ਬਟਾਲਾ ਸਹਿਕਾਰੀ ਖੰਡ ਮਿੱਲ ਦੇ 58ਵੇਂ ਪਿੜਾਈ ਸੀਜ਼ਨ ਦੀ ਸ਼ੁਰੂਆਤ

ਏਜੰਸੀ

ਖ਼ਬਰਾਂ, ਪੰਜਾਬ

ਬਟਾਲਾ ਸਹਿਕਾਰੀ ਖੰਡ ਮਿੱਲ ਦੇ 58ਵੇਂ ਪਿੜਾਈ ਸੀਜ਼ਨ ਦੀ ਸ਼ੁਰੂਆਤ

image

ਬਟਾਲਾ, 24 ਨਵੰਬਰ (ਬਲਵਿੰਦਰ ਭੱਲਾ): ਪੰਜਾਬ ਦੀ ਨਾਮਵਰ ਸਹਿਕਾਰੀ ਖੰਡ ਮਿੱਲ ਬਟਾਲਾ ਦੇ 58ਵੇਂ ਪਿੜਾਈ ਸੀਜ਼ਨ ਦੀ ਅੱਜ ਸ਼ੁਰੂਆਤ ਹੋ ਗਈ ਹੈ। ਪਿੜਾਈ ਸੀਜ਼ਨ ਦੀ ਸ਼ੁਰੂਆਤ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਅਤੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਸਾਂਝੇ ਤੌਰ 'ਤੇ ਕੀਤੀ। ਸ਼ੂਗਰ ਮਿੱਲ ਦੇ ਸਾਲ 2020-2021 ਦੇ ਪਿੜਾਈ ਸੀਜ਼ਨ ਦੀ ਸ਼ੁਰੂਆਤ ਮੌਕੇ ਇਲਾਹੀ ਬਾਣੀ ਦਾ ਗੁਣਗਾਨ ਕੀਤਾ ਗਿਆ ਅਤੇ ਸਾਰੀਆਂ ਸੰਗਤਾਂ ਨੇ ਸੀਜ਼ਨ ਦੀ ਕਾਮਯਾਬੀ ਲਈ ਅਰਦਾਸ ਕੀਤੀ।
ਇਸ ਮੌਕੇ ਗੰਨਾ ਕਾਸ਼ਤਕਾਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਕਿਸਾਨੀ ਦੀ ਰੀਡ ਦੀ ਹੱਡੀ ਹਨ ਅਤੇ ਕਿਸਾਨੀ ਨੂੰ ਖ਼ੁਸ਼ਹਾਲ ਕਰਨ ਵਿਚ ਇਨ੍ਹਾਂ ਦਾ ਸੱਭ ਤੋਂ ਅਹਿਮ ਰੋਲ ਹੈ। ਸ. ਬਾਜਵਾ ਨੇ ਕਿਹਾ ਪੰਜਾਬ ਸਰਕਾਰ ਨੇ ਸਹਿਕਾਰੀ ਖੰਡ ਮਿੱਲਾਂ ਨੂੰ ਪੈਰਾਂ ਸਿਰ ਖੜਾ ਕਰਨ ਲਈ ਵਿਸ਼ੇਸ਼ ਯੋਜਨਾ ਉਲੀਕੀ ਹੈ ਜਿਸ ਤਹਿਤ ਖੰਡ ਮਿੱਲਾਂ ਦੀ ਸਮਰੱਥਾ ਵਧਾਉਣ ਦੇ ਨਾਲ ਚੀਨੀ ਤੋਂ ਇਲਾਵਾ ਇਥਾਨੌਲ, ਬਿਜਲੀ ਦਾ ਉਤਪਾਦਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2021 ਦੇ ਪਹਿਲੇ ਹਫ਼ਤੇ ਬਟਾਲਾ ਖੰਡ ਮਿੱਲ ਦੇ ਅਪਗਰੇਡੇਸ਼ਨ ਦਾ ਨੀਂਹ ਪੱਥਰ ਰਖਿਆ ਜਾਵੇਗਾ।
ਇਸ ਮੌਕੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 300 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੀ ਦੂਸਰੀ ਸੱਭ ਤੋਂ ਪੁਰਾਣੀ ਬਟਾਲਾ ਸ਼ੂਗਰ ਮਿੱਲ ਦੀ 3500 ਟੀ.ਸੀ.ਡੀ ਦੀ ਸਮਰਥਾ ਵਧਾ ਕੇ 5000 ਟੀ.ਸੀ.ਡੀ ਕੀਤੀ ਜਾਵੇਗੀ ਅਤੇ ਮਿੱਲ ਦੇ ਵਿਸਥਾਰ ਦੀ ਸ਼ੁਰੂਆਤ ਅਗਲੇ ਸਾਲ ਜਨਵਰੀ ਮਹੀਨੇ ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਵੇਂ ਪਲਾਂਟ ਤੋਂ ਫ਼ਾਰਮਾ ਤੇ ਰਿਫ਼ਾਂਇੰਡ ਸ਼ੂਗਰ ਤਿਆਰ ਕੀਤੀ ਜਾਵੇਗੀ ਜਿਸ ਦੀ ਬਜ਼ਾਰ ਵਿਚ ਕੀਮਤ ਜ਼ਿਆਦਾ ਹੈ।
ਫੋਟੋ 24-01
300 ਕਰੋੜ ਰੁਪਏ ਦੀ ਲਾਗਤ ਨਾਲ ਬਟਾਲਾ ਸ਼ੂਗਰ ਮਿੱਲ ਨੂੰ ਕੀਤਾ ਜਾਵੇਗਾ ਅੱਪ-ਗਰੇਡ: ਰੰਧਾਵਾ