ਪਟਰੌਲ ਦੀਆਂ ਕੀਮਤਾਂ 'ਤੇ ਟੈਕਸ ਡਕੈਤੀ ਵਧਦੀ ਜਾ ਰਹੀ ਹੈ : ਰਾਹੁਲ

ਏਜੰਸੀ

ਖ਼ਬਰਾਂ, ਪੰਜਾਬ

ਪਟਰੌਲ ਦੀਆਂ ਕੀਮਤਾਂ 'ਤੇ ਟੈਕਸ ਡਕੈਤੀ ਵਧਦੀ ਜਾ ਰਹੀ ਹੈ : ਰਾਹੁਲ

image

ਨਵੀਂ ਦਿੱਲੀ, 24 ਅਕਤੂਬਰ : ਦੇਸ਼ ਵਿਚ ਦਿਨੋਂ-ਦਿਨ ਮਹਿੰਗਾਈ ਵੱਧ ਰਹੀ ਹੈ | ਭਾਜਪਾ ਸਰਕਾਰ ਦੇ ਰਾਜ ਵਿਚ ਲੋਕਾਂ ਨੂੰ  ਸੁੱਖ ਦਾ ਸਾਹ ਨਹੀਂ ਮਿਲਿਆ | ਮਹਿੰਗਾਈ ਆਮ ਆਦਮੀ ਦਾ ਲੱਕ ਤੋੜ ਰਹੀ ਹੈ | ਦੇਸ਼ ਵਿਚ ਵਧਦੀ ਮਹਿੰਗਾਈ  ਨੂੰ  ਲੈ ਕੇ ਵਿਰੋਧੀ ਧਿਰ ਲਗਾਤਾਰ ਕੇਂਦਰ ਸਰਕਾਰ 'ਤੇ ਫ਼ਿਕਰੇ ਕਸ ਰਹੀ ਹੈ | ਇਸ ਦੌਰਾਨ ਪਟਰੌਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਵਿਰੁਧ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰ ਕੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ | 
ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ,''ਪਟਰੌਲ ਦੀਆਂ ਕੀਮਤਾਂ 'ਤੇ ਟੈਕਸ ਡਕੈਤੀ ਵਧਦੀ ਜਾ ਰਹੀ ਹੈ | ਕਿਤੇ ਚੋਣਾਂ ਹੋਣ ਤਾਂ ਥੋੜ੍ਹੀ ਰੋਕ ਲੱਗੇ |'' ਕਾਂਗਰਸ ਜਨਰਲ ਸਕੱਤਰ ਪਿ੍ਯੰਕਾ ਗਾਂਧੀ ਨੇ ਵੀ ਪਟਰੌਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਲਈ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿਨਿ੍ਹਆ | ਉਨ੍ਹਾਂ ਨੇ ਦੋਸ਼ ਲਗਾਇਆ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਜਨਤਾ ਨੂੰ  ਦੁੱਖ ਦੇਣ ਦਾ ਰਿਕਾਰਡ ਬਣਾਇਆ ਹੈ | ਕਾਂਗਰਸ ਜਨਰਲ ਸਕੱਤਰ ਨੇ ਟਵਿਟਰ 'ਤੇ ਇਕ ਸਾਲ ਪਟਰੌਲ ਦੀਆਂ ਕੀਮਤਾਂ ਵਿਚ ਰਿਕਾਰਡ 23.53 ਰੁਪਏ ਦਾ ਵਾਧਾ ਹੋਇਆ ਹੈ |
  ਪਿ੍ਯੰਕਾ ਗਾਂਧੀ ਨੇ ਇਕ ਟਵੀਟ ਵਿਚ ਕਿਹਾ,''ਮੋਦੀ ਜੀ ਦੀ ਸਰਕਾਰ ਨੇ ਜਨਤਾ ਨੂੰ  ਕਸ਼ਟ ਦੇਣ ਦੇ ਮਾਮਲੇ ਵਿਚ ਵੱਡੇ-ਵੱਡੇ ਰਿਕਾਰਡ ਬਣਾਏ ਹਨ | ਸੱਭ ਤੋਂ ਜ਼ਿਆਦਾ ਬੇਰੁਜ਼ਗਾਰੀ, ਸਰਕਾਰੀ ਜਾਇਦਾਦਾਂ ਵਿਕ ਰਹੀਆਂ ਹਨ | ਮੋਦੀ ਸਰਕਾਰ ਵਿਚ, ਪਟਰੌਲ-ਡੀਜ਼ਲ ਦੀਆਂ ਕੀਮਤਾਂ ਇਕ ਸਾਲ ਵਿਚ ਸੱਭ ਤੋਂ ਜ਼ਿਆਦਾ ਵਧੀਆਂ ਹਨ : ਮੋਦੀ ਸਰਕਾਰ ਵਿਚ |''
 ਇਸ ਤੋਂ ਇਲਾਵਾ ਕਾਂਗਰਸ ਵਲੋਂ ਤੇਲ ਦੀਆਂ ਵਧਦੀਆਂ ਕੀਮਤਾਂ ਵਿਰੁਧ ਵੱਡੇ ਪੱਧਰ 'ਤੇ ਅੰਦੋਲਨ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਪਾਰਟੀ ਵਲੋਂ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਵਿਰੁਧ 14 ਨਵੰਬਰ ਤੋਂ 29 ਨਵੰਬਰ ਤਕ ਵੱਡੇ ਪੱਧਰ 'ਤੇ ਅੰਦੋਲਨ ਕੀਤਾ ਜਾਵੇਗਾ | 
    (ਏਜੰਸੀ)