ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਰੱਖਣਗੇ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਹੁਣ ਸੋਮਵਾਰ ਨੂੰ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੱਖਣਗੇ। ਪਹਿਲੇ ਰਾਸ਼ਟਰਪਤੀ ...

Vice President Venkaiah Naidu

ਕਲਾਨੌਰ (ਸਸਸ) :- ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਹੁਣ ਸੋਮਵਾਰ ਨੂੰ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੱਖਣਗੇ। ਪਹਿਲੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਨੀਂਹ ਪੱਥਰ ਰੱਖਣ ਲਈ ਆਉਣਾ ਪ੍ਰਸਤਾਵਿਤ ਸੀ। ਜ਼ਿਲ੍ਹਾ ਪ੍ਰਸ਼ਾਸਨ ਦੇ ਅਨੁਸਾਰ 26 ਨਵੰਬਰ ਲਈ ਰਾਸ਼ਟਰਪਤੀ ਤੋਂ ਸਮਾਂ ਨਹੀਂ ਮਿਲ ਪਾਇਆ। ਉਪ ਰਾਸ਼ਟਰਪਤੀ ਅਤੇ ਮੁੱਖ ਮੰਤਰੀ ਦੇ ਆਗਮਨ ਦੀਆਂ ਤਿਆਰੀਆਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਬੀਐਸਐਫ ਜੁੱਟ ਗਏ ਹਨ।

ਪ੍ਰਸ਼ਾਸਨ ਨੇ ਸੁਰੱਖਿਆ ਦੀ ਕੜੀ ਵਿਵਸਥਾ ਕਰਨ ਲਈ ਤਿੰਨ ਜ਼ਿਲਿਆਂ ਤੋਂ ਪੁਲਿਸ ਫੋਰਸ ਨੂੰ ਡੇਰਾ ਬਾਬਾ ਨਾਨਕ ਵਿਚ ਤੈਨਾਤ ਕੀਤਾ ਜਾ ਰਿਹਾ ਹੈ। ਸਵੈਟ ਟੀਮਾਂ, ਕਮਾਂਡੋਂ ਵੀ ਤੈਨਾਤ ਕੀਤੇ ਜਾ ਰਹੇ ਹਨ। ਖੁਫੀਆ ਏਜੰਸੀਆਂ ਨੇ ਵੀ ਡੇਰਾ ਬਾਬਾ ਨਾਨਕ ਵਿਚ ਡੇਰਾ ਜਮਾ ਲਿਆ ਹੈ। ਸ਼ਨੀਵਾਰ ਨੂੰ ਦਿਨ ਭਰ ਅਧਿਕਾਰੀਆਂ ਦੀਆਂ ਬੈਠਕਾਂ ਦਾ ਦੌਰ ਚਲਦਾ ਰਿਹਾ। ਮੁੱਖ ਮੰਤਰੀ ਦੇ ਵਿਸ਼ੇਸ਼ ਸਕੱਤਰ ਗੁਰਕੀਰਤ ਇਕਬਾਲ ਸਿੰਘ ਵੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡੇਰਾ ਬਾਬਾ ਨਾਨਕ ਪੁੱਜੇ। ਦੇਸ਼ ਭਰ ਤੋਂ ਸਿੱਖ ਸੰਗਠਨਾਂ ਦੇ ਮੈਂਬਰ ਲਾਂਘੇ ਦੇ ਨੀਂਹ ਪੱਥਰ ਸਮਾਰੋਹ ਲਈ ਡੇਰਾ ਬਾਬਾ ਨਾਨਕ ਪੁੱਜਣਾ ਸ਼ੁਰੂ ਹੋ ਗਏ ਹਨ।

ਕਰਤਾਰਪੁਰ ਲਾਂਘੇ ਲਈ ਜਾਣ ਵਾਲੇ ਰਸਤੇ ਵਿਚ ਜਿੱਥੇ ਲੋਕਾਂ ਨੇ ਗ਼ੈਰ ਕਾਨੂੰਨੀ ਕਬਜ਼ੇ ਕਰ ਰੱਖੇ ਸਨ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ ਉਨ੍ਹਾਂ ਨੂੰ ਹਟਾ ਦਿਤਾ। ਕਰਤਾਰਪੁਰ ਲਾਂਘੇ ਲਈ ਜਾਣ ਵਾਲੇ ਰਸਤਿਆਂ ਦੀ ਮੁਰੰਮਤ ਅਤੇ ਉਨ੍ਹਾਂ ਨੂੰ ਸਜਾਉਣ ਦਾ ਕੰਮ ਜ਼ੋਰਾ ਸ਼ੋਰਾ ਨਾਲ ਚੱਲ ਰਿਹਾ ਹੈ। ਡੀਸੀ ਗੁਰਦਾਸਪੁਰ ਵਿਪੁਲ ਉੱਜਵਲ ਦਾ ਕਹਿਣਾ ਹੈ ਕਿ ਜਿਸ ਜਗ੍ਹਾ ਨੀਂਹ ਪੱਥਰ ਰੱਖਿਆ ਜਾਣਾ ਹੈ ਉੱਥੇ ਸਫਾਈ ਕਰਵਾਉਣ ਤੋਂ ਬਾਅਦ ਪੁਲਿਸ ਤੈਨਾਤ ਕਰ ਦਿੱਤੀ ਗਈ ਹੈ। ਉੱਥੇ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ।