ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਮੁੱਖ ਸੜਕ 'ਤੇ ਰੱਖੇ ਵੱਡੇ-ਵੱਡੇ ਪੱਥਰ
ਪੁਲਿਸ ਨੇ ਸੀਲ ਕੀਤਾ ਖਨੌਰੀ ਬਾਰਡਰ
Haryana police seal khanauri border
ਸੰਗਰੂਰ: ਕਿਸਾਨ ਜਥੇਬੰਦੀਆਂ ਦੇ 'ਦਿੱਲੀ ਚਲੋ' ਪ੍ਰੋਗਰਾਮ ਤੋਂ ਪਹਿਲਾਂ ਹਰਿਆਣਾ ਸਰਕਾਰ ਵੱਲੋਂ ਸੂਬੇ ਦੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਅੱਜ ਹਰਿਆਣਾ ਪੁਲਿਸ ਨੇ ਪੰਜਾਬ ਤੇ ਹਰਿਆਣਾ ਨੂੰ ਜੋੜਨ ਵਾਲੇ ਖਨੌਰੀ ਦੇ ਦਾਤਾ ਸਿੰਘ ਵਾਲਾ ਬਾਰਡਰ ਨੂੰ ਵੀ ਸੀਲ ਕਰ ਦਿੱਤਾ ਹੈ।
ਖਨੌਰੀ ਬਾਰਡਰ 'ਤੇ ਕਿਸਾਨਾਂ ਵੱਲੋਂ ਬੈਰੀਕੇਟਿੰਗ ਕੀਤੀ ਗਈ ਹੈ। ਇੱਥੇ ਭਾਰੀ ਗਿਣਤੀ ਵਿਚ ਪੁਲਿਸ ਫੋਰਸ ਤੈਨਾਤ ਹੈ। ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਸੜਕ 'ਤੇ ਵੱਡੇ-ਵੱਡੇ ਪੱਥਰ ਰੱਖ ਕੇ ਮੁੱਖ ਸੜਕ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ।
ਬਾਰਡਰ ਨੂੰ ਸੀਲ ਕਰਨ ਨਾਲ ਸੜਕੀ ਆਵਾਜਾਈ ਪੂਰੀ ਤਰ੍ਹਾਂ ਬੰਦ ਹੋ ਚੁੱਕੀ ਹੈ। ਦੱਸ ਦਈਏ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਐਲਾਨ ਮੁਤਾਬਕ ਹਰਿਆਣਾ ਪੁਲਿਸ ਨੇ ਸ਼ੰਭੂ, ਖਨੌਰੀ ਤੇ ਸਰਦੂਲਗੜ੍ਹ ਬਾਰਡਰ ਸੀਲ ਕਰ ਧਾਰਾ 144 ਲਾ ਦਿੱਤੀ ਹੈ।