ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਰਸਮੀ ਤੌਰ 'ਤੇ ਪਾਰਟੀ ਵਿੱਚ ਕਰਾਇਆ ਸ਼ਾਮਿਲ

Current Akali Sarpanch Jashandeep Singh joins AAP along with his colleagues

ਤਰਨਤਾਰਨ: ਤਰਨਤਾਰਨ ਜਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ ਲਗਿਆ ਹੈ। ਸ਼ਨੀਵਾਰ ਨੂੰ ਅਕਾਲੀ ਆਗੂ ਤੇ ਮੌਜੂਦਾ ਸਰਪੰਚ ਜਸ਼ਨਦੀਪ ਸਿੰਘ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ,ਸਰਵਣ ਸਿੰਘ ਧੁੱਨ ਅਤੇ ਸੂਬਾ ਜਨਰਲ ਸਕਤਰ ਹਰਚੰਦ ਸਿੰਘ ਬਰਸਟ ਦੀ ਮੌਜੂਦਗੀ ਵਿੱਚ ਜਸ਼ਨਦੀਪ ਸਿੰਘ ਅਤੇ ਉਨ੍ਹਾਂ ਦੇ ਸਾਥੀ ਪੰਚ ਅਵਤਾਰ ਸਿੰਘ,ਪੰਚ ਦਵਿੰਦਰ ਸਿੰਘ, ਪੰਚ  ਪਰਗਟ ਸਿੰਘ, ਪੰਚ ਦਰਸ਼ਨ ਸਿੰਘ, ਪੰਚ ਨਰਿੰਦਰ ਪਾਲ ਕੌਰ ਪੰਚ, ਬਲਜੀਤ ਕੌਰਕੰਨਵਰ ਜਗਦੀਪ ਸਿੰਘ ਲਾਡਾ ਛਿਛਰੇਵਾਲ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਿਲ ਕਰਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪ ਵਿੱਚ ਸ਼ਾਮਿਲ ਹੋਏ ਸਾਰੇ ਨਵੇਂ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਬਣਦਾ ਸਨਮਾਨ ਦਿੱਤਾ ਜਾਵੇਗਾ।

ਵਿਰੋਧੀ ਪਾਰਟੀਆਂ 'ਤੇ ਹਮਲਾ ਬੋਲਦਿਆਂ ਭੁਲਰ ਨੇ ਕਿਹਾ ਕਿ ਅਕਾਲੀ ਦਲ, ਕਾਂਗਰਸ ਤੇ ਭਾਜਪਾ ਵਾਲੇ  'ਗੱਲਾਂ ਦੀ ਰਾਜਨੀਤੀ' ਕਰਦੇ ਹਨ, ਪਰ 'ਆਮ ਆਦਮੀ ਪਾਰਟੀ  ਹਮੇਸ਼ਾ ਕੰਮ ਦੀ ਰਾਜਨੀਤੀ' ਕਰਦੀ ਹੈ। ਉਨ੍ਹਾਂ ਦੱਸਿਆ ਕਿ 600 ਯੂਨਿਟ ਬਿਜਲੀ ਮੁਆਫ਼ ਕਰਨ ਦੀ ਗਰੰਟੀ ਕਾਰਨ 82% ਘਰਾਂ ਨੂੰ ਜ਼ੀਰੋ ਬਿੱਲ ਆ ਰਹੇ ਹਨ ਅਤੇ 881 ਤੋਂ ਵੱਧ ਮੁਹੱਲਾ ਕਲੀਨਿਕ ਖੁੱਲ੍ਹ ਚੁੱਕੇ ਹਨ, ਜਿੱਥੇ ਮੁਫ਼ਤ ਦਵਾਈਆਂ, ਇਲਾਜ, ਅਤੇ ਟੈਸਟ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ 56 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਨੌਕਰੀਆਂ ਦਿੱਤੀਆਂ ਹਨ।

ਜਨਰਲ ਸਕਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ  ਪੁਰਾਣੀਆਂ ਸਰਕਾਰਾਂ ਵੇਲੇ ਸਿਰਫ਼ 21% ਖੇਤਾਂ ਤੱਕ ਪਾਣੀ ਪਹੁੰਚਦਾ ਸੀ, ਜੋ ਹੁਣ 65% ਤੋਂ ਵੱਧ ਖੇਤਾਂ ਤੱਕ ਪਹੁੰਚ ਚੁੱਕਾ ਹੈ। ਇਸਦੇ ਸਿੱਟੇ ਵਜੋਂ ਧਰਤੀ ਹੇਠਲੇ ਪਾਣੀ ਦਾ ਪੱਧਰ 15 ਤੋਂ 20 ਫੁੱਟ ਉੱਪਰ ਆ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਇੱਕ ਸਾਲ ਵਿੱਚ ਇੱਕ-ਇੱਕ ਏਕੜ ਤੱਕ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ।

'ਆਪ' ਆਗੂਆਂ ਨੇ ਤਰਨਤਾਰਨ ਵਿਧਾਨ ਸਭਾ ਹਲਕੇ ਦੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਨੂੰ ਇਕੱਲੇ ਉਮੀਦਵਾਰ ਦੀ ਨਹੀਂ, ਬਲਕਿ ਆਪਣੇ ਭਵਿੱਖ ਦੀ ਇਲੈਕਸ਼ਨ ਸਮਝਣ ਅਤੇ ਹਰਮੀਤ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਜਿਤਾ ਕੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਕਰਨ।