ਕਿਸਾਨਾਂ ਲਈ ਲੰਗਰ ਅਤੇ ਮੈਡੀਕਲ ਸੇਵਾਵਾਂ ਮੁਹੱਈਆ ਕਰਵਾਏਗੀ ਸ਼ੋਮਣੀ ਕਮੇਟੀ- ਭਾਈ ਲੌਂਗੋਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਈ ਲੌਂਗੋਵਾਲ ਨੇ ਕਿਹਾ ਕਿ ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਨਾਲ ਸਿੱਖ ਸੰਸਥਾ ਚੱਟਾਨ ਵਾਂਗ ਖੜੀ ਹੈ

bhai logowal

ਅੰਮ੍ਰਿਤਸਰ:ਭਾਰਤ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਦੇ ਨਾਲ-ਨਾਲ ਮੁੱਢਲੀਆਂ ਮੈਡੀਕਲ ਸੇਵਾਵਾਂ ਮੁਹੱਈਆ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਨੇ ਜਿੱਥੇ ਗੁਰੂ ਘਰਾਂ ਤੋਂ ਕਿਸਾਨ ਧਰਨਿਆਂ ਦੌਰਾਨ ਲੰਗਰ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਲੰਘੇ ਬਜਟ ਇਜਲਾਸ ਦੌਰਾਨ ਕਿਸਾਨੀ ਕਾਨੂੰਨਾਂ ਨੂੰ ਖੇਤੀ ਤਬਾਹ ਕਰਨ ਵਾਲੇ ਕਰਾਰ ਦਿੰਦਿਆਂ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਸੀ