ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਰਹੀ ਕੇਂਦਰ ਸਰਕਾਰ- ਨਵਜੋਤ ਸਿੱਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜੇ BSF ਆਮ ਵਿਅਕਤੀ ਨੂੰ ਹਿਰਾਸਤ ’ਚ ਲੈਂਦੀ ਹੈ ਤਾਂ ਉਸ ਦੀ ਗਰੰਟੀ ਕੌਣ ਲਵੇਗਾ- ਸਿੱਧੂ

Navjot Sidhu

ਚੰਡੀਗੜ੍ਹ:  ਬੀਐਸਐਫ ਦੇ ਮੁੱਦੇ ਨੂੰ ਲੈ ਕੇ ਪੰਜਾਬ ਭਵਨ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਸਰਬ ਪਾਰਟੀ ਮੀਟਿੰਗ ਹੋ ਰਹੀ ਹੈ। ਇਸ ਬੈਠਕ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੀ ਪਹੁੰਚੇ ਹਨ। ਇਸ ਤੋਂ ਪਹਿਲਾਂ ਉਹਨਾਂ ਨੇ ਟਵੀਟ ਜ਼ਰੀਏ ਭਾਜਪਾ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਰਹੀ ਹੈ।

ਹੋਰ ਪੜ੍ਹੋ: ਕੇਂਦਰ ਵੱਲੋਂ BSF ਰਾਹੀਂ ਅੱਧੇ ਪੰਜਾਬ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ : ਅਮਨ ਅਰੋੜਾ

ਉਹਨਾਂ ਲਿਖਿਆ, “ਇਕ ਸੂਬੇ ਵਿਚ ਸੂਬਾ ਬਣਾ ਕੇ ਕੇਂਦਰ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਰਿਹਾ ਹੈ। ਬੀਐਸਐਫ ਯਾਨੀ ਸੀਮਾ ਸੁਰੱਖਿਆ ਬਲ, ਸੀਮਾ ਦੀ ਪਰਿਭਾਸ਼ਾ ਕੀ ਹੈ ? 50 ਕਿਲੋਮੀਟਰ?? ਜਨਤਕ ਸਾਂਤੀ ਅਤੇ ਸੁਰੱਖਿਆ ਦਾ ਪ੍ਰਤੀਕ ਜਨਤਕ ਆਦੇਸ਼ ਮੁੱਖ ਤੌਰ ’ਤੇ ਸੂਬਾ ਸਰਕਾਰ (ਐਂਟਰੀ 1, ਸਟੇਟ ਲਿਸਟ) ਦੀ ਜ਼ਿੰਮੇਵਾਰੀ ਹੈ”।

ਹੋਰ ਪੜ੍ਹੋ: ਗੁਰੂ ਨਾਨਕ ਦੇਵ ਜੀ ਖਿਲਾਫ਼ ਗਲਤ ਸ਼ਬਦਾਵਲੀ ਵਰਤਣ ਵਾਲਿਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਧਰਨਾ ਪ੍ਰਦਰਸ਼ਨ

ਉਹਨਾਂ ਅੱਗੇ ਲਿਖਿਆ, ‘ਪੱਛਮੀ ਬੰਗਾਲ ਵਿਚ BSF ਰੋਜ਼ਾਨਾ ਸੁਰੱਖਿਆ ਦੇ ਨਾਂਅ ’ਤੇ ਦੇਸ਼ ਦੀ ਸੰਵਿਧਾਨਕ ਵਿਵਸਥਾ ਦੀ ਉਲੰਘਣਾ ਕਰਦੀ ਹੈ ਅਤੇ ਸੰਭਾਵਨਾ ਹੈ ਕਿ ਤਸ਼ੱਦਦ, ਝੂਠੇ ਕੇਸ, ਮਨਮਾਨੀ ਨਜ਼ਰਬੰਦੀ ਅਤੇ ਗੈਰਕਾਨੂੰਨੀ ਗ੍ਰਿਫਤਾਰੀ ਦੀਆਂ ਘਟਨਾਵਾਂ ਪੰਜਾਬ ਵਿਚ ਵੀ ਵਾਪਰਨਗੀਆਂ’। ਨਵਜੋਤ ਸਿੱਧੂ ਨੇ ਅੱਗੇ ਕਿਹਾ ਕਿ ਬੰਗਾਲ 'ਚ ਅਜਿਹੇ ਕਈ ਮਾਮਲੇ ਹਨ ਜਿੱਥੇ BSF ਨੇ ਗੋਲੀਬਾਰੀ ਦੀਆਂ ਘਟਨਾਵਾਂ ਤੋਂ ਬਾਅਦ ਸਥਾਨਕ ਪੁਲਿਸ ਨੂੰ ਸੂਚਿਤ ਹੀ ਨਹੀਂ ਕੀਤਾ।

ਹੋਰ ਪੜ੍ਹੋ: ਭਾਰਤ ਦੇ ਮੈਚ ਹਾਰਨ ਤੋਂ ਬਾਅਦ ਕਾਲਜ ‘ਚ ਹੰਗਾਮਾ, ਕਸ਼ਮੀਰੀ ਵਿਦਿਆਰਥੀਆਂ ਨਾਲ ਕੀਤੀ ਗਈ ਕੁੱਟਮਾਰ

ਬੰਗਾਲ ਸਰਕਾਰ ਨੇ ਪਿਛਲੇ 5 ਸਾਲਾਂ ਦੌਰਾਨ BSF 'ਤੇ ਗੈਰ ਕਾਨੂੰਨੀ ਤਸ਼ੱਦਦ ਦੇ 60 ਕੇਸ ਅਤੇ 8 ਕੇਸ ਜ਼ਬਰੀ ਲਾਪਤਾ ਕਰਨ ਦੇ ਦੋਸ਼ ਸਮੇਤ ਕੁੱਲ 240 ਕੇਸ ਦਰਜ ਕੀਤੇ। ਇਹਨਾਂ ਵਿਚੋਂ 33 ਮਾਮਲਿਆਂ ’ਚ NHRC ਨੇ ਪੀੜਤਾਂ ਜਾਂ ਉਹਨਾਂ ਦੇ ਰਿਸ਼ਤੇਦਾਰਾਂ ਨੂੰ ਮੁਆਵਜ਼ੇ ਦੀ ਸਿਫਾਰਸ਼ ਕੀਤੀ ਹੈ। ਸਿੱਧੂ ਨੇ ਅੱਗੇ ਕਿਹਾ ਕਿ ਜੇ ਯੂਪੀ ਪੁਲਿਸ ਪ੍ਰਿਯੰਕਾ ਗਾਂਧੀ ਜੀ ਨੂੰ 60 ਘੰਟਿਆਂ ਤੋਂ ਜ਼ਿਆਦਾ ਸਮੇਂ ਤੱਕ ਗੈਰ-ਕਾਨੂੰਨੀ ਤਰੀਕੇ ਨਾਲ ਹਿਰਾਸਤ ਵਿਚ ਰੱਖ ਸਕਦੀ ਹੈ ਤਾਂ ਜੇ BSF ਆਮ ਵਿਅਕਤੀ ਨੂੰ ਹਿਰਾਸਤ ਵਿਚ ਲੈਂਦੀ ਹੈ ਤਾਂ ਉਸ  ਦੀ ਗਰੰਟੀ ਕੌਣ ਲੈਂਦਾ ਹੈ ??