ਭਾਰਤ ਦੇ ਮੈਚ ਹਾਰਨ ਤੋਂ ਬਾਅਦ ਕਾਲਜ ‘ਚ ਹੰਗਾਮਾ, ਕਸ਼ਮੀਰੀ ਵਿਦਿਆਰਥੀਆਂ ਨਾਲ ਕੀਤੀ ਗਈ ਕੁੱਟਮਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਈ ਗੁਰਦਾਸ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਹੋਸਟਲ ਵਿਚ ਕਸ਼ਮੀਰੀ ਵਿਦਿਆਰਥੀਆਂ ਦਾ ਕਹਿਣਾ ਹੈ ਕਿ UP ਦੇ ਕੁਝ ਨੌਜਵਾਨਾਂ ਨੇ ਉਹਨਾਂ ਨਾਲ ਕੁੱਟਮਾਰ ਕੀਤੀ

Attack on Kashmiri Students in Sangrur College

ਸੰਗਰੂਰ: ਟੀ-20 ਵਿਸ਼ਵ ਕੱਪ ਵਿਚ ਪਾਕਿਸਤਾਨ ਨੇ ਭਾਰਤ ਨੂੰ 10 ਵਿਕਟਾਂ ਨਾਲ ਮਾਤ ਦਿੱਤੀ ਹੈ। ਅਜਿਹਾ ਪਹਿਲੀ ਵਾਰ ਹੋਇਆ ਜਦੋਂ ਪਾਕਿਸਤਾਨ ਨੇ ਭਾਰਤ ਨੂੰ ਕਿਸੇ ਵੀ ਵਿਸ਼ਵ ਕੱਪ ਮੁਕਾਬਲੇ ਵਿਚ ਹਰਾਇਆ ਹੋਵੇ। ਇਸ ਹਾਰ ਤੋਂ ਬਾਅਦ ਸੰਗਰੂਰ ਦੇ ਇਕ ਕਾਲਜ ਵਿਚ ਕੁਝ ਨੌਜਵਾਨਾਂ ਵਲੋਂ ਕਸ਼ਮੀਰੀ ਵਿਦਆਰਥੀਆਂ ਦੀ ਕੁੱਟਮਾਰ ਕੀਤੀ ਗਈ।

ਹੋਰ ਪੜ੍ਹੋ: ਚੰਗੇ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਦਰਅਸਲ ਸੰਗਰੂਰ ਵਿਖੇ ਸਥਿਤ ਭਾਈ ਗੁਰਦਾਸ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਹੋਸਟਲ ਵਿਚ ਕਸ਼ਮੀਰੀ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉੱਤਰ ਪ੍ਰਦੇਸ਼ ਦੇ ਕੁਝ ਨੌਜਵਾਨਾਂ ਨੇ ਉਹਨਾਂ ਨਾਲ ਕੁੱਟਮਾਰ ਕੀਤੀ ਹੈ। ਇਸ ਤੋਂ ਇਲਾਵਾ ਉਹਨਾਂ ਦੇ ਸਮਾਨ ਵੀ ਭੰਨਤੋੜ ਦੀ ਕੀਤੀ ਗਈ।

ਹੋਰ ਪੜ੍ਹੋ: ਪਾਕਿਸਤਾਨ ਸਰਕਾਰ 3000 ਸ਼ਰਧਾਲੂਆਂ ਨੂੰ ਦਵੇਗੀ ਵੀਜ਼ਾ

ਕੁੱਟਮਾਰ ਦੌਰਾਨ ਕੁਝ ਵਿਦਿਆਰਥੀਆਂ ਨੂੰ ਸੱਟਾਂ ਵੀ ਲੱਗੀਆਂ।  ਘਟਨਾ ਰਾਤ ਕਰੀਬ 12 ਵਜੇ ਦੀ ਦੱਸੀ ਜਾ ਰਹੀ ਹੈ, ਜਿਸ ਦਾ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਇਸ ਘਟਨਾ ਦੀ ਸੋਸ਼ਲ ਮੀਡੀਆ ’ਤੇ ਕਾਫੀ ਨਿਖੇਧੀ ਹੋ ਰਹੀ ਹੈ।

ਹੋਰ ਪੜ੍ਹੋ: ਜਾਸੂਸੀ ਦੇ ਇਲਜ਼ਾਮ 'ਚ ਗ੍ਰਿਫ਼ਤਾਰ ਭਾਰਤੀ ਫੌਜੀ ਨੂੰ 4 ਦਿਨਾਂ ਪੁਲਿਸ ਰਿਮਾਂਡ 'ਤੇ ਲਿਆ 

ਹੋਸਟਲ ਦੇ ਸੁਰੱਖਿਆ ਗਾਰਡ ਅਤੇ ਸਥਾਨਕ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ’ਤੇ ਕਾਬੂ ਪਾਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਦੱਸ ਦਈਏ ਕਿ ਭਾਰਤ ਪਾਕਸਿਤਾਨ ਵਿਚਾਲੇ ਮੁਕਾਬਲੇ ਨੂੰ ਲੈ ਕੇ ਕ੍ਰਿਕਟ ਦੇ ਫੈਨਜ਼ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਸੀ ਪਰ ਭਾਰਤ ਨੂੰ ਪਾਕਸਿਤਾਨ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ।