ਕਿਸਾਨਾਂ ਲਈ ਵੱਡੀ ਖ਼ਬਰ, ਇਹਨਾਂ ਕਿਸਾਨਾਂ ਦੇ ਖ਼ਾਤੇ ਜਲਦ ਹੀ ਨੋਟਾਂ ਨਾਲ ਹੋਣਗੇ ਮਾਲਾਮਾਲ!

ਏਜੰਸੀ

ਖ਼ਬਰਾਂ, ਪੰਜਾਬ

ਦੇਖੋ ਪੂਰੀ ਖ਼ਬਰ

Farmer's Accounts

ਜਲੰਧਰ: ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਹੁਣ ਇਕ ਨਵਾਂ ਫ਼ੈਸਲਾ ਲਿਆ ਹੈ। ਉਹਨਾਂ ਨੇ ਕੁੱਝ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜਿਸ ਨਾਲ ਕਿਸਾਨਾਂ ਨੂੰ ਬਹੁਤ ਫ਼ਾਇਦਾ ਹੋਣ ਵਾਲਾ ਹੈ। ਉਹਨਾਂ ਨੇ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਆਪਣੇ ਪੱਧਰ ‘ਤੇ ਕਰੀਬ 13 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਇਹ ਜਾਣਕਾਰੀ ਸਹਿਕਾਰਤਾ ਵਿਭਾਗ ਦੇ ਬੁਲਾਰੇ ਨੇ ਦਿੱਤੀ।

ਸਹਿਕਾਰਤਾ ਮੰਤਰੀ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਪਿੜਾਈ ਸ਼ੀਜਨ 2019-20 ਦੌਰਾਨ ਸਹਿਕਾਰੀ ਖੰਡ ਮਿੱਲਾਂ ਨੂੰ ਵੱਧ ਤੋਂ ਵੱਧ ਗੰਨੇ ਦੀ ਸਪਲਾਈ ਕਰਨ ਦੇ ਨਾਲ ਇਹ ਵੀ ਹਦਾਇਤ ਕੀਤੀ ਗਈ ਕਿ ਪਿੜਾਈ ਸ਼ੀਜਨ 2019-20 ਦੌਰਾਨ ਗੰਨੇ ਦੀ ਅਦਾਇਗੀ ਨਾਲੋ ਨਾਲ ਕੀਤੀ ਜਾਵੇ। ਇਸ ਤੋਂ ਇਲਾਵਾ ਗੰਨਾ ਕਾਸ਼ਤਕਾਰਾਂ ਨੂੰ ਕੇਨ ਜਾਰਡ ਵਿੱਚ ਪੁਰੀਆਂ ਸਹੁਲਤਾਂ ਦਾ ਪ੍ਰਬੰਧ ਕੀਤਾ ਜਾਵੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।