ ਹਨ । ਇਨ੍ਹਾਂ ਧਰਨਾਕਾਰੀਆਂ ਨੇ ਤਾਂ ਅੱਜ ਉਦੋਂ ਹੱਦ ਹੀ ਕਰ ਦਿੱਤੀ । 

ਜਦੋਂ ਇਹ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ, ਸੇਵਾਦਾਰਾਂ ਨੂੰ ਗੇਟ ਅੱਗੇ ਰੋਕ ਕੇ ਮੰਦਭਾਸ਼ਾ ਬੋਲਦੇ ਰਹੇ । ਇਸ ਦੇ ਨਾਲ ਹੀ ਇਨ੍ਹਾਂ ਨੇ ਦੁਪਹਿਰ ਦੇ ਲੰਗਰ ਸਮੇਂ ਜਾ ਰਹੇ ਮੁਲਾਜ਼ਮਾਂ ਨੂੰ ਗੇਟ ਤੋਂ ਬਾਹਰ ਨਾ ਨਿਕਲਣ ਦੇਣ ਦੀ ਕੋਝੀ ਹਰਕਤ ਕੀਤੀ ਅਤੇ ਕਿਰਪਾਨਾਂ ਉਛਾਲ ਕੇ ਗਾਲੀ-ਗਲੋਚ ਕਰਦੇ ਰਹੇ । ਸਵੇਰ ਤੋਂ ਲੈ ਕੇ ਕੁਝ ਲੋਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਗੇਟ ਨੂੰ ਤਾਲਾ ਲਗਾ ਕੇ ਬੈਠ ਗਏ ਅਤੇ ਪ੍ਰਬੰਧਕੀ ਕੰਮ-ਕਾਜ 'ਚ ਵਿਘਨ ਪਾਇਆ ਹੈ ।

ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਅਤੇ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਲਈ ਕੁਝ ਲੋਕ ਗਿਣੀਮਿਥੀ ਸਾਜ਼ਿਸ਼ ਤਹਿਤ ਕੋਸ਼ਿਸ਼ਾਂ ਕਰ ਰਹੇ ਹਨ । ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸ਼੍ਰੋੇਮਣੀ ਕਮੇਟੀ ਵੱਲੋਂ ਜਥੇਬੰਦੀਆਂ ਨਾਲ ਗੱਲ ਕਰਕੇ ਹਰ ਮਸਲੇ ਦਾ ਹੱਲ਼ ਕੀਤਾ ਹੈ ਪਰ ਕੁਝ ਲੋਕ ਅੰਦਰ ਸਹਿਮਤ ਹੋਣ ਦੇ ਬਾਵਜੂਦ ਬਾਹਰ ਆ ਕੇ ਪਾਸਾ ਪਲਟ ਲੈਂਦੇ ਹਨ, ਜਿਸ ਕਾਰਨ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿ ਇਹ ਸਭ ਕਿਸੇ ਸਾਜਿਸ਼ ਤਹਿਤ ਕੀਤਾ ਜਾ ਰਿਹਾ ਹੈ। ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।