ਵੱਖ ਵੱਖ ਸੰਸਥਾਵਾਂ ਵਲੋਂ ਕਿਸਾਨਾਂ ਨੂੰ ਰਾਸ਼ਨ ਦੇ ਕੇ ਦਿੱਲੀ ਲਈ ਕੀਤਾ ਰਵਾਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨਾਂ ਨੂੰ ਆਉਣ ਵਾਲੇ ਸਮੇਂ 'ਚ ਵੀ ਕਿਸਾਨਾਂ ਦੇ ਸੰਘਰਸ਼ ਦੀ ਹਰ ਤਰ੍ਹਾਂ ਨਾਲ ਹਿਮਾਇਤ ਕਰਨ ਦਾ ਭਰੋਸਾ ਦਿਵਾਇਆ ਗਿਆ।

Farmer

ਅੰਮ੍ਰਿਤਸਰ-  ਪੰਜਾਬ ਦੇ ਕਿਸਾਨਾਂ ਵੱਲੋਂ 'ਦਿੱਲੀ ਚਲੋ' ਅੰਦੋਲਨ ਦੀਆਂ ਪੂਰੀਆਂ ਤਿਆਰੀਆਂ ਹਨ ਤੇ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਵੱਲ ਰਵਾਨਾ ਹੋ ਰਹੇ ਹਨ। ਇਸ ਦੇ ਚਲਦੇ ਫੋਕਲੋਰ ਰਿਸਰਚ ਅਕੈਡਮੀ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਦਿੱਲੀ ਧਰਨੇ 'ਤੇ ਜਾ ਰਹੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਰਵਾਨਾ ਕਰ ਦਿੱਤਾ ਹੈ। ਅਕੈਡਮੀ ਦੇ ਪ੍ਰਧਾਨ ਰਮੇਸ਼ ਯਾਦਵ ਅਤੇ ਲੇਖਕ ਸੰਘ ਦੇ ਜ਼ਿਲ੍ਹਾ ਪ੍ਰਧਾਨ ਗੁਰਬਾਜ਼ ਸਿੰਘ ਛੀਨਾ ਨੇ ਦੱਸਿਆ ਕਿ ਉਨ੍ਹਾਂ ਦੀਆਂ ਸੰਸਥਾਵਾਂ ਵਲੋਂ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਦਾਤਾਰ ਸਿੰਘ, ਆਲ ਇੰਡੀਆ ਕਿਸਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਲਖਬੀਰ ਸਿੰਘ ਨਿਜ਼ਾਮਪੁਰਾ ਦੀ ਅਗਵਾਈ ਹੇਠ ਦਿੱਲੀ ਜਾ ਰਹੇ ਕਿਸਾਨਾਂ ਨੂੰ ਰਾਸ਼ਨ ਦੇ ਕੇ ਦਿੱਲੀ ਲਈ ਰਵਾਨਾ ਕੀਤਾ ਗਿਆ ਹੈ। 

ਕਿਸਾਨਾਂ ਨੂੰ ਰਾਸ਼ਨ ਵਿੱਚ 475 ਕਿਲੋ ਖੰਡ, 80 ਕਿਲੋ ਚਾਹ ਪੱਤੀ, 265 ਕਿਲੋ ਦਾਲ, 2 ਤੋੜੇ ਪਿਆਜ਼ ਦਿੱਤੇ ਗਏ ਹਨ।  ਕਿਸਾਨਾਂ ਨੂੰ ਆਉਣ ਵਾਲੇ ਸਮੇਂ 'ਚ ਵੀ ਕਿਸਾਨਾਂ ਦੇ ਸੰਘਰਸ਼ ਦੀ ਹਰ ਤਰ੍ਹਾਂ ਨਾਲ ਹਿਮਾਇਤ ਕਰਨ ਦਾ ਭਰੋਸਾ ਦਿਵਾਇਆ ਗਿਆ। 

ਇਸ ਮੌਕੇ ਕਾਮਰੇਡ ਅਮਰਜੀਤ ਸਿੰਘ ਆਸਲ, ਇਸਤਰੀ ਸਭਾ ਦੇ ਆਗੂ ਬੀਬੀ ਦਸਵਿੰਦਰ ਕੌਰ, ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਗੁਰਭੇਜ ਸਿੰਘ ਸੈਦੋਲੇਲ, ਮੰਗਲ ਸਿੰਘ ਖਜਾਲਾ, ਮੈਡਮ ਕਮਲ ਗਿੱਲ, ਕਰਮਜੀਤ ਕੌਰ ਜੱਸਲ, ਗੁਰਿੰਦਰ ਸਿੰਘ ਭੱਖਾ, ਜਸਪਾਲ ਸਿੰਘ, ਹਰਪੀ੍ਰਤ ਸਿੰਘ ਆਸਟ੍ਰੇਲੀਆ, ਦਿਲਬਾਗ ਸਿੰਘ ਸਰਕਾਰੀਆ, ਹਰਜੀਤ ਸਿੰਘ ਸਰਕਾਰੀਆ ਆਦਿ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਪੁਲਿਸ ਨੇ ਸੂਬੇ ਤੋਂ ਤਕਰੀਬਨ 100 ਕਿਸਾਨ ਨੇਤਾਵਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਦੇ ਅੰਦਾਜ਼ੇ ਅਨੁਸਾਰ, 26 ਨਵੰਬਰ ਤੋਂ 'ਦਿੱਲੀ ਚਲੋ' ਅੰਦੋਲਨ ਦੇ ਹਿੱਸੇ ਵਜੋਂ ਪੰਜਾਬ ਤੋਂ ਤਕਰੀਬਨ 2,00,000 ਕਿਸਾਨ ਦਿੱਲੀ ਲਈ ਰਵਾਨਾ ਹੋਣ ਵਾਲੇ ਹਨ। ਪੰਜਾਬ ਦੇ ਸੈਂਕੜੇ ਕਿਸਾਨ ਬੁੱਧਵਾਰ ਸਵੇਰੇ ਹਰਿਆਣਾ ਦੇ ਨਾਲ ਲੱਗਦੀ ਅੰਤਰਰਾਜੀ ਸਰਹੱਦ 'ਤੇ ਇਕੱਠੇ ਹੋਣੇ ਸ਼ੁਰੂ ਹੋ ਗਏ, ਜਿਥੇ ਕਿਸਾਨਾਂ 3 ਖੇਤੀ ਕਨੂੰਨਾਂ ਦੇ ਵਿਰੋਧ 'ਚ 'ਦਿੱਲੀ ਚਲੋ' ਅੰਦੋਲਨ ਤਹਿਤ ਰਾਸ਼ਟਰੀ ਰਾਜਧਾਨੀ ਦਿੱਲੀ ਵੱਲ ਜਾਣ ਤੋਂ ਰੋਕ ਦਿੱਤਾ ਹੈ।