ਪਾਕਿ ਜਾਣੋਂ ਕੈਪਟਨ ਦਾ ਇਨਕਾਰ ਪਰ ਨਵਜੋਤ ਸਿੱਧੂ ਜਾਣ ਲਈ ਤਿਆਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਾਕਿਸਤਾਨ ਵਿਚ 28 ਨਵੰਬਰ ਨੂੰ ਆਯੋਜਿਤ ਹੋਣ ਵਾਲੇ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਰੋਹ ‘ਚ ਹਿੱਸਾ ਲੈਣ ਦੇ ਪਾਕਿਸਤਾਨ...

Captain's refusal to go to Pak but Navjot ready...

ਚੰਡੀਗੜ੍ਹ (ਸਸਸ) : ਪਾਕਿਸਤਾਨ ਵਿਚ 28 ਨਵੰਬਰ ਨੂੰ ਆਯੋਜਿਤ ਹੋਣ ਵਾਲੇ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਰੋਹ ‘ਚ ਹਿੱਸਾ ਲੈਣ ਦੇ ਪਾਕਿਸਤਾਨ ਦੇ ਸੱਦੇ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਅਸਵੀਕਾਰ ਕਰ ਦਿਤਾ ਹੈ। ਉਨ੍ਹਾਂ ਨੇ ਇਹ ਕਹਿੰਦੇ ਹੋਏ ਸੱਦੇ ਨੂੰ ਅਸਵੀਕਾਰ ਕੀਤਾ ਕਿ ਪਾਕਿਸਤਾਨੀ ਫ਼ੌਜ ਦੁਆਰਾ ਭਾਰਤੀ ਸੈਨਿਕਾਂ ਦਾ ਕਤਲ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਵੀ ਪਾਕਿਸਤਾਨ ਸਮਰਥਿਤ ਅਤਿਵਾਦੀ ਹਮਲੇ ਕਰ ਰਹੇ ਹਨ। ਉਥੇ ਹੀ, ਕੈਪਟਨ ਮੰਤਰੀ ਮੰਡਲ ਦੇ ਸਾਥੀ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਜਾਣ ਨੂੰ ਲੈ ਕੇ ਉਤਸ਼ਾਹਿਤ ਹਨ।

ਦੋਵੇਂ ਨੇਤਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਜਗ੍ਹਾ ਸਮਾਰੋਹ ਵਿਚ ਭਾਰਤ ਦੀ ਨੁਮਾਇੰਦਗੀ ਕਰਨਗੇ। ਇਸ ਤੋਂ ਸਾਬਕਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸੁਸ਼ਮਾ ਸਵਰਾਜ ਨੂੰ ਇਸ ਪ੍ਰੋਗਰਾਮ ਵਿਚ ਆਉਣ ਦਾ ਸੱਦਾ ਦਿਤਾ ਸੀ। ਇਸ ਦੇ ਜਵਾਬ ਵਿਚ ਸਵਰਾਜ ਨੇ ਨਿਰਧਾਰਤ ਰੁਝੇਵਿਆਂ ਦਾ ਹਵਾਲਾ ਦਿੰਦੇ ਹੋਏ ਕਰਤਾਰਪੁਰ ਜਾਣ ਵਿਚ ਅਸਮਰਥਤਾ ਜਤਾਈ। ਨਾਲ ਹੀ ਇਹ ਵੀ ਕਿਹਾ ਕਿ ਉਨ੍ਹਾਂ ਦੀ ਜਗ੍ਹਾ ਹਰਸਿਮਰਤ ਕੌਰ ਬਾਦਲ ਅਤੇ ਹਰਦੀਪ ਪੁਰੀ ਪਾਕਿਸਤਾਨ ਜਾਣਗੇ।

ਪਾਕਿ ਵਿਦੇਸ਼ ਮੰਤਰੀ ਨੇ ਸੁਸ਼ਮਾ ਦੇ ਨਾਲ-ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਵੀ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਕ ਸਮਾਰੋਹ ਵਿਚ ਸ਼ਾਮਿਲ ਹੋਣ ਦਾ ਸੱਦਾ ਦਿਤਾ ਸੀ। ਕੈਪਟਨ ਨੇ ਉਨ੍ਹਾਂ ਦੇ ਸੱਦੇ ਨੂੰ ਅਸਵੀਕਾਰ ਕਰ ਦਿਤਾ ਹੈ, ਜਦੋਂ ਕਿ ਸਿੱਧੂ ਪਾਕਿਸਤਾਨ ਜਾਣ ਨੂੰ ਤਿਆਰ ਹਨ। ਉਨ੍ਹਾਂ ਨੇ ਇਸ ਦੇ ਲਈ ਵਿਦੇਸ਼ ਮੰਤਰਾਲੇ ਵਿਚ ਬੇਨਤੀ ਪੱਤਰ ਦੇ ਦਿਤਾ ਹੈ। 

ਉਥੇ ਹੀ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ 28 ਨਵੰਬਰ ਨੂੰ ਪਾਕਿਸਤਾਨੀ ਹਿੱਸੇ ਵਿਚ ਲਾਂਘਾ ਬਣਾਉਣ ਦਾ ਨੀਂਹ ਪੱਥਰ ਰੱਖਣਗੇ। ਪਾਕਿਸਤਾਨ ਵਲੋਂ ਆਏ ਸੱਦੇ ‘ਤੇ ਸਿੱਧੂ ਦਾ ਕਹਿਣਾ ਹੈ ਕਿ ਜੇਕਰ ਕੋਈ ਮਾਨ ਸਨਮਾਨ ਨਾਲ ਬੁਲਾਉਂਦਾ ਹੈ ਤਾਂ ਮੈਂ ਉਸ ਦਾ ਸਨਮਾਨ ਕਰਦਾ ਹਾਂ। ਹਾਲਾਂਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਦੋਵਾਂ ਦੇਸ਼ਾਂ ਦੀ ਸਰਕਾਰ ਨੇ ਬੇਹੱਦ ਸਕਾਰਾਤਮਕ ਰਵੱਈਆ ਅਪਣਾਇਆ ਹੈ। ਇਹ ਸਿਰਫ਼ ਸਿੱਖ ਧਰਮ ਨਹੀਂ ਸਗੋਂ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਲਈ ਵੀ ਵਧੀਆ ਹੈ।

Related Stories